ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    

ਬੱਚਿਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਦਰਸ਼ਕ ਕੀਲੇ

Posted On February - 15 - 2020

ਸਹਾਇਕ ਕਮਿਸ਼ਨਰ ਅਨਮਜੋਤ ਕੌਰ ਬੱਚਿਆਂ ਨੂੰ ਸਰਟੀਫਿਕੇਟ ਅਤੇ ਇਨਾਮ ਵੰਡਦੇ ਹੋਏ।

ਮਨਮੋਹਨ ਸਿੰਘ
ਅੰਮ੍ਰਿਤਸਰ, 14 ਫ਼ਰਵਰੀ
ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਨਹਿਰੂ ਯੁਵਾ ਅਤੇ ਖੇਡ ਮੰਤਰਾਲਾ ਨਾਲ 8 ਤੋਂ 14 ਫਰਵਰੀ ਤਕ ਖਾਲਸਾ ਕਾਲਜ ਆਫ ਇੰਜਨੀਅਰਿੰਗ ਆਫ ਟੈਕਨਾਲੋਜੀ ਰਣਜੀਤ ਐਵੀਨਿਊ ਵਿੱਚ ਆਦਿਵਾਸੀ ਯੁਵਾ ਅਦਾਨ ਪ੍ਰਦਾਨ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਆਏ ਹੋਏ ਮਹਿਮਾਨਾਂ ਤੇ ਬੱਚਿਆਂ ਵੱਲੋਂ ਪੁਲਵਾਮਾ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।
ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਅਨਮਜੋਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪਾਂ ਨਾਲ ਬੱਚਿਆਂ ਨੂੰ ਇਕ ਦੂਜੇ ਸੂਬਿਆਂ ਦੀ ਸੰਸਕ੍ਰਿਤੀ ਤੇ ਸੱਭਿਆਚਾਰ ਦਾ ਗਿਆਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਵਿੱਚ ਲੀਡਰਸ਼ਿਪ ਦੀ ਭਾਵਨਾ ਵੀ ਉਜਾਗਰ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਆਦਿਵਾਸੀ ਯੁਵਾ ਅਦਾਨ ਪ੍ਰਦਾਨ ਸੰਮੇਲਨ ਵਿੱਚ ਛੱਤੀਸਗੜ੍ਹ ਅਤੇ ਝਾਰਖੰਡ ਤੋਂ 220 ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਸ਼ਾਮਲ ਹੋਏ ਹਨ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਸਰਟੀਫਿਕੇਟ, ਟ੍ਰਾਫੀਆਂ ਅਤੇ ਨਗਦ ਇਨਾਮ ਦੇ ਕੇ ਸਨਮਾਨਤ ਵੀ ਕੀਤਾ।
ਸੰਮੇਲਨ ਨੂੰ ਸੰਬੋਧਨ ਕਰਦਿਆਂ ਡੀਨ ਖਾਲਸਾ ਕਾਲਜ ਡਾ. ਮਹਿੰਦਰੂ ਸੰਗੀਤਾ ਨੇ ਦੱਸਿਆ ਕਿ ਸੰਮੇਲਨ ਦੌਰਾਨ ਬੱਚਿਆਂ ਦੇ ਪੋਸਟਰ ਮੇਕਿੰਗ, ਡਾਂਸ ਅਤੇ ਸੰਗੀਤ ਦੇ ਮੁਕਾਬਲੇ ਵੀ ਕਰਵਾਏ ਗਏ ਹਨ। ਇਸ ਮੌਕੇ ਮੈਡਮ ਅਕਾਂਸ਼ਾ ਜ਼ਿਲ੍ਹਾ ਯੂਥ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਬਾਹਰੋਂ ਆਏ ਬੱਚਿਆਂ ਨੂੰ ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਤੇ ਵੀ ਲਿਜਾਇਆ ਗਿਆ ਸੀ।
ਸੰਮੇਲਨ ਦੇ ਆਖਿਰੀ ਦਿਨ ਛੱਤੀਸਗੜ੍ਹ ਅਤੇ ਝਾਰਖੰਡ ਤੋਂ ਆਏ ਬੱਚਿਆਂ ਨੇ ਆਪੋ-ਆਪਣੇ ਸੱਭਿਆਚਾਰ ਨਾਲ ਸਬੰਧਤ ਡਾਂਸ ਪ੍ਰੋਗਰਾਮ ਵੀ ਪੇਸ਼ ਕੀਤੇ ਅਤੇ ਅੰਮ੍ਰਿਤਸਰ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ।


Comments Off on ਬੱਚਿਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਦਰਸ਼ਕ ਕੀਲੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.