ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਸਬਸਿਡੀ ਚੋਣ ਵਾਲਾ ਡੇਅਰੀ ਇੰਸਪੈਕਟਰ ਕਾਬੂ

Posted On February - 14 - 2020

ਵਿਜੀਲੈਂਸ ਵੱਲੋਂ ਕਾਬੂ ਕੀਤਾ ਗਿਆ ਡੇਅਰੀ ਇੰਸਪੈਕਰ ਕੁਲਦੀਪ ਸਿੰਘ।

ਸੰਜੀਵ ਹਾਂਡਾ
ਫ਼ਿਰੋਜ਼ਪੁਰ, 13 ਫਰਵਰੀ
ਵਿਜੀਲੈਂਸ ਵਿਭਾਗ ਦੀ ਟੀਮ ਨੇ ਇਥੇ ਡੇਅਰੀ ਵਿਕਾਸ ਵਿਭਾਗ ਦੇ ਇੰਸਪੈਕਟਰ ਕੁਲਦੀਪ ਸਿੰਘ ਨੂੰ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਮੱਲਾਂਵਾਲਾ ਨਿਵਾਸੀ ਮਨਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਮਨਪ੍ਰੀਤ ਸਿੰਘ ਨੇ ਡੇਅਰੀ ਫ਼ਾਰਮਿੰਗ ਵਾਸਤੇ ਕੇਨਰਾ ਬੈਂਕ ਪਾਸੋਂ ਕਰਜ਼ਾ ਲਿਆ ਸੀ। ਕਰਜ਼ੇ ਦੀ ਸਬਸਿਡੀ ਦੇ ਕੇਸ ਸਬੰਧੀ ਜਦੋਂ ਉਹ ਇੰਸਪੈਕਟਰ ਕੁਲਦੀਪ ਸਿੰਘ ਕੋਲ ਆਇਆ ਤਾਂ ਉਸ ਨੇ ਸਬਸਿਡੀ ਦਾ ਕੇਸ ਭੇਜਣ ਅਤੇ ਸਬਸਿਡੀ ਆਉਣ ਤੋਂ ਬਾਅਦ ਬਾਕੀ ਦਾ ਕੰਮ ਕਰਨ ਬਦਲੇ ਦਸ ਹਜ਼ਾਰ ਰੁਪਏ ਦੀ ਮੰਗ ਕੀਤੀ। ਇਸ ਰਕਮ ਵਿਚੋਂ ਪੰਜ ਹਜ਼ਾਰ ਰੁਪਏ ਪੇਸ਼ਗੀ ਵਜੋਂ ਲੈ ਲਏ ਅਤੇ ਬਾਕੀ ਦੀ ਰਕਮ ਅੱਜ ਲੈਣ ਲਈ ਸਮਾਂ ਤੈਅ ਹੋਇਆ। ਮਨਪ੍ਰੀਤ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਸੀ, ਜਿਸ ਤੋਂ ਬਾਅਦ ਮੋਗਾ ਯੂਨਿਟ ਦੇ ਇੰਸਪੈਕਟਰ ਸੱਤਪ੍ਰੇਮ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਕੁਲਦੀਪ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮੌਕੇ ਸਰਕਾਰੀ ਗਵਾਹ ਦੇ ਤੌਰ ’ਤੇ ਵੈਟਰਨਰੀ ਅਫ਼ਸਰ ਡਾ. ਅਮਨਦੀਪ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਰਜਨੀਸ਼ ਕੁਮਾਰ ਮੌਜੂਦ ਸਨ। ਕੁਲਦੀਪ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।


Comments Off on ਸਬਸਿਡੀ ਚੋਣ ਵਾਲਾ ਡੇਅਰੀ ਇੰਸਪੈਕਟਰ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.