ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਲਾਂਘੇ ਬਾਰੇ ਪ੍ਰਧਾਨ ਮੰਤਰੀ ਨੂੰ ਮਿਲੇਗਾ ਸਰਬ-ਪਾਰਟੀ ਵਫ਼ਦ

Posted On February - 26 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਬ ਪਾਰਟੀ ਵਫ਼ਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪ੍ਰਕਿਰਿਆ ਨੂੰ ਸੌਖਾਲਾ ਬਣਾਉਣ ਅਤੇ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਮੰਗ ਕਰੇਗਾ। ਵਫ਼ਦ ਵੱਲੋਂ ਪ੍ਰਧਾਨ ਮੰਤਰੀ ਨੂੰ ਭਾਰਤੀ ਸ਼ਰਧਾਲੂਆਂ ’ਤੇ ਲੱਗਦੀ 20 ਡਾਲਰ ਫੀਸ ਘਟਾਉਣ ਲਈ ਪਾਕਿਸਤਾਨ ’ਤੇ ਦਬਾਅ ਪਾਉਣ ਦੀ ਅਪੀਲ ਵੀ ਕੀਤੀ ਜਾਵੇਗੀ। ਵਿਧਾਨ ਸਭਾ ਵਿੱਚ ਅੱਜ ਇਸ ਸਬੰਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਸੁਝਾਅ ਦਿੱਤਾ ਗਿਆ ਕਿ ਸੂਬਾ ਸਰਕਾਰ ਨੂੰ ਇਹ ਮਸਲੇ ਕੇਂਦਰ ਸਰਕਾਰ ਕੋਲ ਉਠਾਉਣੇ ਚਾਹੀਦੇ ਹਨ। ਇਸ ਵਿੱਚ ਦਖ਼ਲ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਖਿਆ ਕਿ ਉਹ ਵੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਇਸ ਮਸਲੇ ਨੂੰ ਉਠਾਉਣ ਤਾਂ ਜੋ ਸ਼ਰਧਾਲੂਆਂ ਦੇ ਵਡੇਰੇ ਹਿੱਤ ਵਿੱਚ ਇਸ ਦੇ ਛੇਤੀ ਹੱਲ ਲਈ ਜ਼ਮੀਨ ਤਿਆਰ ਕੀਤੀ ਜਾ ਸਕੇ।
ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੇਸ਼ ਕੀਤੇ ਮਤੇ ਵਿੱਚ ਕਿਹਾ ਗਿਆ ਕਿ ਜੋ ਵੀ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੀ ਪਛਾਣ ਦਿਖਾਉਣ ਲਈ ਪਾਸਪੋਰਟ ਦੀ ਲੋੜ ਹੁੰਦੀ ਹੈ ਅਤੇ 20 ਡਾਲਰ ਫੀਸ ਵੀ ਦੇਣੀ ਪੈਂਦੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਕੋਲ ਪਾਸਪੋਰਟ ਨਹੀਂ ਹੈ, ਜਿਸ ਕਰਕੇ ਉਹ ਚਾਹੁੰਦੇ ਹੋਏ ਵੀ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਤੋਂ ਇਲਾਵਾ ਵੈੱਬਸਾਈਟ ’ਤੇ ਰਜਿਸਟ੍ਰੇਸ਼ਨ ਲਈ ਪ੍ਰਕਿਰਿਆ ਬਹੁਤ ਔਖੀ ਰੱਖੀ ਗਈ ਹੈ, ਜੋ ਕਿ ਸ਼ਰਧਾਲੂਆਂ ਲਈ ਵੱਡਾ ਅੜਿੱਕਾ ਹੈ। ਮਤੇ ਵਿੱਚ ਪੰਜਾਬ ਸਰਕਾਰ ਨੂੰ ਇਹ ਮਸਲੇ ਕੇਂਦਰ ਸਰਕਾਰ ਕੋਲ ਉਠਾਉਣ ਦੀ ਸਿਫਾਰਸ਼ ਕੀਤੀ ਗਈ ਤਾਂ ਜੋ ਕੇਂਦਰ ਵੱਲੋਂ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਪਾਸਪੋਰਟ ਦੀ ਸ਼ਰਤ ਹਟਾਈ ਜਾਵੇ ਅਤੇ ਇਸ ਦੀ ਥਾਂ ਪਛਾਣ ਦੇ ਹੋਰ ਦਸਤਾਵੇਜ਼ਾਂ ਜਿਵੇਂ ਕਿ ਆਧਾਰ ਕਾਰਡ ਆਦਿ ਮਨਜ਼ੂਰ ਕੀਤੇ ਜਾਣ। ਮਤੇ ਰਾਹੀਂ ਕੇਂਦਰ ਸਰਕਾਰ ਨੂੰ 20 ਡਾਲਰ ਫੀਸ ਘਟਾਉਣ ਦਾ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਗਈ।


Comments Off on ਲਾਂਘੇ ਬਾਰੇ ਪ੍ਰਧਾਨ ਮੰਤਰੀ ਨੂੰ ਮਿਲੇਗਾ ਸਰਬ-ਪਾਰਟੀ ਵਫ਼ਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.