ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਮਾਤਾ ਚੰਦ ਕੌਰ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਮੁਜ਼ਾਹਰਾ

Posted On February - 12 - 2020

ਬਠਿੰਡਾ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਨਾਮਧਾਰੀ ਸੰਪਰਦਾ ਦੇ ਆਗੂ। -ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ
ਬਠਿੰਡਾ, 11 ਫਰਵਰੀ
ਨਾਮਧਾਰੀ ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਨਾਮਧਾਰੀ ਸੰਪਰਦਾ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਅਤੇ ਜਰਨੈਲ ਸਿੰਘ ਬਠਿੰਡਾ ਦੀ ਅਗਵਾਈ ਹੇਠ ਨਾਮਧਾਰੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਜ਼ਦੀਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀ ਨਿਵਾਸਨ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਸੌਂਪਦਿਆਂ ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਗੁਰਦੁਆਰਾ ਭੈਣੀ ਸਾਹਿਬ ਦੇ ਮੁਖੀ ਠਾਕਰ ਉਦੈ ਸਿੰਘ ’ਤੇ ਵੀ ਦੋਸ਼ ਲਾਏ। ਸਮਾਜ ਸੇਵਕਾ ਰਾਜਪਾਲ ਕੌਰ ਨੇ ਦੋਸ਼ ਲਾਏ ਕਿ ਰਾਜਨੀਤਕ ਦਬਾਅ ਹੇਠ ਪੁਲੀਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਨਕਾਮ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ। ਉਨ੍ਹਾਂ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਭੈਣੀ ਸਾਹਿਬ ਗੁਰਦੁਆਰਾ ਦੀ ਕਿਲਾਨੁਮਾ ਇਮਾਰਤ ਵਿਚ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਵਿਚ ਮਾਤਾ ਚੰਦ ਕੌਰ ਦਾ ਕਤਲ ਕਿਵੇਂ ਹੋ ਸਕਦਾ ਹੈ। ਉਨ੍ਹਾਂ ਸਵਾਲ ਖੜ੍ਹੇ ਕੀਤੇ ਕਿ ਬਾਡੀਗਾਰਡਾਂ ਦਾ ਛੁੱਟੀ ’ਤੇ ਜਾਣਾ ਅਤੇ ਉਨ੍ਹਾਂ ਨਾਲ ਬੈਠੇ ਨਿੱਜੀ ਡਰਾਈਵਰ ਅਤੇ ਨਾਲ ਬੈਠੀ ਸੇਵਕ ਬੀਬੀ ਸੀਤੋ ਨੂੰ ਝਰੀਟ ਤੱਕ ਨਾ ਆਉਣਾ ਆਪਣੇ ਆਪ ਵਿਚ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਹੱਤਿਆ ਨੂੰ 4 ਸਾਲ ਬੀਤਣ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੇ ਕੋਈ ਪੜਤਾਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਜੀ ਦੀ ਮੌਤ ਦਾ ਫ਼ਾਇਦਾ ਕਿਸ ਨੂੰ ਹੋਇਆ, ਇਹ ਗੱਲ ਜੱਗ ਜ਼ਾਹਿਰ ਹੈ। ਇਸ ਮੌਕੇ ਬਲਜਿੰਦਰ ਸਿੰਘ, ਜੰਗ ਸਿੰਘ, ਮੇਜਰ ਸਿੰਘ ਸਮੇਤ ਵਿਚ ਵੱਡੀ ਗਿਣਤੀ ਵਿਚ ਨਾਮਧਾਰੀ ਸੰਗਤ ਹਾਜ਼ਰ ਸੀ।


Comments Off on ਮਾਤਾ ਚੰਦ ਕੌਰ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਮੁਜ਼ਾਹਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.