ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    ਡੋਪ ਨਮੂਨੇ ਲਈ ‘ਪ੍ਰਾਕਸੀ’ ਭੇਜਣ ’ਤੇ ਅਮਿਤ ਦਾਹੀਆ ਉੱਪਰ ਚਾਰ ਸਾਲਾਂ ਲਈ ਪਾਬੰਦੀ !    ਕਾਂਗਰਸ ਨੇ ਪ੍ਰਿਯੰਕਾ ਨੂੰ ਰਾਜ ਸਭਾ ਭੇਜਣ ਬਾਰੇ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ !    ਸਾਨੀਆ ਦੁਬਈ ਓਪਨ ਰਾਹੀਂ ਕਰੇਗੀ ਟੈਨਿਸ ’ਚ ਵਾਪਸੀ !    ਹਰਸਿਮਰਨ ਕੌਰ ਨੂੰ ਐੱਨਬੀਏ ਵੱਲੋਂ ਸੱਦਾ !    ਜਮਹੂਰੀਅਤ ਦੀ ਨਵੀਂ ਇਬਾਰਤ ਲਿਖ ਰਿਹਾ ਅੰਦੋਲਨ !    ਜੱਲ੍ਹਿਆਂ ਵਾਲਾ ਬਾਗ਼ ਤੋਂ ਸ਼ਾਹੀਨ ਬਾਗ਼ !    ਆਜ਼ਾਦੀ : ਪੂਰਨ ਸਵਰਾਜ ਤੋਂ ਸੰਪੂਰਨ ਲੋਕਰਾਜ ਵੱਲ !    ਨਿਯਮ ਕਾਨੂੰਨ: 70 ਸਕੂਲ ਬੱਸਾਂ ਦੇ ਚਲਾਨ !    ਦਸਵੀਂ ਤੇ ਬਾਰ੍ਹਵੀਂ ਦੀ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਮੁੜ ਬਦਲੀ !    

ਸੁਖਬੀਰ ਵੱਲੋਂ 2022 ’ਚ 111 ਸੀਟਾਂ ਜਿੱਤਣ ਦੀ ਪੇਸ਼ੀਨਗੋਈ

Posted On February - 15 - 2020

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਦਲਬੀਰ ਸੱਖੋਵਾਲੀਆ
ਬਟਾਲਾ, 14 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਦੀਆਂ ਸਾਲ 2022 ਵਿੱਚ ਹੋਣ ਵਾਲੀਆਂ ਚੋਣਾਂ ਵਿੱਚ 111 ਸੀਟਾਂ ਜਿੱਤਣ ਦੀ ਭਵਿੱਖਬਾਣੀ ਕੀਤੀ ਹੈ। ਸ੍ਰੀ ਬਾਦਲ ਇਥੋਂ ਨੇੜਲੇ ਪਿੰਡ ਮਲਕਪੁਰਾ ਵਿੱਚ ਬਾਬਾ ਸੰਪੂਰਨ ਸਿੰਘ ਦੀ ਯਾਦ ਵਿੱਚ ਕਰਵਾਏ ਸਾਲਾਨਾ ਧਾਰਮਿਕ ਸਮਾਗਮਾਂ ਵਿੱਚ ਨਤਮਸਤਕ ਹੋਣ ਲਈ ਆਏ ਸਨ। ਉਨ੍ਹਾਂ ਪਾਰਟੀ ਤੋਂ ਵੱਖ ਹੋਏ ਟਕਸਾਲੀ ਆਗੂਆਂ ਅਤੇ ਵਰਕਰਾਂ ਦੀ ਗੱਲ ਕਰਦਿਆਂ ਕਿਹਾ ਕਿ ਜੋ ਲੋਕ ਪਾਰਟੀ ਦੀਆਂ ਨੀਤੀਆਂ ਵਿੱਚ ਭਰੋਸਾ ਰੱਖਦੇ ਹਨ, ਉਹ ਜਦੋਂ ਚਾਹੁਣ ‘ਘਰ ਵਾਪਸੀ’ ਕਰ ਸਕਦੇ ਹਨ, ਉਨ੍ਹਾਂ ਦਾ ਪਾਰਟੀ ਵਿੱਚ ਦੋਵਾਂ ਹੱਥਾਂ ਨਾਲ ਸਵਾਗਤ ਹੋਵੇਗਾ।

‘ਮੁੰਗੇਰੀ ਲਾਲ ਦੇ ਹੁਸੀਨ ਸੁਫ਼ਨੇ’ ਦੇਖ ਰਿਹੈ ਸੁਖਬੀਰ: ਸੇਖਵਾਂ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਪੇਸ਼ੀਨਗੋਈ ’ਤੇ ਤਨਜ਼ ਕਸਦਿਆਂ ਕਿਹਾ ਕਿ ਛੋਟਾ ਬਾਦਲ ‘ਮੁੰਗੇਰੀ ਲਾਲ ਵਾਂਗ ਹੁਸੀਨ ਸੁਫਨੇ’ ਦੇਖ ਰਿਹੈ, ਜੋ ਪੰਜਾਬ ਦੇ ਲੋਕ ਹਰਗਿਜ਼ ਪੂਰੇ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਬਾਦਲਾਂ ਦੀਆਂ ਪਾਰਟੀ ਤੇ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਹੋਏ ਲੋਕਾਂ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ 15 ਸੀਟਾਂ ’ਤੇ ਸੀਮਤ ਕਰ ਦਿੱਤਾ ਸੀ। ਪਾਰਟੀਆਂ ਦੀਆਂ ਨੀਤੀਆਂ ’ਤੇ ਭਰੋਸਾ ਰੱਖਣ ਵਾਲੇ ਟਕਸਾਲੀ ਆਗੂਆਂ ਤੇ ਵਰਕਰਾਂ ਨੂੰ ‘ਘਰ ਵਾਪਸੀ’ ਦੇ ਦਿੱਤੇ ਸੱਦੇ ’ਤੇ ਤਨਜ਼ ਕਸਦਿਆਂ ਸ੍ਰੀ ਸੇਖਵਾਂ ਨੇ ਕਿਹਾ ਕਿ ਕੀ ਬਾਦਲ 1920 ਦੀਆਂ ਨੀਤੀਆਂ ’ਤੇ ਪਹਿਰਾ ਦੇ ਰਹੇ ਹਨ? ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਪ੍ਰਧਾਨ ਤੇ ਸੁਪਰੀਮੋ ਪਾਰਟੀ ਦੀਆਂ ਨੀਤੀਆਂ ’ਤੇ ਚਲਦੇ ਤਾਂ ਅੱਜ ਅਜਿਹੀ ਹਾਸੋਹੀਣੀ ਸਥਿਤੀ ਨਾ ਬਣਦੀ।


Comments Off on ਸੁਖਬੀਰ ਵੱਲੋਂ 2022 ’ਚ 111 ਸੀਟਾਂ ਜਿੱਤਣ ਦੀ ਪੇਸ਼ੀਨਗੋਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.