ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    

ਵਿਸ਼ਵ ਰੇਡੀਓ ਦਿਵਸ: ਵਿਦਿਆਰਥੀਆਂ ਨੇ ਵਿਚਾਰ ਸਾਂਝੇ ਕੀਤੇ

Posted On February - 15 - 2020

ਜੇਤੂ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਵਿਭਾਗ ਦੇ ਅਧਿਆਪਕ। -ਫ਼ੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 14 ਫਰਵਰੀ
ਇਥੋਂ ਦੇ ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਨੇ ਵਿਸ਼ਵ ਰੇਡੀਓ ਦਿਵਸ ਮਨਾਇਆ, ਜਿਸ ਵਿਚ ਵਿਦਿਆਰਥੀਆਂ ਨੇ ਆਵਾਜ਼ ਦੀਆਂ ਵੱਖ-ਵੱਖ ਵੰਨਗੀਆਂ ਤਹਿਤ ਆਪਣੀ ਪ੍ਰਤਿਭਾ ਉਜਾਗਰ ਕੀਤੀ। ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਪੱਤਰਕਾਰੀ ਵਿਭਾਗ ਵੱਲੋਂ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਵਿਸ਼ਵ ਰੇਡੀਓ ਦਿਵਸ ਤਹਿਤ ਵੱਖ-ਵੱਖ ਪ੍ਰੋਗਰਾਮਾਂ ਨੂੰ ਉਲੀਕਿਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਨੇ ਜਿੱਥੇ ਆਵਾਜ਼ ਦੀ ਦੁਨੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਸ ਵਰ੍ਹੇ ਦੀ ਥੀਮ ‘ਰੇਡੀਓ ਅਤੇ ਵਿਭਿੰਨਤਾ’ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ, ਜਿਸ ਵਿਚ ਬੀਏਜੇਐੱਮਸੀ ਭਾਗ ਦੂਜਾ ਦੀ ਵਿਦਿਆਰਥਣ ਭਾਵਨਾ ਨੇ ਪਹਿਲਾ, ਐੱਮਏਜੇਐੱਮਸੀ ਭਾਗ ਪਹਿਲਾ ਦੀ ਵਿਦਿਆਰਥਣ ਜੈਂਸੀ ਪੁਰੀ ਨੇ ਦੂਜਾ ਅਤੇ ਐਮ.ਏ.ਜੇ.ਐਮ.ਸੀ ਦੀ ਹਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੀ ਮੁਖੀ ਪ੍ਰੋਫੈਸਰ ਰੀਨਾ ਕੌਰ ਢਿੱਲੋਂ ਨੇ ਵਿਦਿਆਰਥੀਆਂ ਨਾਲ ਆਪਣੇ ਰੇਡੀਓ ਸਬੰਧੀ ਅਨੁਭਵ ਸਾਂਝੇ ਕੀਤੇ।

 


Comments Off on ਵਿਸ਼ਵ ਰੇਡੀਓ ਦਿਵਸ: ਵਿਦਿਆਰਥੀਆਂ ਨੇ ਵਿਚਾਰ ਸਾਂਝੇ ਕੀਤੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.