ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਸਿੱਖ ਰਾਜਨੀਤੀ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਅਕਾਲ ਤਖ਼ਤ ਤੋਂ ਦਖ਼ਲ ਮੰਗਿਆ

Posted On February - 14 - 2020

ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ ਭਾਈ ਗੁਰਦਾਸ ਇੰਸਟੀਚਿਊਟ ਆਫ ਐਡਵਾਂਸਡ ਸਿੱਖ ਸਟੱਡੀਜ਼ ਦੇ ਮੈਂਬਰ। -ਫੋਟੋ: ਸੁਨੀਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਫਰਵਰੀ
ਭਾਈ ਗੁਰਦਾਸ ਇੰਸਟੀਚਿਊਟ ਆਫ ਐਡਵਾਂਸ ਸਿੱਖ ਸਟੱਡੀਜ਼ ਦੇ ਮੁਖੀ ਹਰਸਿਮਰਨ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ’ਤੇ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਸੰਕਟ ਵਿਚ ਘਿਰੀ ਸਿੱਖ ਰਾਜਨੀਤੀ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਸੇਧ ਦਿੱਤੀ ਜਾਵੇ। ਦੋ ਸਫ਼ਿਆਂ ਦੇ ਇਸ ਪੱਤਰ ਵਿਚ ਉਨ੍ਹਾਂ ਲਿਖਿਆ ਕਿ ਪਿਛਲੇ ਸਮੇਂ ਵਿਚ ਪੰਜਾਬ, ਹਰਿਆਣਾ, ਦਿੱਲੀ ਤੇ ਹੋਰ ਹਿੱਸਿਆਂ ਵਿਚ ਸਿੱਖ ਰਾਜਨੀਤੀ ਦੀ ਸੰਸਥਾ ਨਾਲ ਸਬੰਧਤ ਵੱਖ ਵੱਖ ਅਕਾਲੀ ਧਿਰਾਂ ਤੇ ਹੋਰ ਰਾਜਨੀਤਕ ਜਥੇਬੰਦੀਆਂ ਸਿਧਾਂਤਹੀਣ, ਦਿਸ਼ਾਹੀਣ, ਆਪਸੀ ਫੁੱਟ ਆਦਿ ਸੰਕਟ ਵਿਚ ਘਿਰੀਆਂ ਹੋਈਆਂ ਹਨ, ਜਿਸ ਨਾਲ ਨਿਰਾਸ਼ਾ ਦਾ ਵਾਤਾਵਰਨ ਬਣਿਆ ਹੋਇਆ ਹੈ। ਅਕਾਲੀ ਦਲਾਂ ਵਿਚ ਸ਼ਖ਼ਸੀਅਤਾਂ ਦੇ ਆਪਸੀ ਟਕਰਾਅ ਕਾਰਨ ਸੰਸਥਾ ਦੇ ਪੰਥਕ ਉਦੇਸ਼ਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਅਜਿਹੇ ਸੰਕਟ ਵਾਲੇ ਹਾਲਾਤ ਵਿਚ ਸਿੱਖ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਲਈ ਇਸ ਨੂੰ ਸਿਧਾਂਤ ਅਤੇ ਮੁੱਦਿਆਂ ’ਤੇ ਕੇਂਦਰਿਤ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਸਿਆਸੀ ਆਗੂ ਦਰਪੇਸ਼ ਸੰਕਟ ਦਾ ਹੱਲ ਕੱਢਣ ਵਿਚ ਅਸਫ਼ਲ ਰਹੇ ਹਨ। ਇਸ ਲਈ ਪੰਥਕ ਰਵਾਇਤਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਦਾ ਇਸ ਸਬੰਧੀ ਦਖ਼ਲ ਦੇਣਾ ਸਮੇਂ ਦੀ ਲੋੜ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਿੱਖਾਂ ਦੀ ਸਿਆਸੀ ਧਿਰ ਮਜ਼ਬੂਤ ਹੋਣੀ ਚਾਹੀਦੀ ਹੈ ਅਤੇ ਉਹ ਇਸ ਮਾਮਲੇ ਵਿਚ ਕਮਜ਼ੋਰ ਸਿੱਖ ਧਿਰਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਭਾਈ ਹਰਸਿਮਰਨ ਸਿੰਘ ਦੀ ਇਸ ਇੱਛਾ ਨੂੰ ਨੇਕ ਆਖਿਆ।


Comments Off on ਸਿੱਖ ਰਾਜਨੀਤੀ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਅਕਾਲ ਤਖ਼ਤ ਤੋਂ ਦਖ਼ਲ ਮੰਗਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.