ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਰਾਫੇਲ ਨਡਾਲ ਦੀ ਟੈਨਿਸ ਟੂਰਨਾਮੈਂਟ ’ਚ ਵਾਪਸੀ

Posted On February - 27 - 2020

ਅਲਾਪੁਲਕੋ (ਮੈਕਸਿਕੋ): ਰਾਫੇਲ ਨਡਾਲ ਨੇ ਮੈਕਸਿਕੋ ਓਪਨ ਟੈਨਿਸ ਟੂਰਨਾਮੈਂਟ ਵਿੱਚ ਪਾਬਲੋ ਐਂਡੁਜਰ ’ਤੇ ਸਿੱਧੇ ਸੈੱਟਾਂ ਵਿੱਚ ਜਿੱਤ ਦਰਜ ਕਰਕੇ ਕੋਰਟ ’ਤੇ ਸ਼ਾਨਦਾਰ ਵਾਪਸੀ ਕੀਤੀ। ਇਸ ਦੇ ਨਾਲ ਹੀ ਉਸ ਨੇ ਵਿਸ਼ਵ ਵਿੱਚ ਅੱਵਲ ਨੰਬਰ ਦਰਜਾਬੰਦੀ ਮੁੜ ਤੋਂ ਹਾਸਲ ਕਰਨ ਲਈ ਆਪਣੀ ਮੁਹਿੰਮ ਦੀ ਹਾਂ-ਪੱਖੀ ਸ਼ੁਰੂਆਤ ਵੀ ਕੀਤੀ। ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਡੌਮੀਨਿਕ ਥੀਮ ਤੋਂ ਹਾਰਨ ਮਗਰੋਂ ਪਹਿਲੀ ਵਾਰ ਕਿਸੇ ਟੂਰਨਾਮੈਂਟ ਵਿੱਚ ਖੇਡ ਰਹੇ 33 ਸਾਲ ਦੇ ਸਪੈਨਿਸ਼ ਖਿਡਾਰੀ ਨੇ ਹਮਵਤਨ ਐਡੁਜਰ ’ਤੇ ਡੇਢ ਘੰਟੇ ਤੱਕ ਚੱਲੇ ਮੈਚ ਵਿੱਚ 6-3, 6-2 ਨਾਲ ਜਿੱਤ ਦਰਜ ਕੀਤੀ। ਨਡਾਲ ਦੂਜੇ ਗੇੜ ਵਿੱਚ ਸਰਬੀਆ ਦੇ ਮਿਓਮੀਰ ਕੇਸਮਾਨੋਵਿਚ ਨਾਲ ਭਿੜੇਗਾ। ਨਡਾਲ ਜੇਕਰ ਮੈਕਸਿਕੋ ਓਪਨ ਵਿੱਚ ਖ਼ਿਤਾਬ ਜਿੱਤਣ ਵਿੱਚ ਸਫਲ ਰਹਿੰਦਾ ਹੈ ਅਤੇ ਨੋਵਾਕ ਜੋਕੋਵਿਚ ਦੁਬਈ ਓਪਨ ਦੇ ਸੈਮੀਫਾਈਨਲ ਵਿੱਚ ਨਹੀ ਪਹੁੰਚਦਾ ਤਾਂ ਫਿਰ ਸਪੈਨਿਸ਼ ਖਿਡਾਰੀ ਫਿਰ ਤੋਂ ਅੱਵਲ ਨੰਬਰ ਦਰਜਾਬੰਦੀ ਹਾਸਲ ਕਰ ਲਵੇਗਾ। -ਏਐੱਫਪੀ


Comments Off on ਰਾਫੇਲ ਨਡਾਲ ਦੀ ਟੈਨਿਸ ਟੂਰਨਾਮੈਂਟ ’ਚ ਵਾਪਸੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.