ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਬੱਚੇ ਦੀ ਮੌਤ: ਸਿਹਤ ਮੰਤਰੀ ਨੇ ਡਾਕਟਰ ਜੋੜੇ ਦੀ ਮੁਅੱਤਲੀ ਦੇ ਹੁਕਮ ਵਾਪਸ ਲਏ

Posted On February - 28 - 2020

ਮਹਿੰਦਰ ਸਿੰਘ ਰੱਤੀਆਂ
ਮੋਗਾ, 27 ਫਰਵਰੀ
ਬੀਤੇ ਮਹੀਨੇ 9 ਜਨਵਰੀ ਨੂੰ ਇੱਥੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ ਦੀ ਕਥਿਤ ਲਾਪ੍ਰਵਾਹੀ ਕਾਰਨ ਨਵਜੰਮੇ ਬੱਚੇ ਦੀ ਮੌਤ ਦੇ ਮਾਮਲੇ ’ਚ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਭਾਵੇਂ ਉਦੋਂ ਡਾ. ਜੋੜੀ ਨੂੰ ਮੁਅੱਤਲ ਕਰ ਦਿੱਤਾ ਸੀ, ਪਰ ਹੁਣ ਸਿਹਤ ਮੰਤਰੀ ਵੱਲੋਂ ਇਹ ਹੁਕਮ ਵਾਪਸ ਲੈਣ ਕਾਰਨ ਪੀੜਤਾਂ ’ਚ ਰੋਸ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਡਾ. ਜੋੜੀ ਦੀ ਮੁਅੱਤਲੀ ਦੇ ਹੁਕਮ ਵਾਪਸ ਲੈਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜੋੜੇ ਵੱਲੋਂ ਗ਼ਲਤੀ ਦਾ ਅਹਿਸਾਸ ਕਰਨ ਕਰਕੇ ਉਨ੍ਹਾਂ ਨੂੰ ਤਾੜਨਾ ਦੇ ਕੇ ਮੁਅੱਤਲੀ ਵਾਪਸ ਲੈ ਲਈ ਗਈ ਹੈ।
ਇੱਥੇ 22 ਫ਼ਰਵਰੀ ਨੂੰ ‘ਆਯੂਸ਼’ ਹਸਪਤਾਲ ਦਾ ਨੀਂਹ ਪੱਥਰ ਰੱਖਣ ਆਏ ਸਿਹਤ ਮੰਤਰੀ ਨੂੰ ਪੀੜਤ ਅਮਨਦੀਪ ਕੌਰ ਪਿੰਡ ਬਾਜੇਕੇ ਨੇ ਦੱਸਿਆ ਸੀ ਕਿ 9 ਜਨਵਰੀ ਦੀ ਰਾਤ ਨੂੰ ਸਥਾਨਕ ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ ਦੀ ਲਾਪ੍ਰਵਾਹੀ ਕਾਰਨ ਉਸ ਦਾ ਫ਼ਰਸ਼ ਉੱਤੇ ਜਣੇਪਾ ਹੋ ਗਿਆ ਤੇ ਇਲਾਜ ’ਚ ਕਥਿਤ ਕੁਤਾਹੀ ਕਾਰਨ ਉਸ ਦੇ ਬੱਚੇ ਦੀ ਮੌਤ ਹੋ ਗਈ ਸੀ। ਮੰਤਰੀ ਦੇ ਧਿਆਨ ’ਚ ਲਿਆਂਦਾ ਗਿਆ ਸੀ ਕਿ ਡਾਕਟਰ ਜੋੜੀ ਉੱਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਦਾ ਹੱਥ ਹੋਣ ਕਾਰਨ ਰਿਪੋਰਟ ’ਚ ਉਨ੍ਹਾਂ ਦੀ ਲਾਪ੍ਰਵਾਹੀ ਮੰਨਣ ਦੇ ਬਾਵਜੂਦ ਉਨ੍ਹਾਂ ਉੱਤੇ ਕੋਈ ਕਾਰਵਾਈ ਨਹੀਂ ਹੋਈ। ਇਸ ’ਤੇ ਸਿਹਤ ਮੰਤਰੀ ਨੇ ਸਿਵਲ ਸਰਜਨ ਕੋਲੋਂ ਮੁਢਲੀ ਜਾਣਕਾਰੀ ਹਾਸਲ ਕਰਨ ਮਗਰੋਂ ਗਾਇਨੀ ਡਾ. ਮੁਨੀਸ਼ਾ ਅਗਰਵਾਲ ਤੇ ਉਸ ਦੇ ਪਤੀ ਡਾ. ਅਸ਼ੀਸ਼ ਅਗਰਵਾਲ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ ਸੀ। ਸੂਤਰਾਂ ਅਨੁਸਾਰ ਡਾ. ਜੋੜੀ ਦੀ ਉੱਚੀ ਪਹੁੰਚ ਕਾਰਨ ਉਨ੍ਹਾਂ ਦੇ ਮੁਅੱਤਲੀ ਹੁਕਮ ਜਾਰੀ ਵੀ ਨਹੀਂ ਹੋ ਸਕੇ ਸਨ।


Comments Off on ਬੱਚੇ ਦੀ ਮੌਤ: ਸਿਹਤ ਮੰਤਰੀ ਨੇ ਡਾਕਟਰ ਜੋੜੇ ਦੀ ਮੁਅੱਤਲੀ ਦੇ ਹੁਕਮ ਵਾਪਸ ਲਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.