ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ

Posted On February - 17 - 2020

ਪੱਤਰ ਪ੍ਰੇਰਕ
ਬਠਿੰਡਾ, 16 ਫਰਵਰੀ
(ਬਠਿੰਡਾ) ਫੂਲ ਟਾਉੂਨ ਦੇ ਨਿਹੰਗਾਂ ਦੇ ਡੇਰੇ ਵਿੱਚ ਅਨਾਥ ਲੜਕੀ ਨੂੰ ਬੰਧਕ ਬਣਾ ਕੇ ਸਰੀਰਕ ਸੋਸ਼ਣ ਕਰਨ ਦੇ ਮਾਮਲੇ ਦਾ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਚੌਗਿਰਦਾ ਸੁੰਦਰੀਕਰਨ ਸੁਸਾਇਟੀ, ਪਿੰਡ ਦੇ ਮੋਤਬਰਾਂ ਤੇ ਜਮਹੂਰੀ ਅਧਿਕਾਰ ਸਭਾ ਨੇ ਸਖਤ ਨੋਟਿਸ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਫੂਲ ਅਧੀਨ ਪੈਦੇ ਡੇਰਾ ਮੁਖੀ ਤੋਂ ਪੁੱਛ ਪੜਤਾਲ ਕੀਤੀ ਜਾਵੇ ਅਤੇ ਪੀੜਤ ਨੂੰ ਇਨਸਾਫ ਦਵਾਇਆ ਜਾਵੇ। ਅੱਜ ਥਾਣਾ ਫੂਲ ਦੇ ਮੁਖੀ ਨੂੰ ਜਨਤਕ ਜਮਹੂਰੀ ਜਥੇਬੰਦੀਆਂ ਅਤੇ ਮੋਤਬਰ ਲੋਕਾਂ ਦਾ ਇੱਕ ਵਫ਼ਦ ਮਿਲਿਆ। ਉਨ੍ਹਾਂ ਦੱਸਿਆ ਕਿ ਲੜਕੀ ਦਾ ਸਰੀਰਕ ਸੋਸ਼ਣ ਕਰਨ ਵਾਲੇ ਦੋਸ਼ੀਆਂ ’ਤੇ ਅਜੇ ਵੀ ਕੋਈ ਕਾਰਵਾਈ ਤਾਂ ਹੋਈ ਨਹੀਂ ਉਲਟਾ ਫੂਲ ਪੁਲੀਸ ਨੇ ਲੜਕੀ ਨੂੰ ਦਿੱਲੀ ਲਿਜਾ ਕੇ ਕਿਸ ਥਾਣੇ ਵਿੱਚ ਕਿਸ ਦੇ ਸਪੁਰਦ ਕੀਤਾ ਹੈ ਇਹ ਵੀ ਪਤਾ ਨਹੀਂ। ਪੁਲੀਸ ਅਧਿਕਾਰੀ ਕੁੱਝ ਵੀ ਦਸਣ ਤੋਂ ਇਨਕਾਰੀ ਹਨ। ਇਸ ਪੂਰੇ ਘਟਨਾ ਕਰਮ ਦੀਆਂ ਖ਼ਬਰਾਂ ਪੜ੍ਹ ਕੇ ਵਿਮੈਨ ਕਮਿਸ਼ਨ ਨੇ ਵੀ ਇਸ ਘਟਨਾ ਸਬੰਧੀ ਬਠਿੰਡਾ ਪੁਲੀਸ ਪ੍ਰਸਾਸ਼ਨ ਤੋਂ ਜੁਆਬ ਮੰਗਿਆ ਹੈ। ਜਮਹੂਰੀ ਅਧਿਕਾਰ ਨੇ ਮੰਗ ਹੈ ਕੀਤੀ ਹੈ ਕਿ ਲੜਕੀ ਦਾ ਥਹੁ-ਪਤਾ ਦੱਸਿਆ ਜਾਵੇ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਐੱਸਐੱਸਪੀ ਬਠਿੰਡਾ ਡਾ. ਨਾਨਕ ਸਿੰਘ ਨੇ ਕਿਹਾ ਕਿ ਲੜਕੀ ਨੂੰ ਸੱਖੀ ਸੈਂਟਰ ਵਿੱਚ ਰੱਖਣ ਮਗਰੋਂ ਉਸ ਦੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ।


Comments Off on ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.