ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਮਰੀਜ਼ ਦੀ ਮੌਤ ਮਗਰੋਂ ਡਾਕਟਰ ਦਾ ਆਉਣਾ ਬੇਫ਼ਾਿੲਦਾ: ਮਮਤਾ

Posted On February - 15 - 2020

ਕੋਲਕਾਤਾ, 14 ਫਰਵਰੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ‘ਗੋਲੀ ਮਾਰੋ’ ਵਰਗੇ ਵਿਵਾਦਤ ਨਾਅਰਿਆਂ ਨੂੰ ਅਪ੍ਰਵਾਨ ਕਰਨ ਮਗਰੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉਨ੍ਹਾਂ ’ਤੇ ਵਰ੍ਹਦਿਆਂ ਕਿਹਾ ਹੈ ਕਿ ਮਰੀਜ਼ ਦੀ ਮੌਤ ਤੋਂ ਬਾਅਦ ਡਾਕਟਰ ਦਾ ਆਉਣਾ ਮਹੱਤਵਹੀਣ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਕੁਝ ਲੋਕ ਸ਼ਰੇਆਮ ਪ੍ਰਦਰਸ਼ਨਕਾਰੀਆਂ ਨੂੰ ਗੋਲੀ ਮਾਰਨ ਦੀ ਧਮਕੀ ਦਿੰਦੇ ਹਨ ਕਿਉਂਕਿ ਉਹ ਉਨ੍ਹਾਂ ਨਾਲ ਸਹਿਮਤ ਨਹੀਂ ਹੁੰਦੇ ਹਨ। ਪੱਛਮੀ ਬੰਗਾਲ ਵਿਧਾਨ ਸਭਾ ’ਚ ਰਾਜਪਾਲ ਦੇ ਭਾਸ਼ਨ ’ਤੇ ਧੰਨਵਾਦ ਮਤੇ ਉਪਰ ਬਹਿਸ ’ਚ ਹਿੱਸਾ ਲੈਂਦਿਆਂ ਉਨ੍ਹਾਂ ਸ਼ਾਹ ਦਾ ਨਾਮ ਲਏ ਬਿਨਾਂ ਕਿਹਾ,‘‘ਜੇਕਰ ਤੁਸੀਂ ਉਨ੍ਹਾਂ ਨਾਲ ਸਹਿਮਤ ਨਹੀਂ ਹੁੰਦੇ ਤਾਂ ਉਹ ਆਖ ਰਹੇ ਹਨ ‘ਬੋਲੀ ਨਹੀਂ ਤਾਂ ਗੋਲੀ’। ਉਹ ਹਰ ਕਿਸੇ ਨੂੰ ਗੋਲੀ ਮਾਰਨ ਦੀ ਧਮਕੀ ਦੇ ਰਹੇ ਹਨ। ਹੁਣ ਇਹ ਆਖਣ ਦੀ ਕੋਈ ਤੁੱਕ ਨਹੀਂ ਕਿ ਇਹ ਬਿਆਨ ਗਲਤ ਸਨ।’’ ਉਨ੍ਹਾਂ ਭਾਜਪਾ ਸ਼ਾਸਿਤ ਉੱਤਰ ਪ੍ਰਦੇਸ਼ ’ਚ ਮਹਿਲਾਵਾਂ ਖ਼ਿਲਾਫ਼ ਅਪਰਾਧਾਂ ’ਚ ਵਾਧੇ ਅਤੇ ਉਥੋਂ ਦੇ ਵਿਗੜਦੇ ਹਾਲਾਤ ਦਾ ਮੁੱਦਾ ਵੀ ਉਠਾਇਆ। -ਪੀਟੀਆਈ

 


Comments Off on ਮਰੀਜ਼ ਦੀ ਮੌਤ ਮਗਰੋਂ ਡਾਕਟਰ ਦਾ ਆਉਣਾ ਬੇਫ਼ਾਿੲਦਾ: ਮਮਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.