ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ

Posted On February - 24 - 2020

ਪਟਨਾ, 23 ਫਰਵਰੀ
ਕਾਂਗਰਸੀ ਆਗੂ ਸ਼ਤਰੂਘਨ ਸਿਨਹਾ ਨੇ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਦੇ ਇਸ ਦਾਅਵੇ ਨੂੰ ਖ਼ਾਰਜ ਕੀਤਾ ਹੈ ਉਨ੍ਹਾਂ (ਸਿਨਹਾ) ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਤੋਂ ਬਾਅਦ ਉੱਥੇ ਲਾਈਆਂ ਪਾਬੰਦੀਆਂ ’ਤੇ ਅਲਵੀ ਦੇ ਫ਼ਿਕਰਾਂ ਦਾ ‘ਸਮਰਥਨ ਕੀਤਾ’ ਸੀ। 74 ਸਾਲਾ ਸ਼ਤਰੂਘਨ ਪਾਕਿਸਤਾਨ ਵਿਚ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ‘ਨਿੱਜੀ ਯਾਤਰਾ’ ’ਤੇ ਉੱਥੇ ਗਏ ਸਨ। ਇਸੇ ਦੌਰਾਨ ਅਲਵੀ ਵੱਲੋਂ ਅਚਾਨਕ ਸੱਦਾ ਮਿਲਣ ’ਤੇ ਸ਼ਨਿਚਰਵਾਰ ਨੂੰ ਲਾਹੌਰ ਸਥਿਤ ਗਵਰਨਰ ਹਾਊਸ ਵਿਚ ਉਨ੍ਹਾਂ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਸੀ। ਸਿਨਹਾ ਨੇ ਕਿਹਾ ਕਿ ਪਾਕਿ ਦੇ ਰਾਸ਼ਟਰਪਤੀ ਦੇ ਵਿਹਾਰ ਨੇ ਉਨ੍ਹਾਂ ਦੇ ਦਿਲ ਨੂੰ ਛੂਹਿਆ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਮੁਲਾਕਾਤ ਦੌਰਾਨ ਸਿਆਸੀ ਨਹੀਂ ਬਲਕਿ ਸਮਾਜਿਕ ਤੇ ਸਭਿਆਚਾਰਕ ਮੁੱਦਿਆਂ ’ਤੇ ਗੱਲਬਾਤ ਹੋਈ ਸੀ। -ਪੀਟੀਆਈ


Comments Off on ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.