ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਸਮੱਸਿਆਵਾਂ ਨਾਲ ਜੂਝ ਰਿਹੈ ਸਰਦੂਲਗੜ੍ਹ

Posted On February - 14 - 2020

ਸੜਕ ਦੀ ਮਾੜੀ ਹਾਲਤ ਦੀ ਤਸਵੀਰ।

ਬਲਜੀਤ ਸਿੰਘ
ਸਰਦੂਲਗੜ੍ਹ, 13 ਫਰਵਰੀ
ਪਿਛਲੇ ਲੰਮੇ ਸਮੇਂ ਤੋਂ ਹਲਕਾ ਸਰਦੂਲਗੜ੍ਹ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਰਕਾਰਾਂ ਵੱਲੋਂ ਕੋਈ ਠੋਸ ਯਤਨ ਨਹੀਂ ਕੀਤੇ ਗਏ। ਜਦੋਂ ਸ਼ਹਿਰ ਵਾਸੀਆਂ ਅਤੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਵੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਸਰਦੂਲਗੜ੍ਹ ਦੇ ਨਜ਼ਦੀਕ ਦੀ ਲੰਘਦਾ ਘੱਗਰ ਦਰਿਆ ਸਰਦੂਲਗੜ੍ਹ ਦੇ ਨਾਲ-ਨਾਲ ਦਰਜਨਾਂ ਹੋਰ ਪਿੰਡਾਂ ਵਿੱਚ ਵੀ ਭਿਆਨਕ ਬੀਮਾਰੀਆਂ ਵੰਡ ਰਿਹਾ ਹੈ। ਇਲਾਕੇ ਦੇ ਲੋਕਾਂ ਵੱਲੋਂ ਇਹ ਮੁੱਦਾ ਕਈ ਵਾਰ ਉਠਾਇਆ ਜਾ ਚੁੱਕਾ ਹੈ ਪਰ ਸਰਕਾਰ ਵੱਲੋਂ ਅਜੇ ਤੱਕ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਕਸਬਾ ਸਰਦੂਲਗੜ੍ਹ ਅਤੇ ਨੇੜਲੇ ਪਿੰਡਾਂ ਵਿੱਚ ਘੁੰਮ ਰਹੇ ਆਵਾਰਾ ਪਸ਼ੂ ਵੀ ਲੋਕਾਂ ਲਈ ਭਾਰੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੇ ਹਨ। ਸਰਦੂਲਗੜ੍ਹ ਦੇ ਬਹੁਤੇ ਪਿੰਡ ਨਹਿਰੀ ਟੇਲ ’ਤੇ ਪੈਂਦੇ ਹਨ ਜਿੱਥੇ ਹਮੇਸ਼ਾ ਹੀ ਨਹਿਰੀ ਪਾਣੀ ਦੀ ਘਾਟ ਰਹਿੰਦੀ ਹੈ। ਘੱਗਰ ਪਾਰਲੇ ਪਿੰਡਾਂ ਨੂੰ ਨਿਊ ਢੰਡਾਲ ਨਹਿਰ ਰਾਹੀਂ ਨਹਿਰੀ ਪਾਣੀ ਮਿਲਦਾ ਹੈ ਇਸ ਨਹਿਰ ਦੀ ਸਫ਼ਾਈ ਨਾ ਹੋਣ ਕਰਕੇ ਜਿੱਥੇ ਇਹ ਨਹਿਰ ਅਕਸਰ ਹੀ ਟੁੱਟਦੀ ਰਹਿੰਦੀ ਹੈ, ਉੱਥੇ ਹੀ ਇਹ ਨਹਿਰ ਭਾਖੜਾ ਨਹਿਰ ਵਿੱਚੋਂ ਨਿਕਲਣ ਕਰਕੇ ਇਸ ਦੀ ਵਾਰਬੰਦੀ ਹਰਿਆਣਾ ਸਰਕਾਰ ਕੋਲ ਹੈ ਜੋ ਪੰਦਰਾਂ ਦਿਨ ਚੱਲਦੀ ਹੈ ਅਤੇ ਪੰਦਰਾਂ ਦਿਨ ਬੰਦ ਰਹਿਣ ਕਰਕੇ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਜਾਈ ਕਰਨ ਲਈ ਪੂਰਾ ਪਾਣੀ ਨਹੀਂ ਮਿਲਦਾ। ਬਹੁਤੇ ਪਿੰਡਾਂ ਦੇ ਲੋਕ ਧਰਤੀ ਹੇਠਲਾ ਸ਼ੋਰੇ ਵਾਲਾ ਦੂਸ਼ਤ ਪਾਣੀ ਪੀਣ ਲਈ ਮਜਬੂਰ ਹਨ। ਹਲਕਾ

ਘੱਗਰ ਚ ਵਗਦਾ ਜ਼ਹਿਰੀਲਾ ਕਾਲਾ ਪਾਣੀ।

ਸਰਦੂਲਗੜ੍ਹ ਦੇ ਕਿਸੇ ਵੀ ਪਿੰਡ ਨੂੰ ਸਰਕਾਰੀ ਬੱਸ ਸੇਵਾ ਦੀ ਸਹੂਲਤ ਨਹੀਂ ਹੈ। ਬਹੁਤੇ ਪਿੰਡ ਤਾਂ ਅਜਿਹੇ ਹਨ ਜਿੱਥੇ ਕੋਈ ਨਿੱਜੀ ਬੱਸ ਵੀ ਨਹੀਂ ਜਾਂਦੀ। ਬਹੁਤੀਆਂ ਲਿੰਕ ਸੜਕਾਂ ਬਹੁਤ ਖਸਤਾ ਹਾਲਤ ਵਿਚ ਹਨ। ਸ਼ਹਿਰ ਦੀਆਂ ਗਲੀਆਂ, ਬਾਜ਼ਾਰ, ਸੜਕਾਂ ਅਤੇ ਨੇੜਲੇ ਪਿੰਡਾਂ ਦੀਆਂ ਸੜਕਾਂ ਅਤੇ ਗਲੀਆਂ ਰਾਹਾਂ ਉੱਪਰ ਲੋਕਾਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਪਿੰਡਾਂ ਵਿੱਚ ਲੋਕਾਂ ਵੱਲੋਂ ਸੜਕਾਂ ’ਤੇ ਰੂੜੀਆਂ, ਛਟੀਆਂ ਆਦਿ ਸਾਮਾਨ ਰੱਖ ਕੇ ਕਬਜ਼ੇ ਕੀਤੇ ਹੋਏ ਹਨ ਜਦ ਕਿ ਸ਼ਹਿਰ ਅੰਦਰ ਦੁਕਾਨਦਾਰਾਂ ਵੱਲੋਂ ਦੁਕਾਨਾਂ ਦਾ ਸਾਮਾਨ ਬਾਹਰ ਰੱਖ ਕੇ ਕਬਜ਼ੇ ਕੀਤੇ ਹੋਏ ਹਨ। ਜਿਸ ਕਰਕੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਟਰੈਫ਼ਿਕ ਸਮੱਸਿਆ ਬਣੀ ਰਹਿੰਦੀ ਹੈ। ਹਲਕੇ ਦੇ ਲੋਕਾਂ ਦੀ ਮੰਗ ਹੈ ਕਿ ਲੋਕਾਂ ਦੀਆਂ ਇਨ੍ਹਾਂ ਸਾਂਝੀਆਂ ਸਮੱਸਿਆਵਾਂ ਵੱਲ ਧਿਆਨ ਦੇ ਕੇ ਇਨ੍ਹਾਂ ਦਾ ਹੱਲ ਕੀਤਾ ਜਾਵੇ।


Comments Off on ਸਮੱਸਿਆਵਾਂ ਨਾਲ ਜੂਝ ਰਿਹੈ ਸਰਦੂਲਗੜ੍ਹ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.