ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਮੋਦੀ ਅਤੇ ਪੁਰਤਗਾਲ ਦੇ ਰਾਸ਼ਟਰਪਤੀ ਵਿਚਾਲੇ ਵਪਾਰਕ ਸਬੰਧਾਂ ਬਾਰੇ ਵਾਰਤਾ

Posted On February - 15 - 2020

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਦੇ ਹੋਏ ਪੁਰਤਗਾਲ ਦੇ ਰਾਸ਼ਟਰਪਤੀ ਮਾਰਸੀਲੋ ਰਿਬੇਲੋ। -ਫੋਟੋ: ਮੁਕੇਸ਼ ਅਗਰਵਾਲ

ਨਵੀਂ ਦਿੱਲੀ, 14 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੁਰਤਗਾਲ ਦੇ ਰਾਸ਼ਟਰਪਤੀ ਮਾਰਸੇਲੋ ਰਿਬੇਲੋ ਡੀ ਸਾਊਸਾ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਅੱਜ ਵਪਾਰ ਅਤੇ ਨਿਵੇਸ਼ ਸਮੇਤ ਕਈ ਮੁੱਦਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਸਾਊਸਾ ਵੀਰਵਾਰ ਰਾਤ ਭਾਰਤ ਦੇ ਚਾਰ ਰੋਜ਼ਾ ਦੌਰੇ ’ਤੇ ਆਏ ਹਨ। ਇਸ ਤੋਂ ਪਹਿਲਾਂ ਕਿਸੇ ਪੁਰਤਗਾਲੀ ਰਾਸ਼ਟਰਪਤੀ ਨੇ 2007 ’ਚ ਭਾਰਤ ਦਾ ਦੌਰਾ ਕੀਤਾ ਸੀ। ਉਨ੍ਹਾਂ ਨਾਲ ਉੱਚ-ਪੱਧਰੀ ਵਫ਼ਦ ਵੀ ਆਇਆ ਹੋਇਆ ਹੈ। ਆਪਣੇ ਪਲੇਠੇ ਦੌਰੇ ’ਤੇ ਆਏ ਪੁਰਤਗਾਲੀ ਰਾਸ਼ਟਰਪਤੀ ਦਾ ਸਵੇਰ ਵੇਲੇ ਰਾਸ਼ਟਰਪਤੀ ਭਵਨ ’ਚ ਰਸਮੀ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ਾਮ ਸਮੇਂ ਉਨ੍ਹਾਂ ਨਾਲ ਮੁਲਾਕਾਤ ਕੀਤੀ। ਸਾਊਸਾ ਮਹਾਰਾਸ਼ਟਰ ਅਤੇ ਗੋਆ ਦੇ ਦੌਰੇ ’ਤੇ ਵੀ ਜਾਣਗੇ। -ਪੀਟੀਆਈ

 


Comments Off on ਮੋਦੀ ਅਤੇ ਪੁਰਤਗਾਲ ਦੇ ਰਾਸ਼ਟਰਪਤੀ ਵਿਚਾਲੇ ਵਪਾਰਕ ਸਬੰਧਾਂ ਬਾਰੇ ਵਾਰਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.