ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਮਾਲੇਰਕੋਟਲਾ ਰੈਲੀ ਨੂੰ ਕਈ ਹੋਰ ਜਥੇਬੰਦੀਆਂ ਵੱਲੋਂ ਹਮਾਇਤ

Posted On February - 14 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਫਰਵਰੀ
ਸੀਏਏ, ਐੱਨਆਰਸੀ ਤੇ ਐੱਨਪੀਆਰ ਦੇ ਵਿਰੋਧ ’ਚ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਤੇ ਬਿਜਲੀ ਕਾਮਿਆਂ, ਨੌਜਵਾਨਾਂ ਤੇ ਵਿਦਿਆਰਥੀਆਂ ਦੀਆਂ 14 ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਮਾਲੇਰਕੋਟਲਾ ਵਿੱਚ ਕੀਤੀ ਜਾ ਰਹੀ ਸੂਬਾਈ ਰੋਸ ਰੈਲੀ ’ਚ ਕਈ ਹੋਰਨਾਂ ਭਰਾਤਰੀ ਜਥੇਬੰਦੀਆਂ ਨੇ, ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਤੇ ਟੈਕਸਟਾਈਲ-ਹੌਜ਼ਰੀ ਕਾਮਗਾਰ ਯੂਨੀਅਨ ਦੇ ਆਗੂ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਇਸ ਰੈਲੀ ’ਚ ਸਮੂਹ ਮਾਲੇਰਕੋਟਲਾ ਵਾਸੀਆਂ ਵੱਲੋਂ ਸ਼ਮੂਲੀਅਤ ਦੇ ਨਾਲ-ਨਾਲ ਜਮਹੂਰੀ ਕਿਸਾਨ ਸਭਾ ਪੰਜਾਬ, ਦਿਹਾਤੀ ਮਜ਼ਦੂਰ ਸਭਾ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਪਲਸ ਮੰਚ, ਜਮਹੂਰੀ ਅਧਿਕਾਰ ਸਭਾ ਪੰਜਾਬ, ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਜਲੰਧਰ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਵੀ ਇਸ ਰੈਲੀ ਦੀ ਹਮਾਇਤ ਕਰਦਿਆਂ ਆਪਣੇ ਕਾਰਕੁਨਾਂ ਤੇ ਵਰਕਰਾਂ ਸਮੇਤ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਇਲਾਵਾ ਦਿੱਲੀ ਤੋਂ ਸ਼ਾਹੀਨ ਬਾਗ, ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਤੇ ਕਾਰਵਾਂ-ਏ ਮੁਹੱਬਤ ਦੇ ਵੱਖੋ-ਵੱਖਰੇ ਡੈਲੀਗੇਸ਼ਨਾਂ ਵੱਲੋਂ ਰੈਲੀ ’ਚ ਹਿੱਸਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਸ਼ਹਿਰ ਅਤੇ ਇਸ ਖੇਤਰ ਦੇ 162 ਪਿੰਡਾਂ ਸਮੇਤ ਕਸਬਿਆਂ, ਸ਼ਹਿਰੀ ਬਸਤੀਆਂ, ਵਿੱਦਿਅਕ ਸੰਸਥਾਵਾਂ ਤੇ ਮੁਲਾਜ਼ਮਾਂ ਦੇ ਕੰਮ ਵਾਲ਼ੀਆਂ ਥਾਵਾਂ ’ਤੇ ਨੁੱਕੜ ਨਾਟਕਾਂ, ਰੈਲੀਆਂ, ਮੀਟਿੰਗਾਂ, ਸੈਮੀਨਾਰਾਂ ਤੇ ਮੁਜ਼ਾਹਰਿਆਂ ਰਾਹੀਂ ਰੈਲੀ ਲਈ ਲਾਮਬੰਦੀ ਕੀਤੀ ਜਾ ਚੁੱਕੀ ਹੈ ਅਤੇ ਇਹ ਮੁਹਿੰਮ 15 ਫਰਵਰੀ ਤੱਕ ਜਾਰੀ ਰੱਖੀ ਜਾਵੇਗੀ।


Comments Off on ਮਾਲੇਰਕੋਟਲਾ ਰੈਲੀ ਨੂੰ ਕਈ ਹੋਰ ਜਥੇਬੰਦੀਆਂ ਵੱਲੋਂ ਹਮਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.