ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਰਸੋਈ ਗੈਸ ਕੀਮਤਾਂ ’ਚ ਵਾਧੇ ਖ਼ਿਲਾਫ਼ ਰੋਸ ਵਿਖਾਵਾ

Posted On February - 14 - 2020

ਜ਼ਿਲਾ ਕਾਂਗਰਸ ਕਮੇਟੀ ਵਲੋਂ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ ਖਿਲਾਫ਼ ਕੀਤੇ ਗਏ ਰੋਸ ਵਿਖਾਵੇ ਦਾ ਦ੍ਰਿਸ਼। – ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਫਰਵਰੀ
ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਦਾ ਵਿਰੋਧ ਕਰਦਿਆਂ ਅੱਜ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਨੇ ਇਸ ਮਾਮਲੇ ਵਿਚ ਮੋਦੀ ਸਰਕਾਰ ਖਿਲਾਫ ਰੋਸ ਵਿਖਾਵਾ ਕਰਦਿਆਂ ਪੁਤਲਾ ਸਾੜਿਆ। ਜ਼ਿਲਾ ਪ੍ਰਧਾਨ ਜਤਿੰਦਰ ਸੋਨੀਆ ਦੀ ਅਗਵਾਈ ਹੇਠ ਅਜ ਇਹ ਰੋਸ ਵਿਖਾਵਾ ਸਥਾਨਕ ਹਾਲ ਗੇਟ ਵਿਖੇ ਕੀਤਾ ਗਿਆ ਜਿਸ ਵਿਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਿੱਸਾ ਲਿਆ।
ਸ੍ਰੀਮਤੀ ਸੋਨੀਆ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਰਸੋਈ ਗੈਸ ਦੇ ਸਿਲੰਡਰ ਵਿਚ ਡੇਢ ਸੌ ਰੁਪਏ ਦਾ ਬੇਤਹਾਸ਼ਾ ਵਾਧਾ ਕੀਤਾ ਹੈ ਅਤੇ ਇਹ ਵਾਧਾ ਡੇਢ ਮਹੀਨੇ ਵਿਚ ਦੂਜੀ ਵਾਰ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਆਪਣੀ ਹਾਰ ਦਾ ਦੇਸ਼ ਦੇ ਲੋਕਾਂ ਤੋਂ ਬਦਲਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਲੋਕ ਮਹਿੰਗਾਈ ਦੀ ਮਾਰ ਝੱਲ ਰਹੀ ਹੈ ਅਤੇ ਹੁਣ ਰਸੋਈ ਗੈਸ ਦੀ ਕੀਮਤ ਵਿਚ ਵਾਧਾ ਲੋਕਾਂ ਦੀ ਜੇਬ ’ਤੇ ਡਾਕਾ ਹੈ। ਪ੍ਰਦਰਸ਼ਨਕਾਰੀਆਂ ਇਸ ਮੌਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਰਸੋਈ ਗੈਸ ਦੇ ਸਿਲੰਡਰ ਵੀ ਚੁੱਕੇ ਹੋਏ ਸਨ। ਰੋਸ ਪ੍ਰਦਰਸ਼ਨ ਵਿਚ ਪਵਨ ਕੁਮਾਰ ਰਖੜਾ, ਹਰੀਦੇਵ ਸ਼ਰਮਾ, ਜਗਵਿੰਦਰ ਜੱਜ, ਨਰਿੰਦਰ ਲਵ, ਦੀਪਕ, ਹਰਦੀਪ ਸ਼ੇਰਗਿੱਲ, ਜੋਗਿੰਦਰ ਭਾਟੀਆ, ਰਮਾ ਰਾਣੀ, ਰੇਖਾ ਰਾਣੀ , ਰਜਨੀ ਬਾਲਾ ਤੇ ਕਈ ਹੋਰ ਆਗੂ ਹਾਜ਼ਰ ਸਨ।


Comments Off on ਰਸੋਈ ਗੈਸ ਕੀਮਤਾਂ ’ਚ ਵਾਧੇ ਖ਼ਿਲਾਫ਼ ਰੋਸ ਵਿਖਾਵਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.