ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਸ਼ੱਕ ’ਚ ਮਾਰਿਆ ਗਿਆ ਲਹਿਰਾ ਮੁਹੱਬਤ ਦਾ ਨੌਜਵਾਨ

Posted On February - 13 - 2020

ਸੁਖਜੀਤ ਮਾਨ
ਬਠਿੰਡਾ, 12 ਫਰਵਰੀ
ਲਹਿਰਾ ਮੁਹੱਬਤ ਵਿਚ 9 ਫਰਵਰੀ ਦੀ ਰਾਤ ਨੂੰ ਇਕ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ ਵਿਚ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕਤਲ ਲਈ ਵਰਤੀ ਗਈ ਕੁਹਾੜੀ ਵੀ ਬਰਾਮਦ ਕੀਤੀ ਹੈ।
ਬਠਿੰਡਾ ਰੇਂਜ ਦੇ ਆਈਜੀ ਅਰੁਣ ਕੁਮਾਰ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 9 ਫਰਵਰੀ ਨੂੰ ਰਾਤ ਸਮੇਂ ਲਹਿਰਾ ਮੁਹੱਬਤ ਵਿਚ ਪਰਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕੀਤੇ ਜਾਣ ’ਤੇ ਨਥਾਣਾ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਕੇਸ ਦੀ ਪੜਤਾਲ ਲਈ ਐੱਸਐਸਪੀ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਪੁਲੀਸ ਅਧਿਕਾਰੀਆਂ ਅਜੇ ਗਾਂਧੀ, ਗੋਪਾਲ ਚੰਦ ਡੀਐੱਸਪੀ ਭੁੱਚੋ, ਇੰਸਪੈਕਟਰ ਰਜਿੰਦਰ ਕੁਮਾਰ ਥਾਣਾ ਮੁਖੀ ਨਥਾਣਾ ਅਤੇ ਐੱਸਆਈ ਗੁਰਦਰਸ਼ਨ ਸਿੰਘ ਇੰਚਾਰਜ ਭੁੱਚੋ ਦੀ ਟੀਮ ਬਣਾਈ ਗਈ ਸੀ। ਇਸ ਟੀਮ ਨੇ ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਅੰਮ੍ਰਿਤਪਾਲ ਉਰਫ ਨੀਟੂ ਵਾਸੀਆਨ ਲਹਿਰਾ ਮੁਹੱਬਤ ਨੂੰ ਨਾਮਜ਼ਦ ਕੀਤਾ ਸੀ। ਦੋਵਾਂ ਮੁਲਜ਼ਮਾਂ ਨੂੰ ਅੱਜ ਪੁਲੀਸ ਨੇ ਬਠਿੰਡਾ-ਬਰਨਾਲਾ ਰੋਡ ’ਤੇ ਲਹਿਰਾ ਮੁਹੱਬਤ ਬੱਸ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ। ਆਈਜੀ ਨੇ ਦੱਸਿਆ ਕਿ ਪਰਮਜੀਤ ਸਿੰਘ ਨੇ ਮੰਨਿਆ ਕਿ ਉਸ ਨੂੰ ਸ਼ੱਕ ਸੀ ਕਿ ਪਰਵਿੰਦਰ ਸਿੰਘ ਉਸ ਦੀ ਪਤਨੀ ’ਤੇ ਬੁਰੀ ਨਜ਼ਰ ਰੱਖਦਾ ਹੈ, ਜਿਸ ਕਰਕੇ ਉਸ ਨੇ ਆਪਣੇ ਚਾਚੇ ਦੇ ਲੜਕੇ ਅੰਮ੍ਰਿਤਪਾਲ ਨਾਲ ਮਿਲ ਕੇ ਉਸ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

 


Comments Off on ਸ਼ੱਕ ’ਚ ਮਾਰਿਆ ਗਿਆ ਲਹਿਰਾ ਮੁਹੱਬਤ ਦਾ ਨੌਜਵਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.