ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਵਿਦਿਆਰਥੀ ਜਥੇਬੰਦੀਆਂ ਵੱਲੋਂ ਸੀਏਏ ਖ਼ਿਲਾਫ਼ ਰੋਸ ਮਾਰਚ

Posted On February - 13 - 2020

ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਰੋਸ ਮਾਰਚ ਕਰਦੇ ਹੋਏ ਵਿਦਿਆਰਥੀ।

ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਫਰਵਰੀ
ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕ ਰਜਿਸਟਰ ਅਤੇ ਕੌਮੀ ਆਬਾਦੀ ਰਜਿਸਟਰ ਖ਼ਿਲਾਫ਼ ਸਥਾਨਕ ਸਰਕਾਰੀ ਰਣਬੀਰ ਕਾਲਜ ਵਿਚ ਸੈਮੀਨਾਰ ਕਰਵਾਇਆ ਗਿਆ ਅਤੇ ਮਗਰੋਂ ਰੋਸ ਮਾਰਚ ਕੀਤਾ ਗਿਆ। ਇਹ ਸੈਮੀਨਾਰ 14 ਕਿਸਾਨ-ਮਜ਼ਦੂਰ ਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਮਾਲੇਰਕੋਟਲਾ ਵਿਚ ਕੀਤੇ ਜਾ ਰਹੇ ਸੂਬਾ ਪੱਧਰੀ ਮੁਜ਼ਾਹਰੇ ਦੀ ਤਿਆਰੀ ਵਜੋਂ ਕਰਵਾਇਆ ਗਿਆ ਹੈ।
ਸੈਮੀਨਾਰ ਨੂੰ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਦਿਆਂ ਸਾਬਕਾ ਮਹਿਲਾ ਵਿਦਿਆਰਥੀ ਆਗੂ ਸ਼ੀਰੀ ਬਠਿੰਡਾ ਨੇ ਕਿਹਾ ਕਿ ਜਦੋਂ ਦੇਸ਼ ਵਿਚ ਬੇਰੁਜ਼ਗਾਰੀ ਵਧੀ ਹੈ, ਸਿੱਖਿਆ ਮਹਿੰਗੀ ਕੀਤੀ ਜਾ ਰਹੀ ਹੈ, ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਵਧ ਰਹੀਆਂ ਹਨ, ਕੁੱਲ ਘਰੇਲੂ ਪੈਦਾਵਾਰ 5 ਫ਼ੀਸਦੀ ਤੋਂ ਵੀ ਹੇਠਲੇ ਪੱਧਰ ’ਤੇ ਹੈ ਤਾਂ ਅਜਿਹੀ ਹਾਲਤ ਵਿਚ ਲੋਕਾਂ ਦਾ ਆਪਣੀਆਂ ਮੰਗਾਂ ਸਬੰਧੀ ਸੜਕਾਂ ’ਤੇ ਉਤਰਨਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲੋਕਾਂ ਨੂੰ ਫ਼ਿਰਕੂ ਆਧਾਰ ’ਤੇ ਵੰਡਣ ਦੇ ਆਹਰ ’ਚ ਲੱਗੀ ਹੋਈ ਹੈ ਤਾਂ ਕਿ ਲੋਕਾਂ ਨੂੰ ਅਸਲ ਮੁੱਦਿਆਂ ਤੋਂ ਭਟਕਾਇਆ ਜਾ ਸਕੇ। ਇਸੇ ਤਹਿਤ ਮੋਦੀ-ਸ਼ਾਹ ਜੋੜੀ ਇਹ ਕਾਨੂੰਨ ਲੈ ਕੇ ਆਈ ਹੈ, ਜੋ ਆਰਐੱਸਐੱਸ ਦੇ ਹਿੰਦੂ ਰਾਸ਼ਟਰ ਦੇ ਮਿਸ਼ਨ ਦਾ ਹਿੱਸਾ ਹੈ।
ਉਨ੍ਹਾਂ ਆਖਿਆ ਕਿ ਇਹ ਕਾਨੂੰਨ ਲੋਕਾਂ ਦੀ ਨਾਗਰਿਕਤਾ ਨੂੰ ਖ਼ਤਰੇ ਵਿਚ ਪਾ ਕੇ ਉਨ੍ਹਾਂ ਨੂੰ ਸਰਕਾਰ ਵਿਰੋਧੀ ਆਵਾਜ਼ ਉਠਾਉਣ ਤੋਂ ਰੋਕਦਾ ਹੈ ਤੇ ਹਰ ਸਰਕਾਰ ਵਿਰੋਧੀ ਆਵਾਜ਼ ਨੂੰ ਦੇਸ਼ ਵਿਰੋਧੀ ਗਰਦਾਨਦਾ ਹੈ। ਇਸ ਦੀ ਮਿਸਾਲ ਸ਼ਾਹੀਨ ਬਾਗ਼ ਨੂੰ ਮਿਨੀ ਪਾਕਿਸਤਾਨ ਆਖਣ, ਜੇਐੱਨਯੂ ਅਤੇ ਜਾਮੀਆ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰ ਕੇ, ਇਸ ਨੂੰ ਮੀਡੀਆ ਦੇ ਪ੍ਰਚਾਰ ਤੰਤਰ ਰਾਹੀਂ ਜਨਤਾ ਵਿਚ ਸਹੀ ਠਹਿਰਾਉਣ ਦੀਆਂ ਸੰਘੀ ਲੀਡਰਾਂ ਦੀਆਂ ਕੋਸ਼ਿਸ਼ਾਂ ਤੋਂ ਮਿਲਦੀ ਹੈ।
ਸੈਮੀਨਾਰ ਮਗਰੋਂ ਵਿਦਿਆਰਥੀਆਂ ਨੇ ਕਾਲਜ ਵਿਚ ਮੁਜ਼ਾਹਰਾ ਕੀਤਾ ਅਤੇ ਇਨ੍ਹਾਂ ਕਾਨੂੰਨਾਂ ਖ਼ਿਲਾਫ਼ 16 ਫਰਵਰੀ ਦੇ ਮਾਲੇਰਕੋਟਲਾ ਮੁਜ਼ਾਹਰੇ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਵਿਦਿਆਰਥੀ ਜਥੇਬੰਦੀਆਂ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਰੱਦ ਕਰਨ, ਨਾਗਰਿਕਤਾ ਆਬਾਦੀ ਰਜਿਸਟਰ ਦਾ ਅਮਲ ਰੋਕਣ, ਰੋਸ ਪ੍ਰਦਰਸ਼ਨ ਦੌਰਾਨ ਗ੍ਰਿਫ਼ਤਾਰ ਕੀਤੇ ਲੋਕਾਂ ਨੂੰ ਰਿਹਾਅ ਕਰਨ, ਜੇਐੱਨਯੂ ਵਿਦਿਆਰਥੀਆਂ ’ਤੇ ਹਮਲਾ ਕਰਨ ਵਾਲੇ ਗੁੰਡਿਆਂ ਖ਼ਿਲਾਫ਼ ਕਾਰਵਾਈ ਕਰਨ ਤੇ ਦੇਸ਼ ਵਿਚ ਫ਼ਿਰਕੂ ਸਿਆਸਤ ਬੰਦ ਕਰਨ ਦੀ ਮੰਗ ਕੀਤੀ। ਸਟੇਜ ਸਕੱਤਰ ਦੀ ਭੂਮਿਕਾ ਜਸਵਿੰਦਰ ਨੇ ਨਿਭਾਈ ਤੇ ਰਮਨ ਕਾਲਾਝਾੜ ਨੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।


Comments Off on ਵਿਦਿਆਰਥੀ ਜਥੇਬੰਦੀਆਂ ਵੱਲੋਂ ਸੀਏਏ ਖ਼ਿਲਾਫ਼ ਰੋਸ ਮਾਰਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.