ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਬੱਸ ਦੀ ਟੱਕਰ ਨਾਲ ਐੱਨਆਰਆਈ ਵਿਦਿਆਰਥਣ ਹਲਾਕ

Posted On February - 14 - 2020

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਫਰਵਰੀ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗਡਵਾਸੂ ਸਥਿਤ ਵੈਨਟਰੀ ਕਾਲਜ ’ਚ ਪੜ੍ਹਨ ਵਾਲੀ ਐਨਆਰਆਈ ਵਿਦਿਆਰਥਣ ਨੂੰ ਪਿੱਛੋਂ ਆ ਰਹੀ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਟੱਕਰ ਮਾਰ ਦਿੱਤੀ। ਵੇਰਕਾ ਮਿਲਕ ਪਲਾਂਟ ਦੇ ਕੋਲ ਵੀਰਵਾਰ ਦੀ ਦੁਪਹਿਰ ਨੂੰ ਹੋਏ ਹਾਦਸੇ ’ਚ ਐਨਆਰਆਈ ਵਿਦਿਆਰਥਣ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜਾਂਚ ਤੋਂ ਬਾਅਦ ਪੁਲੀਸ ਨੇ ਗਡਵਾਸੂ ਦੇ ਵੈਨਟਰੀ ਕਾਲਜ ’ਚ ਪੜ੍ਹਨ ਵਾਲੀ ਮੀਨੂੰ ਸ਼ਰਮਾ ਦੀ ਲਾਸ਼ ਪੋਸਟਮਾਰਟਮ ਦੇ ਲਈ ਭੇਜ ਦਿੱਤਾ। ਪੁਲੀਸ ਨੇ ਬੱਸ ਡਰਾਈਵਰ ਮੁੱਲਾਂਪੁਰ ਦੇ ਪਿੰਡ ਚਚਰਾਰੀ ਵਾਸੀ ਸਰਬਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਬੱਸ ਨੂੰ ਕਬਜ਼ੇ ’ਚ ਲੈ ਲਿਆ ਹੈ। ਪੁਲੀਸ ਮੀਨੂ ਦੇ ਪਰਿਵਾਰ ਵਾਲਿਆਂ ਦੀ ਕੈਨੇਡਾ ਤੋਂ ਆਉਣ ਦੀ ਉਡੀਕ ਕਰ ਰਹੀ ਹੈ।
ਵੈਨਟਰੀ ਸਾਈਡ ਦੇ ਵਿਗਿਆਨਿਕ ਰਹੇ ਅਰਵਿੰਦ ਸ਼ਰਮਾ ਦੀ ਲੜਕੀ ਮੀਨੂ ਮੂਲ ਰੂਪ ’ਚ ਕੈਨੇਡਾ ਦੇ ਸਰੀ ਦੀ ਰਹਿਣ ਵਾਲੀ ਸੀ। ਇੱਥੇ ਉਹ ਗਡਵਾਸੂ ’ਚ ਕਾਲਜ ਆਫ਼ ਵੈਨੇਟਰੀ ਸਾਇੰਸ ’ਚ ਦੂਸਰੇ ਸਾਲ ਦੀ ਪੜ੍ਹਾਈ ਕਰ ਰਹੀ ਸੀ। ਵੀਰਵਾਰ ਦੀ ਸਵੇਰੇ ਉਹ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਵੇਰਕਾ ਮਿਲਕ ਪਲਾਂਟ ਦੇ ਵੱਲ ਕਾਲਜ ’ਚ ਕਲਾਸ ਅਟੈਂਡ ਕਰਨ ਲਈ ਜਾ ਰਹੀ ਸੀ। ਇਸੇ ਦੌਰਾਨ ਜਦੋਂ ਉਹ ਨਹਿਰ ਦੇ ਕੋਲ ਪੁੱਜੀ ਤਾਂ ਇੱਕ ਕਾਰ ਉਸਦੇ ਅੱਗੇ ਨਿਕਲ ਗਈ। ਜਿਸ ਤੋਂ ਬਾਅਦ ਮੀਨੂ ਦੀ ਐਕਟਿਵਾ ਬੇਕਾਬੂ ਹੋ ਗਈ।
ਜਦੋਂ ਤੱਕ ਉਹ ਐਕਟਿਵਾ ਸੰਭਾਲਦੀ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਬੱਸ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਉਹ ਸੜਕ ’ਤੇ ਜਾ ਡਿੱਗੀ ਤੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਉਸਨੂੰ ਇਲਾਜ ਲਈ ਦੀਪਕ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਮੁਲਜ਼ਮ ਡਰਾਈਵਰ ਨੂੰ ਕਾਬੂ ਕਰ ਲਿਆ ਹੈ।


Comments Off on ਬੱਸ ਦੀ ਟੱਕਰ ਨਾਲ ਐੱਨਆਰਆਈ ਵਿਦਿਆਰਥਣ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.