ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਲੌਂਗੋਵਾਲ ਹਾਦਸੇ ਮਗਰੋਂ ਟਰੈਫ਼ਿਕ ਪੁਲੀਸ ਦੀ ਪ੍ਰੀਖਿਆ ਸ਼ੁਰੂ

Posted On February - 18 - 2020

ਮੁਹਾਲੀ ਦੇ ਐੱਸਡੀਐੱਮ ਸਹਿਗਲ ਸਕੂਲ ਬੱਸਾਂ ਦੀ ਚੈਕਿੰਗ ਕਰਦੇ ਹੋਏ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 17 ਫਰਵਰੀ
ਲੌਂਗੋਵਾਲ ਸਕੂਲ ਵੈਨ ਹਾਦਸੇ ਤੋਂ ਬਾਅਦ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਨੀਂਦ ਤੋਂ ਜਾਗਦਿਆਂ ਸੋਮਵਾਰ ਨੂੰ ਸਮੁੱਚੇ ਜ਼ਿਲ੍ਹੇ ਅੰਦਰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ। ਕਈ ਥਾਵਾਂ ’ਤੇ ਮੀਡੀਆ ਟੀਮਾਂ ਨੇ ਵੀ ਆਪਣੇ ਪੱਧਰ ’ਤੇ ਛਾਣਬੀਣ ਕੀਤੀ। ਇਸ ਦੌਰਾਨ ਕਈ ਬੱਸਾਂ ਵਿੱਚ ਖ਼ਾਮੀਆਂ ਮਿਲੀਆਂ। ਇਕ ਸਕੂਲ ਬੱਸ ਵਿੱਚ ਸੁਰੱਖਿਆ ਦਾ ਸਾਰਾ ਸਾਮਾਨ ਤਾਂ ਮੌਜੂਦ ਸੀ ਪ੍ਰੰਤੂ ਇਹ ਸਾਰਾ ਸਾਮਾਨ ਪੈਕਿੰਗ ਕਰਕੇ ਰੱਖਿਆ ਹੋਇਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਕੂਲ ਬੱਸਾਂ ਅਤੇ ਹੋਰ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਲੌਂਗੋਵਾਲ ਹਾਦਸੇ ਤੋਂ ਬਾਅਦ ਸਰਕਾਰ ਦੇ ਹੁਕਮਾਂ ’ਤੇ ਪ੍ਰਸ਼ਾਸਨ ਦੀ ਹੁਣ ਤੱਕ ਇਹ ਸਭ ਤੋਂ ਵੱਡੀ ਕਾਰਵਾਈ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ ਦੀ ਇਹ ਵਿਸ਼ੇਸ਼ ਮੁਹਿੰਮ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਲਾਈ ਗਈ ਹੈ। ਇਸ ਦੌਰਾਨ 68 ਸਕੂਲ ਬੱਸਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ। ਜਿਨ੍ਹਾਂ ਵਿੱਚ 50 ਬੱਸਾਂ ਦੇ ਚਲਾਨ ਕੀਤੇ ਗਏ ਜਦੋਂਕਿ 18 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਵਿਦਿਆਰਥੀਆਂ ਦੀਆਂ ਜ਼ਿੰਦਗੀਆਂ ਨਾਲ ਖੇਡਣ ਨਹੀਂ ਦਿੱਤਾ ਜਾਵੇਗਾ। ਇਸ ਦੌਰਾਨ ਮੁਹਾਲੀ ਦੇ ਐੱਸਡੀਐਮ ਜਗਦੀਪ ਸਹਿਗਲ ਦੀ ਅਗਵਾਈ ਵਾਲੀ ਟੀਮ ਸਕੂਲ ਬੱਸਾਂ ਦੀ ਜਾਂਚ ਦੌਰਾਨ ਵਾਹਨਾਂ ਵਿੱਚ ਖ਼ਾਮੀਆਂ ਦੇਖੀਆਂ ਅਤੇ ਉਨ੍ਹਾਂ ਨੇ 11 ਵਾਹਨਾਂ ਦੇ ਚਲਾਨ ਕੀਤੇ ਗਏ ਜਦੋਂਕਿ ਇਕ ਵਾਹਨ ਨੂੰ ਕਬਜ਼ੇ ਵਿੱਚ ਲੈ ਲਿਆ। ਆਰਟੀਏ ਦੇ ਸਕੱਤਰ ਸੁਖਵਿੰਦਰ ਕੁਮਾਰ ਨੇ 25 ਵਾਹਨਾਂ ਦੀ ਜਾਂਚ ਕੀਤੀ। ਜਿਨ੍ਹਾਂ ’ਚੋਂ ਨਿਯਮਾਂ ਦੀ ਘੋਰ ਉਲੰਘਣਾ ਦੇ ਦੋਸ਼ ਵਿੱਚ 11 ਸਕੂਲ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਗਿਆ ਅਤੇ 14 ਸਕੂਲ ਵਾਹਨਾਂ ਦੇ ਚਲਾਨ ਕੀਤੇ। ਜਦੋਂਕਿ ਏਡੀਟੀਓ ਸਿਮਰਨ ਸਿੰਘ ਨੇ 14 ਵਾਹਨਾਂ ਦੇ ਚਲਾਨ ਕੀਤੇ ਅਤੇ ਚਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ। ਡੇਰਾਬੱਸੀ ਦੇ ਐੱਸਡੀਐੱਮ ਕੁਲਦੀਪ ਬਾਵਾ ਨੇ 7 ਵਾਹਨਾਂ ਦੇ ਚਲਾਨ ਕੀਤੇ ਅਤੇ 2 ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ। ਐੱਸਪੀ ਕੇਸਰ ਸਿੰਘ ਧਾਲੀਵਾਲ ਨੇ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁਲ ਵੀ ਬਖ਼ਸ਼ਿਆਂ ਨਹੀਂ ਜਾਵੇਗਾ।

ਸਕੂਲ ਬੱਸਾਂ ਲਈ ਕੀ ਹਨ ਨਿਯਮ

ਸੁਰੱਖਿਅਤ ਸਕੂਲ ਵਾਹਨ ਸਕੀਮ ਅਧੀਨ ਹਰੇਕ ਸਕੂਲ ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਸਕੂਲ ਬੱਸ ਦੇ ਅੱਗੇ ਅਤੇ ਪਿੱਛੇ ਸਕੂਲ ਬੱਸ ਲਿਖਿਆ ਹੋਵੇ। ਜੇਕਰ ਬੱਸ ਕਿਰਾਏ ’ਤੇ ਹੋਵੇ ਤਾਂ ਉਸ ’ਤੇ ਆਨ ਸਕੂਲ ਡਿਊਟੀ ਲਿਖਿਆ ਹੋਣਾ ਯਕੀਨੀ ਬਣਾਇਆ ਜਾਵੇ। ਬੱਸ ਵਿੱਚ ਫਸਟ-ਏਡ ਬਾਕਸ ਅਤੇ ਬੱਸ ਤੇ ਸਕੂਲ ਦਾ ਨਾਂ ਅਤੇ ਟੈਲੀਫੋਨ ਨੰਬਰ ਲਿਖਿਆ ਹੋਵੇ। ਬੱਸ ਚਾਲਕ ਕੋਲ ਘੱਟੋ-ਘੱਟ 5 ਸਾਲ ਦਾ ਤਜਰਬਾ ਅਤੇ ਉਸ ਕੋਲ ਹੈਵੀ ਲਾਇਸੈਂਸ ਹੋਣਾ ਚਾਹੀਦਾ ਹੈ। ਬੱਸ ਦੇ ਕਲੀਨਰ ਅਤੇ ਚਾਲਕ ਨੂੰ ਵਰਦੀ ਪਹਿਨਣਾ ਲਾਜ਼ਮੀ ਕਰਨ ਦੇ ਨਾਲ-ਨਾਲ ਸਮੇਂ ਸਮੇਂ ਸਿਰ ਉਨ੍ਹਾਂ ਦਾ ਮੈਡੀਕਲ ਚੈੱਕਅਪ ਹੋਵੇ ਅਤੇ ਜੇਕਰ ਬੱਸ ਕੇਵਲ ਲੜਕੀਆਂ ਲਈ ਵਰਤੀ ਜਾਂਦੀ ਹੈ ਤਾਂ ਉਸ ਨਾਲ ਮਹਿਲਾ ਅਟੈਂਡੈਂਟ ਤਾਇਨਾਤ ਹੋਣੀ ਜ਼ਰੂਰੀ ਹੈ। ਇਸ ਤੋਂ ਇਲਾਵਾ ਅੱਗ ਬੁਝਾਊ ਯੰਤਰ ਲਾਜ਼ਮੀ ਹੋਣੇ ਚਾਹੀਦੇ ਹਨ।

ਅਪਰੇਟਰ ਐਸੋਸੀਏਸ਼ਨ ਵੱਲੋਂ ਕਰਵਾਈ ਦਾ ਵਿਰੋਧ

ਮੁਹਾਲੀ ਸਕੂਲ ਬੱਸ ਅਪਰੇਟਰ ਐਸੋਸੀਏਸ਼ਨ ਦੇ ਆਗੂ ਸੰਦੀਪ ਮਾਨ ਤੇ ਹੋਰਨਾਂ ਵਿਅਕਤੀਆਂ ਨੇ ਸਕੂਲ ਬੱਸਾਂ ਦੇ ਚਲਾਨ ਕੱਟਣ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਪ੍ਰਸ਼ਾਸਨ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਦੌਰਾਨ ਬੱਸ ਅਪਰੇਟਰਾਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਕੀਤੀ ਪਰ ਡੀਸੀ ਨੇ ਉਨ੍ਹਾਂ ਨੂੰ ਮਿਲਣ ਤੋਂ ਕੋਰਾ ਜਵਾਬ ਦੇ ਦਿੱਤਾ। ਇਸ ਮਗਰੋਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਟਰੈਫ਼ਿਕ ਪੁਲੀਸ ਦੇ ਅਧਿਕਾਰੀਆਂ ਨਾਲ ਗੱਲ ਕੀਤੀ।

ਖਰੜ ਵਿੱਚ 22 ਵਾਹਨਾਂ ਦੇ ਚਲਾਨ ਤੇ 4 ਜ਼ਬਤ

ਖਰੜ (ਪੱਤਰ ਪ੍ਰੇਰਕ): ਸੰਗਰੂਰ ਕਾਂਡ ਮਗਰੋਂ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਖਰੜ ਦੇ ਐੱਸਡੀਐੱਮ ਹਿਮਾਂਸ਼ੂ ਜੈਨ ਨੇ ਖ਼ੁਦ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ। ਜਾਣਕਾਰੀ ਮੁਤਾਬਿਕ ਐੱਸਡੀਐੱਮ ਨੇ ਟਰੈਫਿਕ ਪੁਲੀਸ ਦੇ ਸਹਿਯੋਗ ਨਾਲ ਵਾਹਨਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਅਜਿਹੇ ਵ੍ਹੀਕਲ ਜੋ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ ਦੇ 22 ਚਲਾਨ ਕੱਟੇ ਗਏ ਹਨ। ਉਨ੍ਹਾਂ ਦੱਸਿਆ ਕਿ 4 ਅਜਿਹੇ ਵਾਹਨ ਜਿਨ੍ਹਾਂ ਵਿੱਚ ਬੱਚੇ ਬਹੁਤ ਬੁਰੀ ਤਰ੍ਹਾਂ ਲਟਕੇ ਹੋਏ ਤੇ ਸੁਰੱਖਿਆ ਦੇ ਕੋਈ ਪ੍ਰਬੰਧ ਨਹੀਂ ਸਨ, ਨੂੰ ਜ਼ਬਤ ਕਰ ਲਿਆ ਗਿਆ।


Comments Off on ਲੌਂਗੋਵਾਲ ਹਾਦਸੇ ਮਗਰੋਂ ਟਰੈਫ਼ਿਕ ਪੁਲੀਸ ਦੀ ਪ੍ਰੀਖਿਆ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.