ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਮਾਲੇਰਕੋਟਲਾ ਰੈਲੀ ਲਈ ‘ਤੁਰਾਂਗੇ ਬੰਨ੍ਹ ਕਾਫ਼ਲੇ’ ਦੇ ਨਾਅਰੇ ਗੂੰਜੇ

Posted On February - 14 - 2020

ਪਿੰਡ ਸਿੰਘੇਵਾਲਾ ਵਿੱਚ ਮਾਰਚ ਕਰਦੇ ਹੋਏ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਕਾਰਕੁਨ।

ਇਕਬਾਲ ਸਿੰਘ ਸ਼ਾਂਤ
ਲੰਬੀ, 13 ਫਰਵਰੀ
ਪਿੰਡ ਕਿੱਲਿਆਂਵਾਲੀ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਨਾਗਰਿਕਤਾ ਸੋਧ ਕਾਨੂੰਨਾਂ ਦੇ ਵਿਰੋਧ ’ਚ 16 ਫਰਵਰੀ ਨੂੰ ਮਾਲੇਰਕੋਟਲਾ ਰੈਲੀ ਲਾਮਬੰਦੀ ਲਈ ਰੈਲੀਆਂ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਪਿੰਡ ਕਿੱਲਿਆਂਵਾਲੀ ਅਤੇ ਸਿੰਘੇਵਾਲਾ ਵਿੱਚ ਜ਼ਿਲ੍ਹਾ ਆਗੂ ਬਾਜ ਸਿੰਘ ਭੁੱਟੀਵਾਲਾ ਅਤੇ ਬਲਾਕ ਆਗੂ ਕਾਲਾ ਸਿੰਘ ਸਿੰਘੇਵਾਲਾ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਘੱਦਾ, ਗਿੰਦਰ ਸਿੰਘ, ਨਿਰਮਲਾ ਦੇਵੀ ਤਾਰਾ, ਦੇਵੀ ਕ੍ਰਿਸ਼ਨਾ ਦੇਵੀ ਤੇ ਰੂਪ ਸਿੰਘ ਮੌਜੂਦ ਸਨ।
ਰਾਮਪੁਰਾ ਫੂਲ (ਗੁਰਜੀਤ ਭੁੱਲਰ): ਪਿੰਡ ਮੰਡੀ ਕਲਾਂ ਵਿੱਚ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਨਾਗਰਿਕਤਾ ਸੋਧ ਐਕਟ ਨੂੰ ਕਾਲਾ ਕਨੂੰਨ ਦੱਸਦਿਆਂ ਮੋਦੀ ਦਾ ਪੁਤਲਾ ਫੂਕਿਆ ਗਿਆ। ਪਿੰਡ ਵਾਸੀਆਂ ਵੱਲੋਂ ਨਗਰ ਪੰਚਾਇਤ ਦਫ਼ਤਰ ਤੋਂ ਪਿੰਡ ਵਿੱਚ ਦੀ ਰੋਸ ਮਾਰਚ ਕਰਦਿਆਂ ਮੌੜ ਰਾਮਪੁਰਾ ਸੜਕ ਤੇ ਪਹੁੰਚਿਆ। ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਸੁਰਜੀਤ ਸਿੰਘ ਰੋਮਾਣਾ ਨੇ ਮਾਲੇਰਕੋਟਲਾ ਰੈਲੀ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ।
ਭਾਈਰੂਪਾ (ਅਵਤਾਰ ਸਿੰਘ ਧਾਲੀਵਾਲ): ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਮਲੇਰਕੋਟਲਾ ਵਿੱਚ 12 ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੋਸ ਮਾਰਚ ਅਤੇ ਰੈਲੀ ਦੀ ਲਾਮਬੰਦੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਬਲਾਕ ਫੂਲ ਦੇ ਪਿੰਡਾਂ ਘੰਡਾਬੰਨਾ, ਢਪਾਲੀ ਅਤੇ ਬੁਰਜ ਗਿੱਲ ਵਿੱਚ ਰੈਲੀਆਂ ਕਰਵਾਈਆ ਗਈਆਂ। ਇਸ ਮੌਕੇ ਬਲਾਕ ਫੂਲ ਦੇ ਪ੍ਰਧਾਨ ਨਾਹਰ ਸਿੰਘ ਭਾਈਰੂਪਾ ਅਤੇ ਸੀਨੀਅਰ ਮੀਤ ਪ੍ਰਧਾਨ ਲਛਮਣ ਸਿੰਘ ਬੁਰਜਗਿੱਲ, ਜਨਰਲ ਸਕੱਤਰ ਸਵਰਨ ਸਿੰਘ ਭਾਈਰੂਪਾ ਅਤੇ ਸਹਾਇਕ ਸਕੱਤਰ ਬਲੌਰ ਸਿੰਘ ਘੰਡਾਬੰਨਾ ਨੇ ਸੰਬੋਧਨ ਕੀਤਾ।

ਭਾਰਤੀ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਵਿੱਚ ਹੋਕਾ ਮਾਰਚ

ਨਥਾਣਾ (ਭਗਵਾਨ ਦਾਸ ਗਰਗ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡਾਂ ਵਿੱਚ ਹੋਕਾ ਮਾਰਚ ਕੱਢ ਕੇ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ। ਇਥੇ ਬੱਸ ਅੱਡੇ ਵਿੱਚ ਇਕੱਠ ਯੂਨੀਅਨ ਆਗੂ ਅਵਤਾਰ ਸਿੰਘ ਅਤੇ ਲਖਵੀਰ ਸਿੰਘ ਨੇ ਸੰਬੋਧਨ ਕੀਤਾ
ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅੱਜ ਵੱਖ ਵੱਖ ਪਿੰਡਾਂ ਵਿੱਚ ਹੋਕਾ ਮਾਰਚ ਕੀਤਾ। ਬਲਾਕ ਜਨਰਲ ਸਕੱਤਰ ਬਲਜੀਤ ਸਿੰਘ ਪੂਹਲਾ ਦੀ ਅਗਵਾਈ ਵਿੱਚ ਵਰਕਰਾਂ ਨੇ ਪਿੰਡ ਭੁੱਚੋ ਕਲਾਂ, ਭੁੱਚੋ ਖੁਰਦ, ਭੁੱਚੋ ਮੰਡੀ, ਤੁੰਗਵਾਲੀ, ਚੱਕ ਬਖਤੂ, ਚੱਕ ਫ਼ਤਿਹ ਸਿੰਘ ਵਾਲਾ, ਚੱਕ ਰਾਮ ਸਿੰਘ ਵਾਲਾ ਅਤੇ ਲਹਿਰਾ ਖਾਨਾ ਵਿੱਚ ਲੋਕਾਂ ਨੂੰ ਲਾਮਵਬੰਦ ਕੀਤਾ। ਉਨ੍ਹਾਂ ਕਿਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਦੀਆਂ ਫਿਰਕੂ ਨੀਤੀਆਂ ਖ਼ਿਲਾਫ਼ 16 ਫਰਵਰੀ ਨੂੰ ਮਲੇਰ ਕੋਟਲਾ ਵਿੱਚ ਮੁਸਲਿਮ ਭਾਈਚਾਰੇ ਦੇ ਹੱਕ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਸ਼ਾਮਲ ਹੋਣ। ਇਸੇ ਦੌਰਾਨ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਦੇ ਗੁਰਦੁਆਰੇ ਵਿੱਚ ਮਾਲੇਰਕੋਟਲਾ ਰੈਲੀ ਦੀ ਤਿਆਰੀ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਕੀਤੀ ਗਈ। ਰੈਲੀ ਵਿੱਚ ਪਹੁੰਚਣ ਅਤੇ ਲੰਗਰ ਦੇ ਪ੍ਰਬੰਧ ਲਈ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।


Comments Off on ਮਾਲੇਰਕੋਟਲਾ ਰੈਲੀ ਲਈ ‘ਤੁਰਾਂਗੇ ਬੰਨ੍ਹ ਕਾਫ਼ਲੇ’ ਦੇ ਨਾਅਰੇ ਗੂੰਜੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.