ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਸਹੁਰਿਆਂ ਨੂੰ ਸਬਕ ਸਿਖਾਉਣ ਲਈ ਥਾਣਾ ਘੇਰਿਆ

Posted On February - 14 - 2020

ਥਾਣਾ ਕੋਟਭਾਈ ਦੇ ਬਾਹਰ ਧਰਨਾ ਲਗਾ ਕੇ ਬੈਠੇ ਕਿਸਾਨ ਯੂਨੀਅਨ ਦੇ ਕਾਰਕੁਨ।

ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 13 ਫਰਵਰੀ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਠਿੰਡਾ ਵਲੋਂ ਗਿੱਦੜਬਾਹਾ ਸਰਕਲ ਦੇ ਸਹਿਯੋਗ ਨਾਲ ਪਿੰਡ ਗੰਗਾ ਅਬਲੂ ਕੀ ਦੀ ਲੜਕੀ ਦੇ ਭਰਾਵਾਂ ’ਤੇ ਉਸ ਦੇ ਸਹੁਰੇ ਪਰਿਵਾਰ ਵੱਲੋਂ ਕੀਤੇ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਵਾਉਣ ਲਈ ਅੱਜ ਥਾਣਾ ਕੋਟਭਾਈ ਦੇ ਬਾਹਰ ਧਰਨਾ ਦਿੱਤਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੀਦਾ ਨੇ ਦੱਸਿਆ ਕਿ ਪਿੰਡ ਗੰਗਾ ਅਬਲੂ ਕੀ ਦੇ ਕਿਸਾਨ ਗੁਰਦੀਪ ਸਿੰਘ ਦੀ ਲੜਕੀ ਥਾਣਾ ਕੋਟਭਾਈ ਅਧੀਨ ਪੈਂਦੇ ਪਿੰਡ ਭਲਾਈਆਣਾ ਵਿਆਹੀ ਹੋਈ ਹੈ ਅਤੇ ਪਿਛਲੇ ਕਰੀਬ ਡੇਢ ਸਾਲ ਤੋਂ ਲੜਕੀ ਦੇ ਪੇਕਾ ਤੇ ਸਹੁਰਾ ਪਰਿਵਾਰ ਦੀ ਆਪਸੀ ਤਲਖ਼ ਕਲਾਮੀ ਚੱਲਦੀ ਹੈ ਅਤੇ ਲੜਕੀ ਦੇ ਭਰਾ ਹੀ ਲੜਕੀ ਨੂੰ ਸਹੁਰੇ ਘਰੋਂ ਖ਼ੁਦ ਲੈ ਅਤੇ ਛੱਡ ਕੇ ਆਉਂਦੇ ਸਨ। ਬੀਤੀ 19 ਜਨਵਰੀ ਨੂੰ ਜਦ ਲੜਕੀ ਦਾ ਭਰਾ ਰਾਜਭਿੰਦਰ ਸਿੰਘ ਅਤੇ ਉਸ ਦਾ ਚਚੇਰਾ ਭਰਾ ਅਰਸ਼ਦੀਪ ਸਿੰਘ ਲੜਕੀ ਨੂੰ ਉਸ ਦੇ ਸਹੁਰਾ ਘਰ ਛੱਡਣ ਗਏ ਤਾਂ ਲੜਕੀ ਦੀ ਸੱਸ, ਸਹੁਰਾ, ਪਤੀ ਅਤੇ ਉਸ ਦੇ ਦੋਸਤਾਂ ਨੇ ਬੰਦੂਕ ਨਾਲ ਲੜਕੀ ਅਤੇ ਉਸ ਦੇ ਭਰਾਵਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਲੜਕੀ ਦੇ ਭਰਾਵਾਂ ਨੇ ਕਮਰੇ ਵਿੱਚ ਵੜ੍ਹ ਕੇ ਅੰਦਰੋਂ ਕੁੰਡੀ ਲਗਾ ਲਈ ਅਤੇ ਉੱਥੋਂ ਥਾਣਾ ਕੋਟਭਾਈ ਫ਼ੋਨ ਕੀਤਾ। ਮੌਕੇ ’ਤੇ ਪੁੱਜੀ ਥਾਣਾ ਕੋਟਭਾਈ ਦੀ ਪੁਲੀਸ ਪਾਰਟੀ ਨੇ ਬੰਦੂਕ ਸਮੇਤ ਕਾਰਤੂਸ ਬਰਾਮਦ ਕੀਤੇ ਅਤੇ ਥਾਣੇ ਲੈ ਗਏ। ਉਸ ਤੋਂ ਬਾਅਦ ਅੱਜ ਤੱਕ ਪੁਲੀਸ ਨੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਨੇ ਪੁਲੀਸ ਤੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਜਾਵੇ।

ਐੱਸਐੱਚਓ ਦੇ ਭਰੋਸੇ ਮਗਰੋਂ ਧਰਨਾ ਸਮਾਪਤ
ਥਾਣਾ ਕੋਟਭਾਈ ਦੇ ਐੱਸਐੱਚਓ ਅੰਗਰੇਜ਼ ਸਿੰਘ ਨਾਲ ਇਸ ਮਾਮਲੇ ਸਬੰਧੀ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਧਰਨਾ ਦੇਣ ਵਾਲੀ ਧਿਰ ਤੇ ਧਾਰਾ 326 ਅਧੀਨ ਮਾਮਲਾ ਦਰਜ ਹੈ ਅਤੇ ਇਹ ਅਦਾਲਤ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ 326 ਦਾ ਮਾਮਲਾ ਖਾਰਜ ਕਰਕੇ ਦੂਜੀ ਧਿਰ ’ਤੇ ਮਾਮਲਾ ਦਰਜ ਕਰਵਾਉਣਾ ਚਾਹੁੰਦੀ ਹੈ, ਜੋ ਕਿ ਉਨ੍ਹਾਂ ਲਈ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਸਮਝਾ ਦਿੱਤਾ ਗਿਆ ਹੈ ਜਿਸ ਮਗਰੋਂ ਜਿਸ ਤੋਂ ਬਾਅਦ ਉਨ੍ਹਾਂ ਧਰਨਾ ਸਮਾਪਤ ਕਰ ਦਿੱਤਾ ਹੈ।


Comments Off on ਸਹੁਰਿਆਂ ਨੂੰ ਸਬਕ ਸਿਖਾਉਣ ਲਈ ਥਾਣਾ ਘੇਰਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.