ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਰੰਗਮੰਚ ਨਾਲ਼ ਜੁੜੀਆਂ 11 ਸ਼ਖ਼ਸੀਅਤਾਂ ਦਾ ਸਨਮਾਨ

Posted On February - 19 - 2020

ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਤੇ ਹੋਰ ਰੰਗਮੰਚ ਦੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ।

ਸਰਬਜੀਤ ਸਿੰਘ ਭੰਗੂ
ਪਟਿਆਲਾ, 18 ਫਰਵਰੀ
ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਪੰਜਾਬ ਕਲਾ ਪਰਿਸ਼ਦ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ਼ ਪੰਜਾਬੀ ਯੂਨੀਵਰਸਿਟੀ ਵਿਖੇ ‘ਪੰਜਾਬੀ ਬੋਲੀ, ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਨਾਟਕ ਮੁਕਾਬਲੇ’ ਕਰਵਾਏ ਗਏ ਜਿਸ ਦੌਰਾਨ ਪੰਜਾਬੀ ਯੂਨੀਵਰਸਿਟੀ ਪਹਿਲੇ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੂਜੇ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੀਜੇ ਸਥਾਨ ’ਤੇ ਰਹੀ। ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਜਾਰੀ ‘ਪੰਜਾਬੀ ਬੋਲੀ ਅਤੇ ਸਭਿਆਚਾਰ ਉਤਸਵ’ ਦੀ ਲੜੀ ਵਜੋਂ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀ ਤਰਫ਼ੋਂ ਰੰਗਮੰਚ ਨਾਲ਼ ਜੁੜੀਆਂ ਗਿਆਰਾਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਨ੍ਹਾਂ ਸਨਮਾਨਿਤ ਸ਼ਖਸੀਅਤਾਂ ਵਿਚੋਂ ਨੀਨਾ ਟਿਵਾਣਾ, ਜਤਿੰਦਰ ਕੌਰ, ਦਵਿੰਦਰ ਦਮਨ, ਡਾ. ਆਤਮਜੀਤ, ਜਸਵੰਤ ਦਮਨ, ਮਨਜੀਤ ਔਲਖ, ਡਾ.ਸਤੀਸ਼ ਵਰਮਾ ਤੇ ਗੁਰਚਰਨ ਚੰਨੀ ਬਾਕਾਇਦਾ ਹਾਜ਼ਰ ਸਨ, ਜਦਕਿ ਇਸ ਦੌਰਾਨ ਸਨਮਾਨੀਆਂ ਜਾਣ ਵਾਲ਼ੀਆਂ ਤਿੰਨ ਹੋਰ ਸ਼ਖਸੀਅਤਾਂ ਵੱਖ ਵੱਖ ਕਾਰਨਾਂ ਕਰਕੇ ਇਸ ਸਮਾਗਮ ’ਚ ਨਾ ਪੁੱਜ ਸਕੀਆਂ, ਜਿਸ ਕਰਕੇ ਇਨ੍ਹਾਂ ਵਿਚੋਂ ਪੰਜਾਬੀ ਰੰਗਮੰਚ ਦੀ ਪਹਿਲੀ ਅਭਿਨੇਤਰੀ ਉਮਾ ਗੁਰਬਖਸ਼ ਸਿੰਘ ਦਾ ਸਨਮਾਨ ਉਨ੍ਹਾਂ ਦੇ ਸਪੁੱਤਰ ਮਨਪਾਲ ਟਿਵਾਣਾ ਨੇ ਹਾਸਲ ਕੀਤਾ। ਨਾਟਕਕਾਰ ਸਵਰਾਜਬੀਰ ਸਿੰਘ ਦੀ ਗ਼ੈਰਮੌਜੂਦਗੀ ’ਚ ਉਨ੍ਹਾਂ ਦਾ ਸਨਮਾਨ ਰੰਗਮੰਚ ਖੇਤਰ ਦੀ ਹੀ ਅਹਿਮ ਸ਼ਖਸੀਅਤ ਕੇਵਲ ਧਾਲ਼ੀਵਾਲ਼ ਨੇ ਹਾਸਲ ਕੀਤਾ ਜਦਕਿ ਸੁਨੀਤਾ ਧੀਰ ਦਾ ਸਨਮਾਨ ਇਸ ਸਮਾਗਮ ਦੇ ਕੋਅਰਡੀਨੇਟਰ ਤੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ.ਗੁਰਸੇਵਕ ਲੰਬੀ ਨੂੰ ਸੌਂਪਿਆ ਗਿਆ।
ਇਸ ਨਾਟਕ ਮੁਕਾਬਲੇ ਵਿਚਲੇ ਨਾਟਕਾਂ ਤੋਂ ਇਲਾਵਾ ਰੰਗਮੰਚ ਅੰਮ੍ਰਿਤਸਰ ਦੀ ਟੀਮ ਵੱਲੋਂ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਵਿਚ ਪ੍ਰਸਿੱਧ ਸ਼ਾਇਰ ਮਰਹੂਮ ਸ਼ਿਵ ਕੁਮਾਰ ਬਟਾਲਵੀ ਦੀ ਰਚਨਾ ‘ਲੂਣਾ’ ਦੀ ਪੇਸ਼ਕਾਰੀ ਵੀ ਕੀਤੀ ਗਈ ਜਿਸ ਨੂੰ ਜੁਟੀ ਦਰਸ਼ਕਾਂ ਦੀ ਭਾਰੀ ਭੀੜ ਨੇ ਖੂਬ ਸਲਾਹਿਆ।
ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐੱਸ. ਘੁੰਮਣ ਨੇ ਕਿਹਾ ਕਿ ਮਨੁੱਖੀ ਜੀਵਨ ਵਿਚ ਮਾਂ ਬੋਲੀ ਦਾ ਮਹੱਤਵ ਅਤਿ ਅਹਿਮ ਹੁੰਦਾ ਹੈ। ਪੰਜਾਬ ਸਰਕਾਰ ਵੱਲੋਂ ਉਕਤ ਸ਼ਖਸੀਅਤਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਕਿਹਾ ਕਿ ਰੰਗਮੰਚ ਦੇ ਖੇਤਰ ਦੀਆਂ ਇਨ੍ਹਾਂ ਸਭ ਵੱਡੀਆਂ ਸ਼ਖਸੀਅਤਾਂ ਨੂੰ ਸਨਮਾਨਣਾ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰੇਗਾ। ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਇਨ੍ਹਾਂ ਸ਼ਖਸੀਅਤਾਂ ਦੇ ਬਹਾਨੇ ਪੰਜਾਬੀ ਰੰਗਮੰਚ ਦੇ 80 ਸਾਲ ਦੇ ਇਤਿਹਾਸ ਨੂੰ ਸਨਮਾਨਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਰੰਗਮੰਚ ਦੀਆਂ ਹਸਤੀਆਂ ਨੂੰ ਮਾਣ ਸਨਮਾਨ ਦੇਣ ਦਾ ਰੁਝਾਨ ਨੂੰ ਹੋਰ ਪ੍ਰਫੁੱਲਤ ਕਰਨ ਦੀ ਲੋੋੜ ਹੈ। ਇਸ ਮੌਕੇ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਕੱਤਰ ਪ੍ਰੀਤਮ ਰੁਪਾਲ ਹੋਏ, ਯੂਨੀਵਰਸਿਟੀ ਡੀਨ ਅਕਾਦਮਿਕ ਮਾਮਲੇ ਡਾ. ਬੀ.ਐਸ ਬੱਤਰਾ, ਰਜਿਸਟਰਾਰ ਡਾ.ਮਨਜੀਤ ਸਿੰਘ ਨਿੱਜਰ, ਡੀਨ ਭਾਸ਼ਾਵਾਂ ਡਾ. ਸਤਿਨਾਮ ਸੰਧੂ ਵੀ ਹਾਜ਼ਰ ਸਨ।


Comments Off on ਰੰਗਮੰਚ ਨਾਲ਼ ਜੁੜੀਆਂ 11 ਸ਼ਖ਼ਸੀਅਤਾਂ ਦਾ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.