ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ

Posted On February - 19 - 2020

ਲੰਡਨ, 18 ਫਰਵਰੀ
ਇੱਥੇ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਮਨੁੱਖੀ ਅਧਿਕਾਰਾਂ ਬਾਰੇ ਕਾਰਕੁਨਾਂ ਅਤੇ ਭਾਰਤੀ ਪਰਵਾਸੀ ਭਾਈਚਾਰੇ ਦੇ ਨਮੁਾਇੰਦਿਆਂ ਵਲੋਂ ‘ਜਸਟਿਸ ਫਾਰ ਮਹਿਕ ਕੁਮਾਰੀ’ ਮੁਹਿੰਮ ਤਹਿਤ ਰੋਸ ਧਰਨੇ ਦਿੱਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਪਾਕਿਸਤਾਨ ਵਿੱਚ ਹਿੰਦੂ ਨਾਬਾਲਗ ਲੜਕੀ ਮਹਿਕ ਕੁਮਾਰੀ ਨੂੰ ਅਗਵਾ ਕਰਕੇ ਉਸ ਦਾ ਜਬਰੀ ਧਰਮ ਪਰਿਵਰਤਨ ਕੀਤਾ ਗਿਆ ਸੀ।
ਇਸ ਮੁਹਿੰਮ ਤਹਿਤ ਸੋਸ਼ਲ ਮੀਡੀਆ ’ਤੇ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਸੀ। ਸੈਂਟਰਲ ਲੰਡਨ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਇਕੱਠੇ ਹੋਏ ਕਾਰਕੁਨਾਂ ਨੇ ਹੱਥਾਂ ਵਿੱਚ ‘ਮਨੁੱਖੀ ਅਧਿਕਾਰਾਂ ਲਈ ਡਟਣ’ ਬਾਰੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਇੱਕ ਪ੍ਰਦਰਸ਼ਨਕਾਰੀ ਨੇ ਕਿਹਾ, ‘‘ਅਸੀਂ ਮਹਿਕ ਕੁਮਾਰੀ ਦੇ ਸਮਰਥਨ ਵਿੱਚ ਇੱਥੇ ਆਏ ਹਾਂ।’’ ਪਾਕਿਸਤਾਨ ਦੇ ਸੂਬਾ ਸਿੰਧ ਦੇ ਜਾਕੋਬਾਬਾਦ ਵਿੱਚ ਪਿਛਲੇ ਮਹੀਨੇ ਇੱਕ ਵਿਅਕਤੀ ਨੇ 14 ਵਰ੍ਹਿਆਂ ਦੀ ਮਹਿਕ ਕੁਮਾਰੀ ਨੂੰ ਅਗਵਾ ਕਰ ਲਿਆ ਸੀ। ਲੜਕੀ ਨੇ ਦਾਅਵਾ ਕੀਤਾ ਸੀ ਕਿ ਉਸ ਦਾ ਜਬਰੀ ਧਰਮ ਪਰਿਵਰਤਨ ਕਰਵਾ ਕੇ ਇਸਲਾਮ ਕਬੂਲ ਕਰਵਾਇਆ ਗਿਆ, ਜਿਸ ਤੋਂ ਬਾਅਦ ਕੱਟੜ ਮੌਲਵੀਆਂ ਨੇ ਉਸ ਖ਼ਿਲਾਫ਼ ਮੌਤ ਦੀ ਸਜ਼ਾ ਦਾ ਫ਼ਤਵਾ ਦਿੱਤਾ।
ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਪ੍ਰਦਰਸ਼ਨਕਾਰੀ ਨੇ ਕਿਹਾ, ‘‘ਮੈਂ ਲੰਡਨ ਵਿੱਚ ਰਹਿ ਰਹੀ ਹਾਂ ਅਤੇ ਆਪਣੇ-ਆਪ ਨੂੰ ਸੁਭਾਗਾ ਮਹਿਸੂਸ ਕਰਦੀ ਹਾਂ ਕਿਉਂਕਿ ਮੈਂ ਸਿੱਖਿਆ ਪ੍ਰਾਪਤ ਕਰ ਸਕਦੀ ਹਾਂ ਅਤੇ ਮੈਨੂੰ ਘੁੰਮਣ-ਫਿਰਨ ਦੀ ਆਜ਼ਾਦੀ ਹੈ। ਪਰ ਮਹਿਕ ਕੁਮਾਰੀ ਜਿਹੀ ਲੜਕੀ ਮੇਰੇ ਵਾਂਗ ਮਹਿਸੂਸ ਨਹੀਂ ਕਰ ਸਕਦੀ ਅਤੇ ਮੈਨੂੰ ਲੱਗਦਾ ਹੈ ਕਿ ਹਰ ਮਹਿਲਾ ਨੂੰ ਸਿੱਖਿਆ ਅਤੇ ਆਜ਼ਾਦੀ ਦਾ ਅਧਿਕਾਰ ਹੋਣਾ ਚਾਹੀਦਾ ਹੈ। ਪਾਕਿਸਤਾਨ ਨੂੰ ਮਹਿਲਾਵਾਂ ਨੂੰ ਅਜਿਹੇ ਮੌਕੇ ਨਾ ਦੇਣ ’ਤੇ ਸ਼ਰਮ ਆਉਣੀ ਚਾਹੀਦੀ ਹੈ।’’ ਇਸ ਮੌਕੇ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ। -ਪੀਟੀਆਈ


Comments Off on ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.