ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਨੂੰ ਘੇਰਨ ਦਾ ਹੋਕਾ

Posted On February - 18 - 2020

ਰੈਲੀ ਸਬੰਧੀ ਸਬੰਧੀ ਵਿਚਾਰਾਂ ਕਰਦੇ ਹੋਏ ਮੁਲਾਜ਼ਮ ਆਗੂ।

ਕੁਲਦੀਪ ਸਿੰਘ
ਚੰਡੀਗੜ੍ਹ, 17 ਫ਼ਰਵਰੀ
ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਅਤੇ ਮੁਲਾਜ਼ਮ/ਪੈਨਸ਼ਨਰ ਵਰਗ ਦੀਆਂ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਮੁਲਾਜ਼ਮਾਂ ਵਿਚ ਰੋਧ ਦੀ ਲਹਿਰ ਵਧਦੀ ਜਾ ਰਹੀ ਹੈ ਅਤੇ ਮੁਲਾਜ਼ਮ ਵੱਡੇ ਸੰਘਰਸ਼ ਦੀ ਰਾਹ ਅਖ਼ਤਿਆਰ ਕਰਨ ਦੀ ਤਿਆਰੀ ਵਿੱਚ ਹਨ। ਇਸ ਦੇ ਮੱਦੇਨਜ਼ਰ ਅੱਜ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਦੀਆਂ ਚੰਡੀਗੜ੍ਹ ਤੇ ਮੋਹਾਲੀ ਯੂਨਿਟਾਂ ਦੀ ਮੀਟਿੰਗ ਸੈਕਟਰ 17 ਵਿੱਚ ਹੋਈ। ਚੰਡੀਗੜ੍ਹ ਤੋਂ ਕਨਵੀਨਰ ਜਗਦੇਵ ਕੌਲ ਅਤੇ ਸਾਂਝੇ ਮੰਚ ਦੇ ਕੋ-ਕਨਵੀਨਰ ਰੰਜੀਵ ਸ਼ਰਮਾ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਵਿੱਚ ਮੰਚ ਦੇ ਮੁੱਖ ਸੰਚਾਲਕ ਸੁਖਚੈਨ ਸਿੰਘ ਖਹਿਰਾ ਅਤੇ ਕਨਵੀਨਰ ਗੁਰਮੇਲ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਜਿਸ ਵਿਚ ਭਲਕੇ 18 ਫ਼ਰਵਰੀ ਨੂੰ ਸੈਕਟਰ 17 ਵਿਖੇ ਵਿਸ਼ਾਲ ਰੈਲੀ ਕਰਨ ਦਾ ਐਲਾਨ ਕੀਤਾ ਗਿਆ।
ਕਨਵੀਨਰ ਜਗਦੇਵ ਕੌਲ ਨੇ ਦੱਸਿਆ ਕਿ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਭਲਕੇ 18 ਫ਼ਰਵਰੀ ਨੂੰ ਚੰਡੀਗੜ੍ਹ ਦੇ ਸਮੂਹ ਕਰਮਚਾਰੀ, ਸਮੁੱਚੇ ਡਾਇਰੈਕਟੋਰੇਟਾਂ ਦਾ ਮੁਲਾਜ਼ਮ ਵਰਗ ਸੈਕਟਰ 17 (ਪੁਲ਼ ਹੇਠਾਂ) ਦੁਪਹਿਰ ਵੇਲੇ ਰੋਸ ਰੈਲੀ ਵਿਚ ਸ਼ਾਮਿਲ ਹੋਵੇਗਾ। ਰੈਲੀ ਵਿਚ ਜਿੱਥੇ ਸਰਕਾਰ ਉਤੇ ਮੁਲਾਜ਼ਮ ਮੰਗਾਂ ਮਨਵਾਉਣ ਲਈ ਜ਼ੋਰ ਪਾਇਆ ਜਾਵੇਗਾ, ਉਥੇ ਹੀ ਕੈਪਟਨ ਸਰਕਾਰ ਨੂੰ ਆਉਂਦੇ ਬਜਟ ਸੈਸ਼ਨ ਦੌਰਾਨ ਘੇਰਨ ਦਾ ਹੋਕਾ ਵੀ ਦਿੱਤਾ ਜਾਵੇਗਾ।

ਮੁਲਾਜ਼ਮ ਪੰਚਾਇਤ ਵੱਲੋਂ ਮੁਜ਼ਾਹਰਾ 24 ਨੂੰ

ਮੰਚ ਦੇ ਆਗੂਆਂ ਵਿਚ ਸੁਖਚੈਨ ਸਿੰਘ ਖਹਿਰਾ ਅਤੇ ਗੁਰਮੇਲ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਭਰ ਦੇ ਸਾਰੇ ਵਿਭਾਗਾਂ ਨਾਲ ਸਬੰਧਿਤ ਮੁਲਾਜ਼ਮਾਂ ਦੀਆਂ ਸਾਰੀਆਂ ਜਥੇਬੰਦੀਆਂ ਨੂੰ 24 ਫ਼ਰਵਰੀ ਨੂੰ ਮੋਹਾਲੀ ਵਿੱਚ ਇਕੱਠਾ ਕੀਤਾ ਜਾ ਰਿਹਾ ਹੈ ਜਿਸ ਨੂੰ ‘ਵਿਸ਼ਾਲ ਮੁਲਾਜ਼ਮ ਪੰਚਾਇਤ’ ਦਾ ਨਾਂ ਦਿੱਤਾ ਗਿਆ ਹੈ। ਮੁਲਾਜ਼ਮਾਂ ਦੀ ਇਹ ਵਿਸ਼ਾਲ ਪੰਚਾਇਤ 24 ਫ਼ਰਵਰੀ ਨੂੰ ਇੱਥ ਭਾਰੀ ਜਲੂਸ ਦੀ ਸ਼ਕਲ ਵਿਚ ਪੰਜਾਬ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵੱਲ ਰੋਸ ਮੁਜ਼ਾਹਰਾ ਕਰੇਗੀ।


Comments Off on ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਨੂੰ ਘੇਰਨ ਦਾ ਹੋਕਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.