ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਜੌਹਰ ਦਿਖਾਏ

Posted On February - 19 - 2020

ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਡਾ. ਕਸ਼ਮੀਰ ਸਿੰਘ।

ਡਾ. ਹਿਮਾਂਸ਼ੂ ਸੂਦ/ਦਰਸ਼ਨ ਸਿੰਘ ਮਿੱਠਾ
ਫ਼ਤਹਿਗ੍ਹੜ ਸਾਹਿਬ, 18 ਫਰਵਰੀ
ਮਾਤਾ ਗੁਜਰੀ ਕਾਲਜ ਵਿੱਚ ਕਰਵਾਏ 52ਵੇਂ ਸਾਲਾਨਾ ਖੇਡ ਮੁਕਾਬਲੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਇਨਾਮ ਵੰਡ ਸਮਾਰੋਹ ਦੌਰਾਨ ਅਲੂਮਨੀ ਐਨ.ਆਰ.ਆਈ. ਵਿੰਗ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਬਾਲੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ 21 ਟੁਕੜੀਆਂ ‘ਚ 1500 ਤੋਂ ਵੱਧ ਵਿਦਿਆਰਥੀਆਂ ਨੇ ਖ਼ਾਲਸਈ ਰੰਗਤ ਵਿਚ ਮਾਰਚ ਪਾਸਟ ਵਿਚ ਹਿੱਸਾ ਲਿਆ। ਇਸ ਮੌਕੇ ਭਾਈ ਲੌਂਗੋਵਾਲ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਮਹਿਮਾਨਾਂ ਦਾ ਸਵਾਗਤ ਕਰਦਿਆਂ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਾਲਜ ਦੀਆਂ ਵਿੱਦਿਅਕ, ਖੇਡਾਂ ਅਤੇ ਸੱਭਿਆਚਾਰ ਦੇ ਖੇਤਰ ਵਿਚ ਪ੍ਰਾਪਤੀਆਂ ‘ਤੇ ਚਾਨਣਾ ਪਾਇਆ।
ਲੜਕਿਆਂ ਦੇ ਮੁਕਾਬਲਿਆਂ ਵਿਚ 400 ਮੀਟਰ ਦੌੜ ਵਿਚ ਰਿਸ਼ਬ ਤਿਵਾੜੀ ਨੇ ਪਹਿਲਾ, ਅਨੀਕੇਤ ਨੇ ਦੂਜਾ ਤੇ ਗੁਰਸੇਵਕ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 800 ਮੀਟਰ ਦੌੜ ‘ਚ ਰਿਸ਼ਬ ਤਿਵਾੜੀ ਨੇ ਪਹਿਲਾ, ਪ੍ਰਦੀਪ ਸਿੰਘ ਨੇ ਦੂਜਾ ਅਤੇ ਪ੍ਰਦੀਪ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 1500 ਮੀਟਰ ਦੌੜ ‘ਚ ਰਿਸ਼ਬ ਤਿਵਾੜੀ ਨੇ ਪਹਿਲਾ, ਅੰਕਿਤ ਨੇ ਦੂਜਾ ਅਤੇ ਸੁਮੀਤ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਉੱਚੀ ਛਾਲ ‘ਚ ਹਰਮਨਪ੍ਰੀਤ ਸਿੰਘ, ਪ੍ਰਦੀਪ ਅਤੇ ਅਨੀਕੇਤ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਹਾਸਲ ਕੀਤਾ। ਡਿਸਕਸ ਥ੍ਰੋਅ ‘ਚ ਕਰਨਵੀਰ ਸਿੰਘ, ਜਤਿੰਦਰ ਸਿੰਘ, ਜਤਿੰਦਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਜੈਵਲਿਨ ਥ੍ਰੋਅ ਵਿਚ ਗੁਰਮੀਤ ਸਿੰਘ, ਸੁਮੀਤ ,ਠਾਕੁਰ ਰੌਸ਼ਨ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹੇ। ਸ਼ਾਟਪੁੱਟ ‘ਚ ਜਤਿੰਦਰ ਸਿੰਘ ਨੇ ਪਹਿਲਾ, ਕਰਨਵੀਰ ਸਿੰਘ ਨੇ ਦੂਜਾ, ਜਤਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਲੜਕੀਆਂ ਦੇ ਮੁਕਾਬਲਿਆਂ ‘ਚ 200 ਮੀਟਰ ਦੌੜ ‘ਚ ਹਰਮਨਜੋਤ ਕੌਰ ਨੇ ਪਹਿਲਾ, ਪ੍ਰਭਜੋਤ ਕੌਰ ਦੂਜਾ ਤੇ ਤਨੂੰ ਸੈਣੀ ਨੇ ਤੀਜਾ ਸਥਾਨ ਹਾਸਲ ਕੀਤਾ। ਉੱਚੀ ਛਾਲ ਵਿੱਚ ਨਵਦੀਪ ਕੌਰ ਪਹਿਲੇ, ਤਨੂੰ ਸੈਣੀ ਦੂਜੇ ਤੇ ਮਨਜੋਤ ਕੌਰ ਤੀਜੇ ਸਥਾਨ ’ਤੇ ਰਹੀ। ਡਿਸਕਸ ਥ੍ਰੋਅ ‘ਚ ਗੁਰਪ੍ਰੀਤ ਕੌਰ, ਨਵਦੀਪ ਕੌਰ, ਭੂਮਿਕਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਜੈਵਲਿਨ ਥ੍ਰੋਅ ‘ਚ ਸਿਮਰਨਪ੍ਰੀਤ ਕੌਰ, ਸੁਨੈਨਾ ਤੇ ਗੁਨੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਸ਼ਾਟਪੁੱਟ ‘ਚ ਸਿਮਰਨਪ੍ਰੀਤ ਕੌਰ ਨੇ ਪਹਿਲਾ, ਸੁਨੈਨਾ ਨੇ ਦੂਜਾ, ਭੂਮਿਕਾ ਨੇ ਤੀਜਾ ਸਥਾਨ ਹਾਸਲ ਕੀਤਾ।

ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੀਆਂ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ
ਸ੍ਰੀ ਆਨੰਦਪੁਰ ਸਾਹਿਬ (ਬੀਐਸ ਚਾਨਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦਾ 50ਵਾਂ ਸਾਲਾਨਾ ਖੇਡ ਸਮਾਗਮ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ। ਇਸ ਮੌਕੇ ਸਾਬਕਾ ਸਿੱੱਖਿਆ ਮੰਤਰੀ ਪੰਜਾਬ ਅਤੇ ਕਾਲਜ ਦੇ ਆਨਰੇਰੀ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਐੱਸਜੀਪੀਸੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਦਲਜੀਤ ਸਿੰਘ ਭਿੰਡਰ ਵੀ ਵਿਸ਼ੇਸ਼ ਮਹਿਮਾਨ ਵਜੋਂ ਖੇਡ ਸਮਾਗਮ ਵਿੱਚ ਸ਼ਾਮਲ ਹੋਏ। ਡਾ. ਦਲਜੀਤ ਸਿੰਘ ਚੀਮਾ ਨੇ ਕਾਲਜ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਕਾਲਜ ਦੇ ਹਰ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਾਮਿਲ ਹੋਣ ਦਾ ਮੌਕਾ ਮਿਲਦਾ ਹੈ। ਖੇਡ ਸਮਾਗਮ ਦੀ ਸ਼ੁਰੂਆਤ ਮੌਕੇ ਮਿਊਜ਼ਿਕ ਵਿਭਾਗ ਦੇ ਮੁਖੀ ਪ੍ਰੋ. ਜੇਪੀ ਸਿੰਘ ਦੀ ਅਗਵਾਈ ‘ਚ ਕਾਲਜ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਇਸ ਸਾਲਾਨਾ ਖੇਡ ਸਮਾਗਮ ਵਿੱਚ ਸ਼ਿਰਕਤ ਕਰ ਰਹੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਨਾਲ ਹੀ ਵਿਦਿਆਰਥੀਆਂ ਵੱਲੋਂ ਪੜ੍ਹਾਈ, ਸਭਿਆਚਾਰ ਅਤੇ ਖੇਡਾਂ ਵਿੱਚ ਮਾਰੀਆਂ ਜਾ ਰਹੀਆਂ ਮੱਲਾਂ ਤੋਂ ਵੀ ਜਾਣੂ ਕਰਵਾਇਆ। ਕਾਲਜ ਦੇ ਪੀ.ਆਰ.ਓ ਡਾ. ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਸਮਾਗਮ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਇਨਾਮ ਤਕਸੀਮ ਕੀਤੇ ਗਏ। ਇਸ ਖੇਡ ਸਮਾਗਮ ਵਿੱਚ ਸਰਵੋਤਮ ਦੌੜਾਕ ਬੀ.ਵਾਕ ਭਾਗ ਪਹਿਲਾ ਦਾ ਵਿਦਿਆਰਥੀ ਮਨਦੀਪ ਸਿੰਘ ਅਤੇ ਐਮ.ਏ ਪੰਜਾਬੀ ਭਾਗ ਦੂਜਾ ਦੀ ਵਿਦਿਆਰਥਣ ਰੀਨਾ ਚੁਣੇ ਗਏ। ਇਸ ਤੋਂ ਇਲਾਵਾ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਵੀ ਦਿਲਚਸਪ ਮੁਕਾਬਲੇ ਕਰਵਾਏ ਗਏ।


Comments Off on ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਜੌਹਰ ਦਿਖਾਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.