ਲੁਧਿਆਣਾ ਦੇ ਸੀਐੱਮਸੀ ਹਸਪਤਾਲ ਵਿੱਚ ਦੋ ਔਰਤਾਂ ਦੀ ਮੌਤ !    ਹਰਿਆਣਾ ਵਿਚ ਕਰੋਨਾ ਨਾਲ ਪਹਿਲੀ ਮੌਤ !    ਹਰਿਆਣਾ ’ਚ ਕਿਸਾਨਾਂ ਦੇ ਕਰਜ਼ੇ ਦੀਆਂ ਕਿਸ਼ਤਾਂ 30 ਜੂਨ ਤਕ ਮੁਲਤਵੀ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    

ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ

Posted On February - 17 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਫਰਵਰੀ
ਪੰਜਾਬ ਪੁਲੀਸ ਵੱਲੋਂ ਖ਼ਤਰਨਾਕ ਗੈਂਗਸਟਰ ਬੁੱਢਾ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਜਗਦੀਪ ਸਿੰਘ ਉਰਫ਼ ਜੱਗਾ (ਬਿੱਲਾ) ਅਤੇ ਗੁਰਵਿੰਦਰ ਸਿੰਘ (ਪਹਿਲਵਾਨ) ਦੇ ਪਾਕਿਸਤਾਨ ਨਾਲ ਸਬੰਧ ਸਾਹਮਣੇ ਆਏ ਹਨ।
ਪੁਲੀਸ ਦੇ ਬੁਲਾਰੇ ਅਨੁਸਾਰ ਦੋਵਾਂ ਪਾਸੋਂ ਪਾਕਿਸਤਾਨ ਦੇ ਸਿਮ ਕਾਰਡ ਬਰਾਮਦ ਕੀਤੇ ਗਏ ਹਨ ਅਤੇ ਦੋਵੇਂ ਪਿੰਡ ਕੋਟ ਧਰਮ ਚੰਦ ਕਲਾਂ ਪੁਲੀਸ ਥਾਣਾ ਝਬਾਲ, ਜ਼ਿਲ੍ਹਾ ਤਰਨ ਤਾਰਨ ਦੇ ਵਸਨੀਕ ਹਨ। ਮੁਲਜ਼ਮਾਂ ਨੂੰ ਸੰਗਠਿਤ ਅਪਰਾਧ ਕੰਟਰੋਲ ਯੂਨਿਟ ਅਤੇ ਮੁਹਾਲੀ ਪੁਲੀਸ ਦੇ ਸਾਂਝੇ ਅਪਰੇਸ਼ਨ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਖਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਪੁਲੀਸ ਥਾਣਾ ਸਿਟੀ ਖਰੜ ਵਿਚ ਕੇਸ ਦਰਜ ਕੀਤਾ ਗਿਆ। ਏਆਈਜੀ ਗੁਰਮੀਤ ਚੌਹਾਨ ਅਤੇ ਏਡੀਜੀਪੀ ਆਰ ਐਨ ਢੋਕੇ ਦੀ ਨਿਗਰਾਨੀ ਹੇਠ ਡੀਐਸਪੀ ਬਿਕਰਮ ਬਰਾੜ ਦੀ ਅਗਵਾਈ ਵਾਲੀ ਟੀਮ ਵੱਲੋਂ ਇਸ ਰੈਕੇਟ ਦੀ ਜਾਂਚ ਵਿੱਚ ਹੁਣ ਤੱਕ ਤਕਰੀਬਨ ਦੋ ਦਰਜਨ ਵੱਡੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਜਣੇ 2014 ਤੋਂ ਫਰਾਰ ਸੀ। ਉਨ੍ਹਾਂ ਨੂੰ ਵੱਖ-ਵੱਖ ਤਰੀਕਿਆਂ ਜ਼ਰੀਏ ਅਤੇ ਵੱਖ ਵੱਖ ਮਾਰਗਾਂ ਰਾਹੀਂ ਪਾਕਿਸਤਾਨ ਤੋਂ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਜਾਅਲੀ ਭਾਰਤੀ ਕਰੰਸੀ ਪ੍ਰਾਪਤ ਹੋਈ ਸੀ। ਇਸ ਕਰ ਕੇ ਡਾਇਰੈਕਟੋਰੇਟ ਰੈਵੀਨਿਊ ਇੰਟੈਲੀਜੈਂਸ, ਰਾਜਸਥਾਨ ਪੁਲੀਸ ਅਤੇ ਪੰਜਾਬ ਪੁਲੀਸ ਇਨ੍ਹਾਂ ਦੀ ਭਾਲ ਕਰ ਰਹੀ ਸੀ।
ਜੱਗਾ ਅਤੇ ਪਹਿਲਵਾਨ ਦੋਹਾਂ ਨੇ ਢਿੱਲੋਂ ਟਰਾਂਸਪੋਰਟ ਕੰਪਨੀ ਵਿੱਚ ਟਰਾਂਸਪੋਰਟਰਾਂ ਵਜੋਂ ਕੰਮ ਕੀਤਾ ਅਤੇ ਪਿਛਲੇ 5 ਸਾਲਾਂ ਦੌਰਾਨ ਗ੍ਰਿਫ਼ਤਾਰੀ ਤੋਂ ਬਚਦੇ ਰਹੇ। ਉਨ੍ਹਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਵਿਚ ਨਵਾਂ ਮਕਾਨ ਖਰੀਦਣ ਨਾਲ ਨਵੀਂ ਦਿੱਲੀ ਤੋਂ ਪੰਜ ਨਵੇਂ ਟਰੱਕ ਵੀ ਖਰੀਦੇ ਸਨ। ਉਨ੍ਹਾਂ ਨੇ ਕੋਟ ਧਰਮ ਚੰਦ, ਜ਼ਿਲ੍ਹਾ ਤਰਨ ਤਾਰਨ ਵਿਚ ਤਕਰੀਬਨ 4 ਏਕੜ ਖੇਤੀ ਵਾਲੀ ਜ਼ਮੀਨ ਵੀ ਖਰੀਦੀ ਸੀ।
ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵੱਡੇ ਪੈਸਿਆਂ ਦੇ ਲੈਣ-ਦੇਣ ਦਾ ਖੁਲਾਸਾ ਹੋਇਆ ਹੈ। ਮੁੱਢਲੀ ਪੁੱਛਗਿੱਛ ਵਿੱਚ ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਹਵਾਲਾ ਰਾਹੀਂ ਪਾਕਿਸਤਾਨ ਦੇ ਡੀਲਰਾਂ ਵੱਲੋਂ ਡਰੱਗ ਮਨੀ ਪ੍ਰਾਪਤ ਹੋਈ ਸੀ। ਜਗਦੀਪ ਸਿੰਘ ਉਰਫ ਜੱਗਾ 2008 ਤੋਂ ਹੀ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਵਿਚ ਸ਼ਾਮਲ ਸੀ ਅਤੇ ਉਦੋਂ ਹੀ ਉਸ ਨੇ ਪਹਿਲੀ ਵਾਰ ਪਾਕਿਸਤਾਨੀ ਸਿਮ ਕਾਰਡਾਂ ਦੀ ਵਰਤੋਂ ਕਰਨੀ ਵੀ ਸ਼ੁਰੂ ਕੀਤੀ ਸੀ। ਉਹ ਉਸੇ ਸਾਲ ਗੁਰਵਿੰਦਰ ਸਿੰਘ ਉਰਫ਼ ਪਹਿਲਵਾਨ ਦੇ ਸੰਪਰਕ ਵਿੱਚ ਆਇਆ ਸੀ। ਜੱਗਾ ਨੇ ਪਾਕਿਸਤਾਨ ਦੇ ਸਿਮ ਕਾਰਡਾਂ ਦੀ ਵਰਤੋਂ ਕਰਕੇ ਅਟਾਰੀ ਸਰਹੱਦ ਨੇੜਲੇ ਪਿੰਡ ਰਾਜਾਤਾਲ ਅਤੇ ਮਹਾਵਾ ਡਰੇਨ ਦੇ ਖੇਤਰ ਵਿੱਚ ਜੈਕਾ ਪਹਿਲਵਾਨ ਅਤੇ ਅਬਦ ਅਲੀ (ਦੋਵੇਂ ਪਾਕਿਸਤਾਨੀ) ਕੋਲੋਂ ਨਸ਼ਿਆਂ ਦੀ ਖੇਪ ਪ੍ਰਾਪਤ ਕੀਤੀ।
ਐਨਡੀਪੀਐਸ ਦੇ ਮਾਮਲਿਆਂ ਵਿਚ ਉਸ ਦੀ ਦੋ ਵਾਰ ਗ੍ਰਿਫਤਾਰੀ ਤੋਂ ਬਾਅਦ ਜੱਗਾ ਨੇ ਅੰਤਰਰਾਸ਼ਟਰੀ ਨੰਬਰ ’ਤੇ ਵੱਟਸ ਐਪ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ। ਉਸ ਨੂੰ ਸ਼ੁਰੂ ਵਿਚ ਡਾਇਰੈਕਟੋਰੇਟ ਆਫ਼ ਰੈਵੀਨਿਊ ਇੰਟੈਲੀਜੈਂਸ ਵੱਲੋਂ 13 ਕਿਲੋ ਹੈਰੋਇਨ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਕੇਸ ਵਿਚ ਉਸ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ ਪਰ 2014 ਵਿਚ ਉਹ ਪੈਰੋਲ ’ਤੇ ਬਾਹਰ ਆ ਗਿਆ। ਉਸ ਨੂੰ ਜਨਵਰੀ 2015 ਵਿਚ 42 ਕਿਲੋ ਹੈਰੋਇਨ ਦੇ ਕੇਸ ਵਿਚ ਮੁੜ ਗ੍ਰਿਫ਼ਤਾਰ ਕੀਤਾ ਗਿਆ। ਅਕਤੂਬਰ 2015 ਵਿਚ ਤਰਨ ਤਾਰਨ ਅਦਾਲਤ ਵਿਚ ਪੇਸ਼ੀ ਦੌਰਾਨ ਉਹ ਪੁਲੀਸ ਹਿਰਾਸਤ ਵਿਚੋਂ ਭੱਜ ਗਿਆ ਸੀ ਅਤੇ ਉਦੋਂ ਤੋਂ ਫਰਾਰ ਸੀ।


Comments Off on ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.