ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    ਡੋਪ ਨਮੂਨੇ ਲਈ ‘ਪ੍ਰਾਕਸੀ’ ਭੇਜਣ ’ਤੇ ਅਮਿਤ ਦਾਹੀਆ ਉੱਪਰ ਚਾਰ ਸਾਲਾਂ ਲਈ ਪਾਬੰਦੀ !    ਕਾਂਗਰਸ ਨੇ ਪ੍ਰਿਯੰਕਾ ਨੂੰ ਰਾਜ ਸਭਾ ਭੇਜਣ ਬਾਰੇ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ !    ਸਾਨੀਆ ਦੁਬਈ ਓਪਨ ਰਾਹੀਂ ਕਰੇਗੀ ਟੈਨਿਸ ’ਚ ਵਾਪਸੀ !    ਹਰਸਿਮਰਨ ਕੌਰ ਨੂੰ ਐੱਨਬੀਏ ਵੱਲੋਂ ਸੱਦਾ !    ਜਮਹੂਰੀਅਤ ਦੀ ਨਵੀਂ ਇਬਾਰਤ ਲਿਖ ਰਿਹਾ ਅੰਦੋਲਨ !    ਜੱਲ੍ਹਿਆਂ ਵਾਲਾ ਬਾਗ਼ ਤੋਂ ਸ਼ਾਹੀਨ ਬਾਗ਼ !    ਆਜ਼ਾਦੀ : ਪੂਰਨ ਸਵਰਾਜ ਤੋਂ ਸੰਪੂਰਨ ਲੋਕਰਾਜ ਵੱਲ !    ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ !    ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ !    

ਸਾਢੇ ਚਾਰ ਕਿੱਲੋ ਅਫ਼ੀਮ ਸਣੇ ਦੋ ਮੁਲਜ਼ਮ ਕਾਬੂ

Posted On February - 15 - 2020

ਮਾਮਲੇ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐੱਸਪੀ ਡੀ ਹਰਪਾਲ ਸਿੰਘ। -ਫੋਟੋ: ਮਿੱਠਾ

ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 14 ਫਰਵਰੀ
ਸੀਆਈਏ ਸਟਾਫ਼ ਸਰਹਿੰਦ ਨੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਸਾਢੇ 4 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸਪੀ. (ਡੀ) ਹਰਪਾਲ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਭੁਪਿੰਦਰ ਸਿੰਘ ਨੇ ਐੱਸ.ਆਈ. ਨਰਿੰਦਰ ਸਿੰਘ ਅਤੇ ਏਐੱਸਆਈ ਗੁਰਬਚਨ ਸਿੰਘ ਸਣੇ ਪੁਲੀਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ ‘ਤੇ ਸਰਹਿੰਦ-ਪਟਿਆਲਾ ਰੋਡ ਟੀ.ਪੁਆਇੰਟ ’ਤੇ ਪਿੰਡ ਚੌਰਵਾਲਾ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੇ ਹਰਦੀਪ ਸਿੰਘ ਵਾਸੀ ਪਿੰਡ ਤਰਖੇੜੀ ਕਲਾਂ ਥਾਣਾ ਭਾਦਸੋਂ ਜ਼ਿਲ੍ਹਾ ਪਟਿਆਲਾ ਅਤੇ ਜਾਨਕੀ ਪ੍ਰਸ਼ਾਦ ਵਾਸੀ ਪਿੰਡ ਮਿਲਕ ਮਜਹਾਰਾ ਥਾਣਾ ਬਿਮੋਰਾ ਜ਼ਿਲ੍ਹਾ ਬਰੇਲੀ (ਉਤਰ ਪ੍ਰਦੇਸ਼) ਨੂੰ ਅਫ਼ੀਮ ਸਣੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹੀਰੋ ਡੀਲਕਸ ਮੋਟਰ ਸਾਈਕਲ (ਪੀਬੀ 11 ਸੀਆਰ 1036) ‘ਤੇ ਸਵਾਰ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਮੂਲੇਪੁਰ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਪਾਸੋਂ ਕੀਤੀ ਗਈ ਮੁੱਢਲੀ ਪੁੱਛਗਿੱ-ਛ ਦੌਰਾਨ ਇਹ ਗੱਲ ਸਾਹਮਣੇ ਆਇਆ ਹੈ ਕਿ ਕਥਿਤ ਦੋਸ਼ੀ ਹਰਦੀਪ ਸਿੰਘ ਅਤੇ ਜਾਨਕੀ ਪ੍ਰਸ਼ਾਦ ਪਹਿਲਾਂ ਵੀ ਉਤਰ ਪ੍ਰਦੇਸ਼ ਤੋਂ ਅਫ਼ੀਮ ਦੀ ਸਮਗਲਿੰਗ ਕਰਕੇ ਪੰਜਾਬ ਵਿੱਚ ਵੇਚਣ ਦਾ ਧੰਦਾ ਕਰਦੇ ਆ ਰਹੇ ਹਨ। ਇਨ੍ਹਾਂ ਵਿਰੁੱਧ ਪਹਿਲਾਂ ਵੀ ਮਾਮਲਾ ਦਰਜ ਹੈ ਤੇ ਉਸ ਪਾਸੋਂ ਢਾਈ ਕਿੱਲੋ ਅਫ਼ੀਮ ਬਰਾਮਦ ਹੋਈ ਸੀ । ਇਸ ਮੁਕੱਦਮੇ ਵਿੱਚ ਕਥਿਤ ਦੋਸ਼ੀ ਹਰਦੀਪ ਸਿੰਘ ਨੂੰ 8 ਸਾਲ ਦੀ ਸਜ਼ਾ ਹੋ ਚੁੱਕੀ ਹੈ ਜਿਸ ਵਿੱਚੋਂ ਉਸ ਨੇ 4 ਸਾਲ ਦੀ ਸਜ਼ਾ ਪੂਰੀ ਕਰ ਲਈ ਹੈ ਅਤੇ ਹੁਣ ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ‘ਤੇ ਆਇਆ ਹੋਇਆ ਹੈ।

ਮੁਲਜ਼ਮ ਨਸ਼ੀਲੇ ਪਦਾਰਥਾਂ ਸਣੇ ਕਾਬੂ
ਚੰਡੀਗੜ੍ਹ (ਪੱਤਰ ਪ੍ਰੇਰਕ): ਐੱਸਆਈ ਸੁਮੇਰ ਸਿੰਘ ਦੀ ਅਗਵਾਈ ਹੇਠ ਅਪਰਾਧ ਸ਼ਾਖਾ ਦੀ ਟੀਮ ਨੇ ਸੈਕਟਰ 39 ਵਿੱਚ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਣੇ ਕਾਬੂ ਕੀਤਾ ਹੈ। ਪੁਲੀਸ ਅਨੁਸਾਰ ਟੀਮ ਨੇ ਇਥੇ ਸੈਕਟਰ 37 ਏ ਅਤੇ ਡੀ ਦੇ ਟੀ-ਪੁਆਇੰਟ ’ਤੇ ਜਾਂਚ ਦੌਰਾਨ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ, ਜਿਸ ਕੋਲੋਂ ਤਲਾਸ਼ੀ ਲੈਣ ’ਤੇ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਬਤੌਰ ਇੰਦਰ ਮੋਹਨ ਵਾਸੀ ਸੈਕਟਰ 38 ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 


Comments Off on ਸਾਢੇ ਚਾਰ ਕਿੱਲੋ ਅਫ਼ੀਮ ਸਣੇ ਦੋ ਮੁਲਜ਼ਮ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.