ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਮੁਲਾਜ਼ਮਾਂ ਨਾਲ ਹੱਥੋ-ਪਾਈ ਕਰਨ ਦੇ ਦੋਸ਼ ਹੇਠ ਕੇਸ ਦਰਜ

Posted On February - 18 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਫਰਵਰੀ
ਇਥੇ ਕ੍ਰਿਸ਼ਨਾ ਮਾਰਕੀਟ ਸੈਕਟਰ-41 ਸੀ ’ਚ ਇਕ ਵਿਅਕਤੀ ਵੱਲੋਂ ਡਿਊਟੀ ’ਤੇ ਤਾਇਨਾਤ ਨਗਰ ਨਿਗਮ ਦੇ ਐਨਫੋਰਸਮੈਂਟ ਵਿੰਗ ਦੇ ਮੁਲਾਜ਼ਮਾਂ ਨਾਲ ਹੱਥੋ ਪਾਈ ਕੀਤੀ ਗਈ ਹੈ। ਜਿਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਸੈਕਟਰ-39 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਨਿਗਮ ਦੇ ਐਨਫੋਰਸਮੈਂਟ ਵਿੰਗ ਦੇ ਸਬ ਇੰਸਪੈਕਟਰ ਅਸ਼ੋਕ ਰਾਹੀ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਸੈਕਟਰ-41 ਸੀ ’ਚ ਕਾਰਵਾਈ ਕਰਦਿਆਂ ਚਾਰ ਚਲਾਨ ਕੀਤੇ ਗਏ ਸੀ। ਜਿਸ ਵਿੱਚੋਂ ਤਿੰਨ ਚਲਾਨ ਆਪਣੇ ਕਬਜ਼ੇ ਵਿੱਚ ਲੈ ਲਏ ਜਦਕਿ ਚੌਥਾ ਚਲਾਨ ਆਪਣੇ ਕਬਜ਼ੇ ’ਚ ਲੈਣ ਲੱਗਾ ਤਾਂ ਇਕ ਵਿਅਕਤੀ ਉਨ੍ਹਾਂ ਦਾ ਸਮਾਨ ਲੈ ਕੇ ਭੱਜ ਗਿਆ। ਉਨ੍ਹਾਂ ਦੱਸਿਆ ਕਿ ਵਿਅਕਤੀ ਦੀ ਭਾਲ ਕਰਨ ’ਤੇ ਉਸ ਨੇ ਟੀਮ ਦੇ ਹੋਰਨਾਂ ਮੁਲਾਜ਼ਮਾਂ ਨਾਲ ਹੱਥੋ ਪਾਈ ਕੀਤੀ ਅਤੇ ਕਾਰ ’ਚ ਹੋ ਫ਼ਰਾਰ ਗਿਆ। ਥਾਣਾ ਸੈਕਟਰ-39 ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 353, 332 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਇਲਾਕੇ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ ਅਤੇ ਦੁਕਾਨਦਾਰਾਂ ਤੋਂ ਪੁੱਛ ਗਿੱਛ ਸ਼ੁਰੂ ਕਰ ਦਿੱਤੀ ਹੈ।


Comments Off on ਮੁਲਾਜ਼ਮਾਂ ਨਾਲ ਹੱਥੋ-ਪਾਈ ਕਰਨ ਦੇ ਦੋਸ਼ ਹੇਠ ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.