ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਬੋਨੀ ਅਜਨਾਲਾ ਅਕਾਲੀ ਦਲ ਵਿਚ ਸ਼ਾਮਲ

Posted On February - 14 - 2020

ਅਸ਼ੋਕ ਸ਼ਰਮਾ
ਅਜਨਾਲਾ, 13 ਫਰਵਰੀ
ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅੱਜ ਟਕਸਾਲੀ ਅਕਾਲੀ ਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਇਸ ਸਬੰਧੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਕਿਆਸਅਰਾਈਆਂ ਨੂੰ ਅੱਜ ਉਸ ਸਮੇਂ ਵਿਰਾਮ ਲੱਗ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਜਾਸਾਂਸੀ ਵਿਚ ਰੱਖੀ ਪਾਰਟੀ ਦੀ ਰੋਸ ਰੈਲੀ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਅਜਨਾਲਾ ਵਿਚ ਡਾ. ਰਤਨ ਸਿੰਘ ਅਜਨਾਲਾ ਦੇ ਘਰ ਪੁੱਜ ਕੇ ਗੁੱਸੇ-ਗਿਲੇ ਦੂਰ ਕੀਤੇ ਅਤੇ ਪਰਿਵਾਰ ਨੂੰ ਆਪਣੇ ਨਾਲ ਤੋਰ ਲਿਆ। ਸ੍ਰੀ ਬਾਦਲ ਨੇ ਬੋਨੀ ਅਜਨਾਲਾ ਅਤੇ ਡਾ. ਰਤਨ ਸਿੰਘ ਅਜਨਾਲਾ ਨਾਲ ਉਨ੍ਹਾਂ ਦੇ ਘਰ ਵਿਚ ਲਗਭਗ 40 ਮਿੰਟ ਬੰਦ ਕਮਰੇ ਵਿਚ ਗੱਲਬਾਤ ਕਰਕੇ ਸ਼ਿਕਵੇ-ਸ਼ਿਕਾਇਤਾਂ ਦਾ ਹੱਲ ਕੱਢਿਆ। ਬਾਹਰ ਆ ਕੇ ਸੁਖਬੀਰ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਜਨਾਲਾ ਪਰਿਵਾਰ ਨੇ ਇਸ ਹਲਕੇ ਵਿੱਚ ਅਕਾਲੀ ਦਲ ਦੀ ਨੀਂਹ ਰੱਖੀ ਸੀ ਅਤੇ ਜਦੋਂ ਵੀ ਪਾਰਟੀ ਨੂੰ ਕੋਈ ਮੁਸ਼ਕਲ ਆਈ ਹੈ, ਉਦੋਂ ਇਹ ਪਾਰਟੀ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਬੋਨੀ ਅਜਨਾਲਾ ਦੇ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਣ ਨਾਲ ਪਾਰਟੀ ਦੀ ਤਾਕਤ ਵਧੇਗੀ। ਇਸ ਮੌਕੇ ਸੁਖਬੀਰ ਬਾਦਲ ਬੋਨੀ ਅਜਨਾਲਾ ਨੂੰ ਆਪਣੀ ਕਾਰ ਵਿਚ ਬਿਠਾ ਕੇ ਰੈਲੀ ਵਾਲੀ ਥਾਂ ਨਾਲ ਲੈ ਗਏ।
ਬਾਅਦ ਵਿਚ ਡਾ. ਰਤਨ ਸਿੰਘ ਅਜਨਾਲਾ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਬਾਰੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ। ਉਨ੍ਹਾਂ ਏਨਾ ਹੀ ਕਿਹਾ ਕਿ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੀ ਸਿਹਤ ਬਾਰੇ ਪਤਾ ਲੈਣ ਆਏ ਸਨ। ਇਕ ਸਵਾਲ ਦੇ ਜਵਾਬ ਵਿਚ ਡਾ. ਅਜਨਾਲਾ ਨੇ ਕਿਹਾ ਕਿ ਬੋਨੀ ਅਜਨਾਲਾ ਦੇ ਰੈਲੀ ਵਿਚ ਸੁਖਬੀਰ ਬਾਦਲ ਨਾਲ ਜਾਣ ਬਾਰੇ ਕੇਵਲ ਬੋਨੀ ਹੀ ਦੱਸ ਸਕਦੇ ਹਨ। ਸਿਆਸੀ ਸੂਤਰਾਂ ਅਨੁਸਾਰ ਬੰਦ ਕਮਰਾ ਮੀਟਿੰਗ ਦੌਰਾਨ ਸ੍ਰੀ ਬਾਦਲ ਨੇ ਅਜਨਾਲਾ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਬਣਨ ’ਤੇ ਬੋਨੀ ਅਜਨਾਲਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਨਾਲ ਨਿਵਾਜਿਆ ਜਾਵੇਗਾ।


Comments Off on ਬੋਨੀ ਅਜਨਾਲਾ ਅਕਾਲੀ ਦਲ ਵਿਚ ਸ਼ਾਮਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.