ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    ਡੋਪ ਨਮੂਨੇ ਲਈ ‘ਪ੍ਰਾਕਸੀ’ ਭੇਜਣ ’ਤੇ ਅਮਿਤ ਦਾਹੀਆ ਉੱਪਰ ਚਾਰ ਸਾਲਾਂ ਲਈ ਪਾਬੰਦੀ !    ਕਾਂਗਰਸ ਨੇ ਪ੍ਰਿਯੰਕਾ ਨੂੰ ਰਾਜ ਸਭਾ ਭੇਜਣ ਬਾਰੇ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ !    ਸਾਨੀਆ ਦੁਬਈ ਓਪਨ ਰਾਹੀਂ ਕਰੇਗੀ ਟੈਨਿਸ ’ਚ ਵਾਪਸੀ !    ਹਰਸਿਮਰਨ ਕੌਰ ਨੂੰ ਐੱਨਬੀਏ ਵੱਲੋਂ ਸੱਦਾ !    ਜਮਹੂਰੀਅਤ ਦੀ ਨਵੀਂ ਇਬਾਰਤ ਲਿਖ ਰਿਹਾ ਅੰਦੋਲਨ !    ਜੱਲ੍ਹਿਆਂ ਵਾਲਾ ਬਾਗ਼ ਤੋਂ ਸ਼ਾਹੀਨ ਬਾਗ਼ !    ਆਜ਼ਾਦੀ : ਪੂਰਨ ਸਵਰਾਜ ਤੋਂ ਸੰਪੂਰਨ ਲੋਕਰਾਜ ਵੱਲ !    ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ !    ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ !    

ਭੱਠਲ ਨੇ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖਣ ਦੀ ਝੜੀ ਲਾਈ

Posted On February - 14 - 2020

ਬੀਬੀ ਰਾਜਿੰਦਰ ਕੌਰ ਭੱਠਲ ਨੀਂਹ ਪੱਥਰ ਰੱਖਦੇ ਹੋਏ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 13 ਫਰਵਰੀ
ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਇਲਾਕੇ ਦੇ ਕਈ ਪਿੰਡਾਂ ’ਚ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖਣ ਦੀ ਝੜੀ ਲਾ ਦਿੱਤੀ ਹੈ। ਬੀਬੀ ਭੱਠਲ ਨੇ ਨੇੜਲੇ ਪਿੰਡ ਸੇਖੂਵਾਸ ’ਚ ਸਾਫ਼ ਪੀਣ ਵਾਲੇ ਪਾਣੀ ਦੀਆਂ 9 ਲੱਖ ਰੁਪਏ ਦੀਆਂ ਪਾਈਪ ਲਾਈਨਾਂ ਪਾਉਣ, ਪਿੰਡ ਗੁਰੂ ਤੇਗ ਬਹਦਾਰ ਨਗਰ ਲੇਹਲ ਕਲਾਂ ’ਚ 19.80 ਲੱਖ ਦੀਆਂ ਜ਼ਮੀਨਦੋਜ਼ ਪਾਈਪ ਲਾਈਨਾਂ ਪਾਉਣ ਅਤੇ ਪਿੰਡ ਭੁਟਾਲ ਖੁਰਦ ’ਚ 20 ਲੱਖ ਦੀ ਲਾਸਤ ਨਾਲ ਬਣਨ ਵਾਲੀਆਂ ਗਲੀਆਂ ਨਾਲੀਆਂ ਦੇ ਨੀਂਹ ਪੱਥਰ ਰੱਖੇ।
ਵੱਖ ਵੱਖ ਸਮਾਰੋਹਾਂ ਨੂੰ ਸੰਬੋਧਨ ਕਰਦਿਆਂ ਬੀਬੀ ਭੱਠਲ ਨੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਰਾਜ ਦੇ ਦਸ ਸਾਲ ’ਚ ਇਲਾਕੇ ਦਾ ਵਿਕਾਸ ਦੀ ਥਾਂ ਵਿਨਾਸ਼ ਕਰਨ ’ਚ ਕੋਈ ਕਸਰ ਨਹੀਂ ਛੱਡੀ ਗਈ। ਉਨ੍ਹਾਂ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਇਸ ਮੌਕੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ , ਪੱਪੀ ਖੰਡੇਬਾਦ, ਪੰਚਾਇਤ ਸਮਿਤੀ ਦੇ ਉਪ ਚੇਅਰਮੈਨ ਰਵਿੰਦਰ ਰਿੰਕੂ, ਬੀਡੀਪੀਓ ਗੁਰਨੇਤ ਸਿੰਘ ਜਲਵੇੜਾ, ਓੁਪ ਪੁਲੀਸ ਕਪਤਾਨ ਬੂਟਾ ਸਿੰਘ ਗਿਲ, ਸਰਪੰਚ ਜਸਵਿੰਦਰ ਰਿੰਪੀ, ਸਰਪੰਚ ਮਾਇਆ ਕੌਰ, ਸਰਪੰਚ ਬਲਜੀਤ ਸਿੰਘ ਆਦਿ ਵੀ ਹਾਜ਼ਰ ਸਨ।

 


Comments Off on ਭੱਠਲ ਨੇ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖਣ ਦੀ ਝੜੀ ਲਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.