ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਸਰਕਾਰੀ ਸਕੂਲ ਹੁਲਕਾ ਦਾ ਪ੍ਰਾਸਪੈਕਟਸ ਜਾਰੀ

Posted On February - 18 - 2020

ਕਰਮਜੀਤ ਸਿੰਘ ਚਿੱਲਾ
ਬਨੂੜ, 17 ਫਰਵਰੀ

ਪਿੰਡ ਖਾਨਪੁਰ ’ਚ ਮਾਪਿਆਂ ਨਾਲ ਗੱਲਬਾਤ ਕਰਦੇ ਹੋਏ ਸਕੂਲੀ ਅਧਿਆਪਕ।

ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਆਕਰਸ਼ਿਤ ਕਰਨ ਸਬੰਧੀ ਹੁਣ ਸਰਕਾਰੀ ਸਕੂਲ ਵੀ ਪ੍ਰਾਈਵੇਟ ਸਕੂਲਾਂ ਦੀ ਤਰਜ਼ ਉੱਤੇ ਆਪੋ-ਆਪਣੇ ਸਕੂਲਾਂ ਦੇ ਪ੍ਰਾਸਪੈਕਟਸ ਜਾਰੀ ਕਰਨ ਲੱਗੇ ਹਨ। ਸਰਕਾਰੀ ਹਾਈ ਸਕੂਲ ਹੁਲਕਾ ਵੱਲੋਂ ਸਕੂਲ ਦੇ ਮੁੱਖ ਅਧਿਆਪਕ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਆਨ-ਲਾਈਨ ਪ੍ਰਾਸਪੈਕਟ ਜਾਰੀ ਕੀਤਾ ਗਿਆ।
ਤਕਰੀਬਨ 18 ਪੰਨਿਆਂ ਦੇ ਇਸ ਪ੍ਰਾਸਪੈਕਟ ਵਿੱਚ ਸਿੱਖਿਆ ਵਿਭਾਗ ਵੱਲੋਂ ਸਕੂਲ ਵਿੱਚ ਮੁਹੱਈਆ ਕਰਾਈਆਂ ਜਾਂਦੀਆਂ ਸੇਵਾਵਾਂ, ਸਕੂਲ ਨੇ ਨਤੀਜੇ ਅਤੇ ਹੋਰ ਪ੍ਰਾਪਤੀਆਂ, ਸਟਾਫ ਦੀ ਯੋਗਤਾ ਅਤੇ ਤਜਰਬੇ ਦਾ ਵੇਰਵਾ, ਸਕੂਲੀ ਬੱਚਿਆਂ ਦੀਆਂ ਪ੍ਰਾਪਤੀਆਂ ਦਾ ਵੇਰਵਾ ਰੰਗਦਾਰ ਤਸਵੀਰਾਂ ਰਾਹੀਂ ਦੇ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਪ੍ਰੇਰਿਤ ਕੀਤਾ ਗਿਆ ਹੈ। ਸਕੂਲ ਦੀ ਇਮਾਰਤ, ਪਾਰਕ ਤੇ ਗਰਾਊਂਡ ਆਦਿ ਦੀਆਂ ਤਸਵੀਰਾਂ ਵੀ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਸਕੂਲ ਵੱਲੋਂ ਇਹ ਪ੍ਰਾਸਪੈਕਟ ਵਟਸਐਪ, ਫੇਸਬੁੱਕ, ਵੈੱਬਸਾਈਟ ਰਾਹੀਂ ਸੋਸ਼ਲ ਮੀਡੀਆ ’ਤੇ ਖੂਬ ਪ੍ਰਸਾਰਿਆ ਜਾ ਰਿਹਾ ਹੈ।
ਸਕੂਲ ਵੱਲੋਂ ਪਿੰਡਾਂ ਵਿੱਚ ਘਰ-ਘਰੀ ਜਾ ਕੇ ਵੀ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਸਬੰਧੀ ਜਾਣਕਾਰੀ ਹਾਸਲ ਕਰ ਕੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਲਿਆਉਣ ਲਈ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਹੁਲਕਾ ਸਕੂਲ ਦੇ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਕੂਲੀ ਅਧਿਆਪਕ ਪਿੰਡ ਹੁਲਕਾ, ਖਾਨਪੁਰ, ਉੱਚਾ ਖੇੜਾ ਤੇ ਨੰਡਿਆਲੀ ਆਦਿ ਪਿੰਡਾਂ ਵਿੱਚ ਘਰ-ਘਰ ਜਾ ਕੇ ਦਾਖ਼ਲਾ ਮੁਹਿੰਮ ਚਲਾ ਰਹੇ ਹਨ।
ਪਿੰਡ ਦੇਵੀਨਗਰ (ਅਬਰਾਵਾਂ) ਸਕੂਲ ਦੇ ਮੁਖੀ ਗੁਰਸੇਵਕ ਸਿੰਘ ਵੱਲੋਂ ਅਜਿਹੀ ਮੁਹਿੰਮ ਆਰੰਭੀ ਗਈ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਨੂੜ ਦੀ ਪ੍ਰਿੰਸਪਲ ਅਨੀਤਾ ਭਾਰਦਵਾਜ ਵੱਲੋਂ ਸਕੂਲ ਵਿੱਚ ਦਾਖ਼ਲਾ ਵਧਾਉਣ ਲਈ ਸਕੂਲ ਮੈਨੇਜਮੈਂਟ ਕਮੇਟੀ ਅਤੇ ਬੱਚਿਆਂ ਦੇ ਮਾਪਿਆਂ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ। ਸਕੂਲ ਮੁਖੀਆਂ ਨੇ ਦਾਅਵਾ ਕੀਤਾ ਕਿ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਪ੍ਰਤੀ ਬੱਚਿਆਂ ਵਿੱਚ ਭਾਰੀ ਉਤਸ਼ਾਹ ਹੈ।
ਹੁਲਕਾ ਸਕੂਲ ਵਿਚ ਸਾਇੰਸ ਦਿਵਸ 28 ਨੂੰ
ਸਰਕਾਰੀ ਹਾਈ ਸਕੂਲ ਹੁਲਕਾ ਵਿਚ 28 ਫਰਵਰੀ ਨੂੰ ਸਾਇੰਸ ਦਿਵਸ ਮਨਾਇਆ ਜਾਵੇਗਾ। ਸਕੂਲ ਮੁਖੀ ਨੇ ਦੱਸਿਆ ਕਿ ਇਸ ਮੌਕੇ ਸਾਇੰਸ ਨਾਲ ਸਬੰਧਿਤ ਪੇਸ਼ਕਾਰੀਆਂ, ਮਾਡਲਾਂ ਅਤੇ ਪ੍ਰਯੋਗਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ।


Comments Off on ਸਰਕਾਰੀ ਸਕੂਲ ਹੁਲਕਾ ਦਾ ਪ੍ਰਾਸਪੈਕਟਸ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.