ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਬੱਚਾ ਰੋਗਾਂ ਦਾ ਮਾਹਿਰ ਡਾਕਟਰ ਗੈਰ-ਹਾਜ਼ਰ ਮਿਲਿਆ

Posted On February - 14 - 2020

ਹਸਪਤਾਲ ਦਾ ਅਚਨਚੇਤ ਦੌਰਾ ਕਰਨ ਪੁੱਜੀ ਕੌਂਸਲਰ ਮਮਤਾ ਆਸ਼ੂ।-ਫੋਟੋ: ਪੰਜਾਬੀ ਟ੍ਰਿਬਿਊਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਫਰਵਰੀ
ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਹਦਾਇਤ ’ਤੇ ਉਨ੍ਹਾਂ ਦੀ ਪਤਨੀ ਕੌਂਸਲਰ ਮਮਤਾ ਆਸ਼ੂ ਨੇ ਅੱਜ ਸਥਾਨਕ ਜਵੱਦੀ ਸਥਿਤ 30 ਬਿਸਤਰਿਆਂ ਵਾਲੇ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਆਸ਼ੂ ਨੇ ਦੱਸਿਆ ਕਿ ਇਲਾਕਾ ਵਾਸੀਆਂ ਵੱਲੋਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ ਕਿ ਹਸਪਤਾਲ ਵਿੱਚ ਤਾਇਨਾਤ ਬੱਚਾ ਰੋਗਾਂ ਦੇ ਮਾਹਿਰ ਡਾਕਟਰ ਜਾਂ ਤਾਂ ਅਕਸਰ ਗੈਰ-ਹਾਜ਼ਰ ਰਹਿੰਦਾ ਹੈ ਜਾਂ ਡਿਊਟੀ ’ਤੇ ਦੇਰੀ ਨਾਲ ਪਹੁੰਚਦਾ ਹੈ। ਕੌਂਸਲਰ ਆਸ਼ੂ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਸਵੇਰੇ 9.40 ਵਜੇ ਹਸਪਤਾਲ ਦਾ ਦੌਰਾ ਕੀਤਾ ਸੀ ਤਾਂ ਦੇਖਿਆ ਕਿ ਡਾਕਟਰ ਗੈਰ-ਹਾਜ਼ਰ ਸੀ। ਇਹ ਮਾਮਲਾ ਤੁਰੰਤ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਧਿਆਨ ਵਿੱਚ ਲਿਆਂਦਾ ਗਿਆ, ਜਿਨ੍ਹਾਂ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਡਾਕਟਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ। ਦੱਸਣਯੋਗ ਹੈ ਕਿ ਇਸ ਹਸਪਤਾਲ ਨੂੰ 5 ਫਰਵਰੀ ਨੂੰ ਹੀ ਸ਼ੁਰੂ ਕੀਤਾ ਗਿਆ ਸੀ, ਜੋ ਕਿ ਜਲਦੀ ਹੀ ਆਪਰੇਸ਼ਨ ਥੀਏਟਰ, ਪ੍ਰਾਈਵੇਟ ਕਮਰੇ, ਐਮਰਜੈਂਸੀ ਸਮੇਤ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਨਾਲ ਲੈੱਸ ਹੋਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਇਹ 30 ਬਿਸਤਰਿਆਂ ਵਾਲਾ ਹਸਪਤਾਲ ਪਿਛਲੇ ਲੰਮੇ ਸਮੇਂ ਤੋਂ ਤਿਆਰ ਪਿਆ ਸੀ, ਜੋ ਕਿ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਉਪਰਾਲਿਆਂ ਨਾਲ ਚਾਲੂ ਹੋਇਆ ਹੈ। ਇਸ ਹਸਪਤਾਲ ਵਿੱਚ ਈ. ਐੱਸ. ਆਈ. ਦੀ ਡਿਸਪੈਂਸਰੀ ਸ਼ਿਫ਼ਟ ਕੀਤੀ ਗਈ ਸੀ, ਜਿਸ ਦਾ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਲਾਭ ਲੈ ਰਹੇ ਹਨ।
ਇਸ ਹਸਪਤਾਲ ਨੂੰ ਚਲਾਉਣ ਲਈ ਲੋੜੀਂਦੀਆਂ ਸਾਰੀਆਂ ਫਾਰਮੈਲਟੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੂਰਾ ਸਾਜੋ ਸਮਾਨ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਨੂੰ ਚਾਲੂ ਕਰਨਾ ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਸੀ, ਜੋ ਕਿ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿੱਚ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਸੁਰਿੰਦਰ ਕੁਮਾਰ ਸਮੇਤ ਚਾਰ ਮਾਹਿਰ ਡਾਕਟਰਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਅਤੇ ਇਹ ਹਸਪਤਾਲ ਸਥਾਨਕ ਸਿਵਲ ਹਸਪਤਾਲ ਦੀ ਬਰਾਂਚ ਵਜੋਂ ਲੋਕਾਂ ਨੂੰ ਸੇਵਾਵਾਂ ਦੇਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਹਿਰ ਡਾਕਟਰਾਂ ਵਿੱਚ ਮੈਡੀਸਨ, ਦੰਦਾਂ, ਜਨਾਨਾ ਰੋਗਾਂ ਦੇ ਮਾਹਿਰ ਅਤੇ ਫਾਰਮਾਸਿਸਟ ਸ਼ਾਮਲ ਹਨ।

 


Comments Off on ਬੱਚਾ ਰੋਗਾਂ ਦਾ ਮਾਹਿਰ ਡਾਕਟਰ ਗੈਰ-ਹਾਜ਼ਰ ਮਿਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.