ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਮੁੱਦਕੀ ਦੇ ਨੌਜਵਾਨ ਦੀ ਮਨੀਲਾ ’ਚ ਹੱਤਿਆ

Posted On February - 14 - 2020

ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 13 ਫਰਵਰੀ
ਫ਼ਿਰੋਜ਼ਪੁਰ ਦੇ ਕਸਬਾ ਮੁੱਦਕੀ ਵਾਸੀ ਨੌਜਵਾਨ ਦੀ ਮਨੀਲਾ ਵਿਚ ਅਛਪਛਾਤੇ ਹਮਲਾਵਰਾਂ ਨੇ ਹੱਤਿਆ ਕਰ ਦਿੱਤੀ। ਮ੍ਰਿਤਕ ਸੁਖਜੀਤ ਸਿੰਘ (35) ਦੋਧੀ ਮੁੱਦਕੀ ਦੇ ਵਾਰਡ ਨੰਬਰ 7, ਪੱਤੀ ਕਰਮੂ ਕੀ ਦਾ ਵਸਨੀਕ ਸੀ ਅਤੇ ਅਪਰੈਲ 2018 ਵਿਚ ਰੁਜ਼ਗਾਰ ਵਾਸਤੇ ਮਨੀਲਾ ਗਿਆ ਸੀ। ਉਸ ਦੇ ਪਿਤਾ ਨਛੱਤਰ ਸਿੰਘ ਨੇ ਦੱਸਿਆ ਕਿ ਸੁਖਜੀਤ ਦਾ ਉਥੇ ਕਾਰੋਬਾਰ ਵਧੀਆ ਚੱਲ ਰਿਹਾ ਸੀ। ਉਨ੍ਹਾਂ ਨੂੰ ਮਨੀਲਾ ਤੋਂ ਫ਼ੋਨ ਆਇਆ ਕਿ ਸੁਖਜੀਤ ਸਿੰਘ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ ਹਨ। ਘਟਨਾ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗਿਆ ਹੈ ਤੇ ਨਾ ਹੀ ਹਮਲਾਵਰਾਂ ਦਾ ਕੋਈ ਮਿਲਿਆ ਹੈ। ਬੁੱਧਵਾਰ ਨੂੰ ਸੁਖਜੀਤ ਦਾ ਮਨੀਲਾ ਵਿਚ ਹੀ ਸਸਕਾਰ ਕਰ ਦਿੱਤਾ ਗਿਆ।


Comments Off on ਮੁੱਦਕੀ ਦੇ ਨੌਜਵਾਨ ਦੀ ਮਨੀਲਾ ’ਚ ਹੱਤਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.