ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਮਲਬੇ ਹੇਠ ਦੱਬ ਕੇ ਇਕ ਮਜ਼ਦੂਰ ਦੀ ਮੌਤ, ਦੋ ਜ਼ਖ਼ਮੀ

Posted On February - 13 - 2020

ਪੱਤਰ ਪ੍ਰੇਰਕ
ਬੰਗਾ, 12 ਫਰਵਰੀ
ਪਿੰਡ ਖਟਕੜ ਕਲਾਂ ’ਚ ਵਾਪਰੇ ਹਾਦਸੇ ’ਚ ਇੱਕ ਮਜ਼ਦੂਰ ਦੀ ਮੌਤ ਹੋ ਗਈ ਜਦੋਂ ਕਿ ਦੋ ਮਜ਼ਦੂਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਰੰਗਵਾਲ ਵਾਸੀ ਸੁਰਜੀਤ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਪਿੰਡ ਦੇ ਰੇਲਵੇ ਲਾਂਘੇ ਦੀ ਖੁਦਾਈ ਦੇ ਚੱਲ ਰਹੇ ਕੰਮ ਦੌਰਾਨ ਵਾਪਰਿਆ। ਖੁਦਾਈ ਦੌਰਾਨ ਅਚਾਨਕ ਮਿੱਟੀ ਦੀ ਢਿੱਗ ਮੁਜ਼ਦੂਰਾਂ ਉਪਰ ਆ ਡਿੱਗੀ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਨੇ ਲੋਕਾਂ ਦੀ ਮੱਦਦ ਨਾਲ ਮਜ਼ਦੂਰਾਂ ਨੂੰ ਮਿੱਟੀ ਹੇਠੋਂ ਕੱਢਿਆ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਇਸ ਦੌਰਾਨ ਮ੍ਰਿਤਕ ਮਜ਼ਦੂਰ ਦੀ ਲਾਸ਼ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਲਿਆਂਦੀ ਗਈ। ਪੁਲੀਸ ਵੱਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਵਾਪਰਨ ਬਾਅਦ ਕੰਮ ਵਾਲਾ ਠੇਕੇਦਾਰ ਮੌਕੇ ਤੋਂ ਗਾਇਬ ਸੀ।

 


Comments Off on ਮਲਬੇ ਹੇਠ ਦੱਬ ਕੇ ਇਕ ਮਜ਼ਦੂਰ ਦੀ ਮੌਤ, ਦੋ ਜ਼ਖ਼ਮੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.