ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਸ਼ਾਹੀਨ ਬਾਗ ਦੀ ਤਰਜ਼ ’ਤੇ ਮਾਨਸਾ ਤੇ ਲੁਧਿਆਣਾ ’ਚ ਧਰਨੇ ਜਾਰੀ

Posted On February - 14 - 2020

ਜੋਗਿੰਦਰ ਸਿੰਘ ਮਾਨ/ਗੁਰਿੰਦਰ ਸਿੰਘ
ਮਾਨਸਾ/ਲੁਧਿਆਣਾ, 13 ਫਰਵਰੀ

ਮਾਨਸਾ ਵਿੱਚ ਲਾਏ ਧਰਨੇ ਦਾ ਦਿ੍ਰਸ਼। -ਫੋਟੋ: ਸੁਰੇਸ਼

ਸ਼ਾਹੀਨ ਬਾਗ ਦੀ ਤਰਜ਼ ’ਤੇ ਮਾਨਸਾ ਵਿੱਚ ਆਰੰਭੇ ਅੰਦੋਲਨ ਦੇ ਦੂਸਰੇ ਦਿਨ ਸੰਵਿਧਾਨ ਬਚਾਓ ਮੰਚ ਪੰਜਾਬ ਦੇ ਬੈਨਰ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ ਵਿੱਚ ਧਰਨਾ ਦਿੱਤਾ ਗਿਆ। ਨਾਗਰਿਕਤਾ ਸੋਧ ਕਾਨੂੰਨ, ਐਨਆਰਸੀ ਅਤੇ ਐਨਪੀਆਰ ਖਿਲਾਫ਼ ਅਣਮਿਥੇ ਸਮੇਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਮੰਚ ਤੋਂ ਐਲਾਨ ਕੀਤਾ ਕਿ ਜਿੰਨਾ ਚਿਰ ਤੱਕ ਅਜਿਹੇ ਕਾਲੇ ਕਾਨੂੰਨਾਂ ਦੀ ਵਾਪਸੀ ਨਹੀਂ ਹੁੰਦੀ, ਓਨਾ ਚਿਰ ਤੱਕ ਇਹ ਧਰਨਾ ਜਾਰੀ ਰਹੇਗਾ।
ਸੀਪੀਆਈ (ਐਮਐਲ) ਲਿਬਰੇਸ਼ਨ ਦੇ ਆਗੂ ਕਾਮਰੇਡ ਨਛੱਤਰ ਸਿੰਘ ਖੀਵਾ ਨੇ ਕਿਹਾ ਕਿ ਪੰਜਾਬ ਵਿੱਚ ਐਨਆਰਸੀ, ਸੀਏਏ ਅਤੇ ਐਨਪੀਆਰ ਖਿਲਾਫ ਲੋਕ ਲਹਿਰ ਖੜ੍ਹੀ ਹੋਈ ਹੈ ਤੇ ਸਾਰੇ ਦੇਸ਼ ਵਿੱਚ ਜਨ ਅੰਦੋਲਨ ਬਣਨ ਜਾ ਰਿਹਾ ਹੈ ਅਤੇ ਦੇਸ਼ ਵਿਚੋਂ ਮੋਦੀ ਸਰਕਾਰ ਦੀਆਂ ਜੜ੍ਹਾਂ ਛੇਤੀ ਹੀ ਪੁੱਟੀਆਂ ਜਾਣਗੀਆਂ। ਸ਼੍ਰੋਮਣੀ ਅਕਾਲੀ ਦਲ (ਅ) ਦੇ ਸੂਬਾਈ ਜਨਰਲ ਸਕੱਤਰ ਭਾਈ ਗੁਰਸੇਵਕ ਸਿੰਘ ਜਵਾਹਰਕੇ ਨੇ ਕਿਹਾ ਕਿ ਕੇਂਦਰ ਵਿੱਚ ਮੋਦੀ ਸਰਕਾਰ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ ਪਰ ਪੰਜਾਬੀ ਮੋਦੀ ਅਤੇ ਆਰਐਸਐਸ ਦੀ ਇਸ ਸਾਜਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ।

ਲੁਧਿਆਣਾ ਵਿੱਚ ਸ਼ਾਹੀਨ ਬਾਗ ਦੀ ਤਰਜ਼ ’ਤੇ ਦਿੱਤੇ ਧਰਨੇ ਵਿੱਚ ਸ਼ਾਮਲ ਮੁਸਲਿਮ ਭਾਈਚਾਰੇ ਦੀਆਂ ਔਰਤਾਂ। -ਫੋਟੋ: ਹਿਮਾਂਸ਼ੂ ਮਹਾਜਨ

ਪੰਜਾਬ ਮੁਸਲਿਮ ਫਰੰਟ ਦੇ ਸੂਬਾ ਪ੍ਰਧਾਨ ਹੰਸ ਰਾਜ ਮੋਫਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਸੰਵਿਧਾਨ ਦੀ ਰਾਖੀ ਲਈ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਐਡਵੋਕੇਟ ਗੁਰਲਾਭ ਸਿੰਘ ਮਾਹਲ, ਕਾਮਰੇਡ ਭਗਵੰਤ ਸਿੰਘ ਸਮਾਓ, ਸੁਖਵੀਰ ਖਾਰਾ, ਕੇਵਲ ਸਿੰਘ ਅਕਲੀਆ, ਰਾਜ ਸਿੰਘ ਅਕਲੀਆ, ਦਲਜੀਤ ਸਿੰਘ ਮਾਨਸ਼ਾਹੀਆ ਨੇ ਵੀ ਸੰਬੋਧਨ ਕੀਤਾ। ਲੁਧਿਆਣਾ ਵਿੱਚ ਨਾਗਰਿਕਤਾ ਕਾਨੂੰਨ ਖ਼ਿਲਾਫ਼ ਦਾਣਾ ਮੰਡੀ ਜਲੰਧਰ ਬਾਈਪਾਸ ’ਤੇ ਸ਼ੁਰੂ ਕੀਤੇ ਰੋਸ ਧਰਨੇ ਵਿੱਚ ਅੱਜ ਕੁੰਦਨਪੁਰੀ, ਹਰਗੋਬਿੰਦ ਨਗਰ ਤੋਂ ਵੱਡੀ ਗਿਣਤੀ ਵਿੱਚ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਲ ਹੋਏ ਜਿਨ੍ਹਾਂ ’ਚ ਔਰਤਾਂ ਵੀ ਸ਼ਾਮਲ ਸਨ। ਇਸ ਮੌਕੇ ਪ੍ਰਧਾਨ ਨੂਰ ਉਲ ਹਕ, ਮੁਹੰਮਦ ਰਫੀਕ, ਡਾ. ਰਹਿਮਾਨ, ਮੁਹੰਮਦ ਅਕਮਲ ਅਲੀ ਵੀ ਮੌਜੂਦ ਸਨ। ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਸ਼ੁਰੂ ਕੀਤੇ ਗਏ ਧਰਨੇ ਵਿੱਚ ਸਰਬ ਧਰਮ ਏਕਤਾ ਨੇ ਸਾਰਿਆਂ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬਣਾਇਆ ਗਿਆ ਨਾਗਰਿਕਤਾ ਕਾਨੂੰਨ ਸੰਵਿਧਾਨ ਖ਼ਿਲਾਫ਼ ਸਾਜਿਸ਼ ਹੈ ਜਿਸ ਨੂੰ ਭਾਰਤ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਨੌਜਵਾਨ ਭਾਰਤ ਸਭਾ ਦੀ ਪ੍ਰਤੀਨਿਧ ਸ਼ਿਵਾਨੀ ਨੇ ਕਿਹਾ ਕਿ ਇਹ ਦੇਸ਼ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸੁਪਨਿਆਂ ਦਾ ਦੇਸ਼ ਹੈ, ਇਸ ਦੇਸ਼ ਵਿੱਚ ਕਿਸੇ ਵੀ ਵਰਗ ਨਾਲ ਜੇਕਰ ਕੇਂਦਰ ਸਰਕਾਰ ਭੇਦਭਾਵ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਸਾਰੇ ਧਰਮਾਂ ਦੇ ਲੋਕ ਸਰਕਾਰ ਖ਼ਿਲਾਫ਼ ਜਨ ਅੰਦੋਲਨ ਕਰਨਗੇ।


Comments Off on ਸ਼ਾਹੀਨ ਬਾਗ ਦੀ ਤਰਜ਼ ’ਤੇ ਮਾਨਸਾ ਤੇ ਲੁਧਿਆਣਾ ’ਚ ਧਰਨੇ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.