ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਸਿੱਖ ਇਤਿਹਾਸ ਦਾ ਉੜੀਆ ’ਚ ਅਨੁਵਾਦ ਕਰਨ ਵਾਲੀ ਸਾਧਨਾ ਪਾਤਰੀ ਦਾ ਸਨਮਾਨ

Posted On February - 28 - 2020

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਫਰਵਰੀ
ਉੜੀਸਾ ਦੇ ਭੁਵਨੇਸ਼ਵਰ ਦੀ ਵਸਨੀਕ ਸਾਧਨਾ ਪਾਤਰੀ ਵੱਲੋਂ ਸਿੱਖ ਇਤਿਹਾਸ ਅਤੇ ਨਿਤਨੇਮ ਸਟੀਕ ਦਾ ਉੜੀਆ ਭਾਸ਼ਾ ਵਿਚ ਉਲੱਥਾ ਕਰਨ ’ਤੇ ਸ਼੍ਰੋਮਣੀ ਕਮੇਟੀ ਨੇ ਉਸ ਨੂੰ ਇਕ ਲੱਖ ਰੁਪਏ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਹੈ।
ਸਾਧਨਾ ਪਾਤਰੀ (48) ਨੇ ਦਾਅਵਾ ਕੀਤਾ ਕਿ ਸਿੱਖ ਧਰਮ ਨਾਲ ਜੁੜਨ ਮਗਰੋਂ ਉਸ ਦੇ ਜੀਵਨ ਵਿਚ ਵੱਡਾ ਬਦਲਾਅ ਆਇਆ ਹੈ। ਉਹ ਇਕ ਸਕੂਲ ਵਿਚ ਲੰਮਾ ਸਮਾਂ ਪ੍ਰਿੰਸੀਪਲ ਅਤੇ ਡਾਇਰੈਕਟਰ ਰਹੀ ਹੈ ਤੇ ਹੁਣ ਉਸ ਨੇ ਨੌਕਰੀ ਛੱਡ ਦਿੱਤੀ ਹੈ ਅਤੇ ਸਿੱਖ ਇਤਿਹਾਸ ਅਤੇ ਗੁਰੂ ਇਤਿਹਾਸ ਦਾ ਉੜੀਆ ਭਾਸ਼ਾ ਵਿਚ ਅਨੁਵਾਦ ਕਰ ਰਹੀ ਹੈ। ਉਹ ਆਪਣਾ ਸਮੁੱਚਾ ਸਮਾਂ ਇਸੇ ਵੱਲ ਲਾ ਰਹੀ ਹੈ। 2011 ਤੋਂ ਹੁਣ ਤਕ ਉਸ ਨੇ 3 ਪੁਸਤਕਾਂ ਅਤੇ ਸੁੰਦਰ ਗੁਟਕੇ ਦੇ ਦੋ ਭਾਗ ਉੜੀਆ ਭਾਸ਼ਾ ਵਿਚ ਉਲੱਥਾ ਕੀਤੇ ਹਨ। ਉਸ ਨੇ ਦੱਸਿਆ ਕਿ ਦਸ ਗੁਰੂਆਂ ਦੇ ਇਤਿਹਾਸ ਅਤੇ ਸਿੱਖਿਆਵਾਂ ਦਾ ਉੜੀਆ ਭਾਸ਼ਾ ਵਿਚ ਅਨੁਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਵਾਨਗੀ ਮਗਰੋਂ ਅੱਜ ਸਾਧਨਾ ਪਾਤਰੀ ਨੂੰ ਧਰਮ ਪ੍ਰਚਾਰ ਕਮੇਟੀ ਨੇ ਇਕ ਲੱਖ ਰੁਪਏ ਦਾ ਚੈੱਕ ਸਨਮਾਨ ਵਜੋਂ ਦਿੱਤਾ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਸ੍ਰੀਮਤੀ ਪਾਤਰੀ ਨੂੰ ਚੈੱਕ ਭੇਟ ਕਰਦਿਆਂ ਉਨ੍ਹਾਂ ਦੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਜਥੇਦਾਰ ਰਤਨ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ ਆਦਿ ਹਾਜ਼ਰ ਸਨ।


Comments Off on ਸਿੱਖ ਇਤਿਹਾਸ ਦਾ ਉੜੀਆ ’ਚ ਅਨੁਵਾਦ ਕਰਨ ਵਾਲੀ ਸਾਧਨਾ ਪਾਤਰੀ ਦਾ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.