ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਮਾਜਰੀ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ

Posted On February - 18 - 2020

ਮਿਹਰ ਸਿੰਘ
ਕੁਰਾਲੀ, 17 ਫਰਵਰੀ

ਪਿੰਡ ਮਾਜਰੀ ’ਚ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਦੇ ਹੋਏ ਜਗਮੋਹਨ ਸਿੰਘ ਕੰਗ।

ਪਿੰਡ ਮਾਜਰੀ ਵਿਚ ਸਥਾਪਿਤ ਕੀਤੇ ਜਾ ਰਹੇ ਸੀਚੇਵਾਲ ਪ੍ਰਾਜੈਕਟ ਤਹਿਤ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਰੱਖਿਆ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਕੰਗ ਨੇ ਵਿਕਾਸ ਲਈ ਸਰਪੰਚਾਂ ਅਤੇ ਪੰਚਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਦੇ ਕੰਮ ਤਾਂ ਹੀ ਨੇਪਰੇ ਚੜ੍ਹ ਸਕਦੇ ਹਨ ਜੇ ਪੰਚਾਇਤਾਂ ਤੇ ਪਤਵੰਤਿਆਂ ਦੇ ਮਨਾਂ ਵਿੱਚ ਵਿਕਾਸ ਲਈ ਜਜ਼ਬਾ ਅਤੇ ਸ਼ੌਕ ਹੋਵੇ। ਸ੍ਰੀ ਕੰਗ ਅਨੁਸਾਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਵਿੱਚ ਇੱਕਜੁੱਟ ਹੋ ਕੇ ਪੰਚਾਇਤੀ ਨੁਮਾਇੰਦੇ ਆਪੋ-ਆਪਣੇ ਪਿੰਡਾਂ ਨੂੰ ਸਵਰਗ ਬਣਾ ਸਕਦੇ ਹਨ। ਬਲਾਕ ਪੱਧਰ ’ਤੇ ਪਿੰਡ ਮਾਜਰੀ ਅਤੇ ਬਰਸਾਲਪੁਰ ਦੀਆਂ ਪੰਚਾਇਤਾਂ ਵੱਲੋਂ ਵਿਕਾਸ ਕਾਰਜਾਂ ਅਤੇ ਪਿੰਡ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ਼ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਤਾਂ ਗਰਾਂਟ ਦੇਣਾ ਹੈ, ਪਰ ਅੱਗੇ ਸਮੇਂ ਸਿਰ ਪੈਸਾ ਖ਼ਰਚ ਕੇ ਕੰਮ ਸਿਰੇ ਚੜ੍ਹਾਉਣਾ ਪੰਚਾਇਤਾਂ ਦੀ ਜ਼ਿੰਮੇਵਾਰੀ ਹੈ।
ਸ੍ਰੀ ਕੰਗ ਨੇ ਕਿਹਾ ਕਿ ਹਲਕੇ ਦੀਆਂ ਪੰਚਾਇਤਾਂ ਤੇ ਲੋਕ ਨੁਮਾਇੰਦਿਆਂ ਨੂੰ ਨਾਲ ਲੈ ਕੇ ਉਨ੍ਹਾਂ ਨੇ ਕੁਝ ਅਰਸਾ ਪਹਿਲਾਂ ਸੀਚੇਵਾਲ ਦਾ ਦੌਰਾ ਕੀਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਲਕੇ ਵਿੱਚ ਵੀ ਸੀਚੇਵਾਲ ਪ੍ਰਾਜੈਕਟ ਲਿਆਉਣ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ’ਤੇ ਡੇਢ ਕਰੋੜ ਰੁਪਏ ਖ਼ਰਚ ਆਉਣਗੇ। ਉਨ੍ਹਾਂ ਕਿਹਾ ਕਿ ਮਾਜਰੀ ਵਿਚ ਸੀਵਰੇਜ ਦਾ ਪ੍ਰਾਜੈਕਟ ਸਥਾਪਿਤ ਹੋਣ ਨਾਲ ਪਿੰਡ ਦਾ ਵਾਤਾਵਰਨ ਵਧੀਆ ਹੋ ਜਾਵੇਗਾ।


Comments Off on ਮਾਜਰੀ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.