ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    ਡੋਪ ਨਮੂਨੇ ਲਈ ‘ਪ੍ਰਾਕਸੀ’ ਭੇਜਣ ’ਤੇ ਅਮਿਤ ਦਾਹੀਆ ਉੱਪਰ ਚਾਰ ਸਾਲਾਂ ਲਈ ਪਾਬੰਦੀ !    ਕਾਂਗਰਸ ਨੇ ਪ੍ਰਿਯੰਕਾ ਨੂੰ ਰਾਜ ਸਭਾ ਭੇਜਣ ਬਾਰੇ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ !    ਸਾਨੀਆ ਦੁਬਈ ਓਪਨ ਰਾਹੀਂ ਕਰੇਗੀ ਟੈਨਿਸ ’ਚ ਵਾਪਸੀ !    ਹਰਸਿਮਰਨ ਕੌਰ ਨੂੰ ਐੱਨਬੀਏ ਵੱਲੋਂ ਸੱਦਾ !    ਜਮਹੂਰੀਅਤ ਦੀ ਨਵੀਂ ਇਬਾਰਤ ਲਿਖ ਰਿਹਾ ਅੰਦੋਲਨ !    ਜੱਲ੍ਹਿਆਂ ਵਾਲਾ ਬਾਗ਼ ਤੋਂ ਸ਼ਾਹੀਨ ਬਾਗ਼ !    ਆਜ਼ਾਦੀ : ਪੂਰਨ ਸਵਰਾਜ ਤੋਂ ਸੰਪੂਰਨ ਲੋਕਰਾਜ ਵੱਲ !    ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ !    ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ !    

ਮੰਧਾਨਾ ਬੱਲੇਬਾਜ਼ੀ ਵਿੱਚ ਚੌਥੇ ਨੰਬਰ ’ਤੇ ਪੁੱਜੀ

Posted On February - 15 - 2020

ਦੁਬਈ, 14 ਫਰਵਰੀ
ਭਾਰਤੀ ਸਟਾਰ ਮਹਿਲਾ ਕ੍ਰਿਕਟਰ ਸਮ੍ਰਿਤੀ ਮੰਧਾਨਾ ਅੱਜ ਜਾਰੀ ਬੱਲੇਬਾਜ਼ਾਂ ਦੀ ਤਾਜ਼ਾ ਆਈਸੀਸੀ ਮਹਿਲਾ ਟੀ-20 ਕੌਮਾਂਤਰੀ ਦਰਜਾਬੰਦੀ ਵਿੱਚ ਤਿੰਨ ਦਰਜਿਆਂ ਦੇ ਫ਼ਾਇਦੇ ਨਾਲ ਚੌਥੇ ਸਥਾਨ ’ਤੇ ਪਹੁੰਚ ਗਈ, ਜਦਕਿ ਜੇਮੀਮ੍ਹਾ ਰੌਡਰਿਗਜ਼ ਸੱਤਵੇਂ ਨੰਬਰ ’ਤੇ ਖਿਸਕ ਗਈ। ਹਰਮਨਪ੍ਰੀਤ ਕੌਰ ਬੱਲੇਬਾਜ਼ਾਂ ਦੀ ਸੂਚੀ ਵਿੱਚ ਨੌਵੇਂ ਸਥਾਨ ’ਤੇ ਬਰਕਰਾਰ ਹੈ।
ਗੇਂਦਬਾਜ਼ਾਂ ਦੀ ਸੂਚੀ ਵਿੱਚ ਪੂਨਮ ਯਾਦਵ ਛੇ ਦਰਜੇ ਖਿਸਕ ਕੇ ਚੋਟੀ ਦੇ ਦਸ ’ਚੋਂ ਬਾਹਰ ਹੋ ਗਈ ਅਤੇ ਹੁਣ 12ਵੇਂ ਨੰਬਰ ’ਤੇ ਹੈ। ਆਈਸੀਸੀ ਨੇ ਬਿਆਨ ਵਿੱਚ ਕਿਹਾ ਕਿ ਨਿਊਜ਼ੀਲੈਂਡ ਦੀ ਤੀਜੇ ਨੰਬਰ ਦੀ ਖਿਡਾਰਨ ਸੂਜ਼ੀ ਬੇਟਸ ਨੇ ਆਪਣਾ ਚੋਟੀ ਦਾ ਸਥਾਨ ਬਰਕਰਾਰ ਰੱਖਿਆ ਹੈ। ਉਸ ਦੀ ਸਾਥੀ ਅਤੇ ਕਪਤਾਨ ਸੋਫ਼ੀ ਦੇਵਿਨੇ ਚਾਰ ਦਰਜੇ ਦੀ ਛਾਲ ਮਾਰ ਕੇ ਦੂਜੇ ਨੰਬਰ ’ਤੇ ਪਹੁੰਚ ਗਈ।
ਆਸਟਰੇਲੀਆ ਦੀ ਸਲਾਮੀ ਬੱਲੇਬਾਜ਼ ਬੈੱਥ ਮੂਨੇ ਅਤੇ ਮੰਧਾਨਾ ਨੇ ਜਿੱਥੇ ਦਰਜਾਬੰਦੀ ਵਿੱਚ ਉਪਰ ਵੱਲ ਕਦਮ ਵਧਾਇਆ, ਉਥੇ ਮੈੱਗ ਲੈਨਿੰਗ ਨੂੰ ਤਿੰਨ ਦਰਜਿਆਂ ਦਾ ਨੁਕਸਾਨ ਹੋਇਆ। ਹਾਲਾਂਕਿ ਉਸ ਨੇ ਸਿਖਰਲੇ ਪੰਜ ਵਿੱਚ ਥਾਂ ਬਣਾਈ ਹੋਈ ਹੈ। ਗੇਂਦਬਾਜ਼ਾਂ ਵਿੱਚ ਐਲਿਸ ਪੈਰੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ’ਤੇ ਚਾਰ ਦਰਜੇ ਦੀ ਛਾਲ ਮਾਰ ਕੇ ਚੋਟੀ ਦੇ ਦਸ ਵਿੱਚ ਥਾਂ ਬਣਾਉਣ ’ਚ ਸਫਲ ਰਹੀ। ਉਹ ਸੱਤਵੇਂ ਨੰਬਰ ’ਤੇ ਪਹੁੰਚ ਗਈ। -ਪੀਟੀਆਈ


Comments Off on ਮੰਧਾਨਾ ਬੱਲੇਬਾਜ਼ੀ ਵਿੱਚ ਚੌਥੇ ਨੰਬਰ ’ਤੇ ਪੁੱਜੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.