ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਰੌਸ਼ਨੀ ਤੇ ਡਿੰਪਲ ਦਾ ਸ਼ਾਨਦਾਰ ਸਵਾਗਤ

Posted On February - 14 - 2020

ਐੱਨਸੀਸੀ ਕੈਡਿਟਾਂ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਅਤੇ ਹੋਰ।

ਰਾਜਿੰਦਰ ਕੁਮਾਰ
ਬੱਲੂਆਣਾ, 13 ਫਰਵਰੀ
ਗਣਤੰਤਰ ਦਿਵਸ ਦੀ ਵੱਕਾਰੀ ਪਰੇਡ ਵਿਚ ਹਿੱਸਾ ਲੈ ਕੇ ਪਰਤੀਆਂ ਅਬੋਹਰ ਦੀਆਂ ਦੋ ਐੱਨਸੀਸੀ ਕੈਡਿਟਾਂ ਕੁਮਾਰੀ ਰੌਸ਼ਨੀ ਅਤੇ ਡਿੰਪਲ ਸੋਨੀ ਦਾ ਅੱਜ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿੱਚ ਸਮਾਗਮ ਦੌਰਾਨ ਸ਼ਾਨਦਾਰ ਸਵਾਗਤ ਕੀਤਾ ਗਿਆ। ਦੇਸ਼ ਭਰ ਦੀ 117 ਡਾਇਰੈਕਟੋਰੇਟਾਂ ਵਿੱਚੋਂ ਪੰਜਾਬ ਨਾਲ ਸਬੰਧਤ ਕਰੀਬ 45 ਹਜ਼ਾਰ ਕੈਡਿਟਾਂ ਵਿੱਚੋਂ 50 ਦੀ ਚੋਣ ਰਾਜਪਥ ਵਿੱਚ ਹੋਣ ਵਾਲੇ ਗਣਤੰਤਰ ਦਿਵਸ ਸਮਾਗਮ ਲਈ ਹੋਈ ਸੀ। ਅਬੋਹਰ ਦੇ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿੱਚ ਬੀਏ ਫਾਈਨਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਰਾਜਪਥ ਪਰੇਡ ਵਿੱਚ ਸ਼ਾਮਲ ਹੋਣ ਲਈ ਕਰੜੇ ਪ੍ਰਬੰਧਾਂ ਵਿੱਚੋਂ ਗੁਜ਼ਰਨਾ ਪਿਆ। ਰਾਜਪਥ ਪਰੇਡ ਦੇ ਨਾਲ-ਨਾਲ ਇਨ੍ਹਾਂ ਕੈਡਿਟਾਂ ਨੂੰ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਜਲ ਸੈਨਾ, ਥਲ ਸੈਨਾ ਅਤੇ ਹਵਾਈ ਸੈਨਾ ਦੇ ਮੁਖੀਆਂ ਨਾਲ ਮੁਲਾਕਾਤ ਕਰਨ ਦਾ ਮੌਕਾ ਵੀ ਮਿਲਿਆ। ਵਾਪਸੀ ’ਤੇ ਕੈਡਿਟਾਂ ਦਾ ਚੰਡੀਗੜ੍ਹ ਸਥਿਤ ਪੰਜਾਬ ਦੇ ਰਾਜ ਭਵਨ ਵਿੱਚ ਰਾਜਪਾਲ ਵੀਪੀ ਬਦਨੌਰ ਵੱਲੋਂ ਸਵਾਗਤ ਕੀਤਾ ਗਿਆ। ਕਾਲਜ ਵਿੱਚ ਸਵਾਗਤ ਸਮਾਰੋਹ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ, ਵਾਈਸ ਪ੍ਰਿੰਸੀਪਲ ਡਾ. ਇੰਦਰਜੀਤ ਕੌਰ, ਐੱਨਸੀਸੀ ਦੀ ਇੰਚਾਰਜ ਪ੍ਰੋਫੈਸਰ ਅਨੀਤਾ ਰਾਜ, ਐੱਨਸੀਸੀ 6ਵੀਂ ਗਰਲ ਬਟਾਲੀਅਨ ਮਲੋਟ ਦੇ ਸੂਬੇਦਾਰ ਮੇਜਰ ਨੇਕ ਰਾਮ ਵੀ ਹਾਜ਼ਰ ਸਨ।


Comments Off on ਰੌਸ਼ਨੀ ਤੇ ਡਿੰਪਲ ਦਾ ਸ਼ਾਨਦਾਰ ਸਵਾਗਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.