ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਨ ਹੱਬ ਨਾਲ ਜੋੜਨ ਦਾ ਐਲਾਨ

Posted On February - 14 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਫਰਵਰੀ
ਸੂਬੇ ਭਰ ਵਿਚ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰ (ਐੱਚਡਬਲਿਊਸੀ) ਵਿਚ ਵਿਆਪਕ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਪਾਇਲਟ ਪ੍ਰਾਜੈਕਟ ਵਜੋਂ ਇਸ ਸਾਲ ਮਾਰਚ ਤੱਕ 300 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਿਨ ਹੱਬ ਨਾਲ ਜੋੜਨ ਦਾ ਫ਼ੈਸਲਾ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਭਰ ਵਿੱਚ 1365 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ, ਪੰਜਾਬ ਸਰਕਾਰ ਹੁਣ ਦਿਹਾਤੀ ਖੇਤਰ ਵਿੱਚ ਵਿਆਪਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 300 ਕੇਂਦਰਾਂ ਨੂੰ ਟੈਲੀ ਮੈਡੀਸਿਨ ਹੱਬ ਨਾਲ ਜੋੜਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਦੇ ਸੈਕਟਰ 9 ਵਿੱਚ 5 ਡਾਕਟਰਾਂ ਅਤੇ 1 ਟੈਲੀ ਮੈਡੀਸਨ ਆਪਰੇਟਰ (ਟੀਐੱਮਓ) ਦੀ ਨਿਗਰਾਨੀ ਹੇਠ ਟੈਲੀ ਮੈਡੀਸਿਨ ਹੱਬ ਸਥਾਪਿਤ ਕੀਤਾ ਜਾਵੇਗਾ। ਟੀਐਮਓਜ਼ ਨੂੰ ਸੀਡੈਕ ਮੁਹਾਲੀ ਵੱਲੋਂ ਸਿਖਲਾਈ ਦਿੱਤੀ ਗਈ ਹੈ। ਟੀਐੱਮਓਜ਼ ਅੱਗੇ ਸੀਐਚਓਜ਼ (ਕਮਿਊਨਿਟੀ ਹੈਲਥ ਅਫਸਰ) ਨੂੰ ਸਿਖਲਾਈ ਦੇਣਗੇ ਤਾਂ ਜੋ ਪਿੰਡਾਂ ਵਿੱਚ ਟੀਐਮਐੱਚ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਤੱਕ ਕੇਂਦਰਾਂ ਵਿੱਚ 35,62,492 ਮਰੀਜ਼ਾਂ ਦੀ ਓਪੀਡੀ ਦਰਜ ਕੀਤੀ ਗਈ ਹੈ।
ਇਨ੍ਹਾਂ ਕੇਂਦਰਾਂ ਵਿੱਚ ਸੇਵਾਵਾਂ ਵਿੱਚ ਵਾਧਾ ਕਰਨ ਲਈ 27 ਦਵਾਈਆਂ ਅਤੇ 6 ਡਾਈਗਨੋਸਟਿਕ ਟੈਸਟਾਂ ਦੇ ਨਾਲ ਨਾਲ ਲੰਮੀਆਂ ਚੱਲਣ ਵਾਲੀਆਂ ਬਿਮਾਰੀਆਂ ਲਈ ਦਵਾਈਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।


Comments Off on ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਨ ਹੱਬ ਨਾਲ ਜੋੜਨ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.