ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਮਾਮਲਾ ਗੜਬੜ ਹੈ: ਨਹਿਰਾਂ ਸੁੱਕੀਆਂ ਤੇ ਹੁਕਮ ਵਸੂਲੀ ਦੇ

Posted On February - 14 - 2020

ਫ਼ਾਜ਼ਿਲਕਾ ਵਿੱਚ ਲੰਮੇ ਸਮੇਂ ਤੋਂ ਬੰਦ ਨਹਿਰ।

ਪਰਮਜੀਤ ਸਿੰਘ
ਫਾਜ਼ਿਲਕਾ, 13 ਫਰਵਰੀ
ਨਹਿਰੀ ਵਿਭਾਗ ਵੱਲੋਂ ਕਿਸਾਨਾਂ ਤੋਂ ਪ੍ਰਤੀ ਏਕੜ 50 ਰੁਪਏ ਨਹਿਰੀ ਪਾਣੀ ਦੇਣ ਬਦਲੇ ਮਾਲੀਆ (ਮਾਮਲਾ) ਉਗਰਾਉਣ ਦਾ ਫ਼ਰਮਾਨ ਜਾਰੀ ਕੀਤਾ ਗਿਆ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨਹਿਰੀ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਪਟਵਾਰੀਆਂ ਰਾਹੀਂ ਨੰਬਰਦਾਰਾਂ ਨੂੰ ਪਿੰਡ ’ਚ ਹੋਕਾ ਦੇਣ ਅਤੇ ਨਹਿਰੀ ਪਾਣੀ ਮਾਮਲਾ ਵਸੂਲਣ ਲਈ ਹਦਾਇਤ ਕੀਤੀ ਗਈ ਹੈ। ਪਿੰਡ ਲਮੋਚੜ ਖੁਰਦ ਦੇ ਨੰਬਰਦਾਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨਹਿਰੀ ਪਟਵਾਰੀ ਵੱਲੋਂ ਇਹ ਸੂਚਨਾ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਸੂਚਿਤ ਕਰਨ ਲਈ ਹੋਕਾ ਲਾਉਣ ਕਿ ਉਹ ਨਹਿਰੀ ਪਾਣੀ ਲਾਉਣ ਬਦਲੇ ਸਰਕਾਰ ਨੂੰ ਮਾਲੀਆ ਮਾਮਲਾ ਜਮ੍ਹਾਂ ਕਰਵਾਉਣ। ਕਣਕ ਦੀ ਫਸਲ ਨੂੰ ਪਾਣੀ ਲਾਉਣ ਲਈ ਨਹਿਰੀ ਵਿਭਾਗ ਵੱਲੋਂ ਲੰਬੇ ਸਮੇਂ ਤੋਂ ਪਾਣੀ ਨਹੀਂ ਛੱਡਿਆ ਗਿਆ, ਜਿਸ ਕਾਰਨ ਕਿਸਾਨਾਂ ਵਿੱਚ ਰੋਸ ਹੈ। ਹੁਣ ਕਣਕ ਦੀ ਫ਼ਸਲ ਨੂੰ ਨਹਿਰੀ ਪਾਣੀ ਦੀ ਸਖ਼ਤ ਜ਼ਰੂਰਤ ਹੈ ਪਰ ਹੁਣ ਨਹਿਰੀਬੰਦੀ ਚੱਲ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਕਿਹਾ ਕਿ ਮਾਮਲਾ ਨਹੀਂ ਦਿੱਤਾ ਜਾਵੇਗਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਚੱਕਪੱਖੀ ਨੇ ਆਖਿਆ ਕਿ ਕਈ ਮਹੀਨਿਆਂ ਤੋਂ ਨਹਿਰਾਂ ਬੰਦ ਹਨ ਪਰ ਸਰਕਾਰ ਕਿਸਾਨਾਂ ਤੋਂ ਨਹਿਰੀ ਮਾਮਲਾ ਲੈਣ ਲਈ ਪਿੰਡਾਂ ਵਿੱਚ ਹੋਕੇ ਦਿਵਾ ਰਹੀ ਹੈ।

ਕਿਸਾਨਾਂ ਤੋਂ ਹਰ ਸਾਲ ਮਾਮਲਾ ਲੈਂਦਾ ਹੈ ਵਿਭਾਗ: ਪਟਵਾਰੀ
ਨਹਿਰੀ ਪਟਵਾਰੀ ਸੁਰਿੰਦਰ ਕੁਮਾਰ ਨੇ ਕਿਹਾ ਕਿ ਨਹਿਰੀ ਵਿਭਾਗ ਹਰ ਸਾਲ ਕਿਸਾਨਾਂ ਤੋਂ ਮਾਮਲਾ ਲੈਂਦਾ ਹੈ। ਕਿਸਾਨਾਂ ਤੋਂ ਪ੍ਰਤੀ ਏਕੜ ਪੰਜਾਹ ਰੁਪਏ ਮਾਮਲਾ ਲਿਆ ਜਾਵੇਗਾ। ਉਨ੍ਹਾਂ ਨੂੰ ਪੁੱਛਿਆ ਗਿਆ ਕਿ ਝੋਨੇ ਦੇ ਸੀਜ਼ਨ ਮੌਕੇ ਜਦੋਂ ਪਾਣੀ ਦੀ ਸਖ਼ਤ ਜ਼ਰੂਰਤ ਹੁੰਦੀ ਹੈ ਤਾਂ ਨਹਿਰੀ ਪਾਣੀ ਪੂਰਾ ਪਾਣੀ ਨਹੀਂ ਛੱਡਿਆ ਜਾਂਦਾ ਜਾਂ ਖ਼ਾਸ ਲੋਕਾਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਉਨ੍ਹਾਂ ਕਿਹਾ ਕਿ ਸਾਲ ਵਿੱਚ ਛੇ ਮਹੀਨੇ ਨਹਿਰੀ ਪਾਣੀ ਕਿਸਾਨਾਂ ਨੂੰ ਦਿੱਤਾ ਜਾਂਦਾ ਹੈ।


Comments Off on ਮਾਮਲਾ ਗੜਬੜ ਹੈ: ਨਹਿਰਾਂ ਸੁੱਕੀਆਂ ਤੇ ਹੁਕਮ ਵਸੂਲੀ ਦੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.