ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ

Posted On February - 26 - 2020

ਨਵੀਂ ਦਿੱਲੀ, 25 ਫਰਵਰੀ
ਸੁਪਰੀਮ ਕੋਰਟ ਦੇ ਛੇ ਜੱਜ ਸਵਾਈਨ ਫਲੂ ਤੋਂ ਪੀੜਤ ਹੋਣ ਬਾਅਦ ਅੱਜ ਸੁਪਰੀਮ ਕੋਰਟ ਦੇ ਚੀਫ ਜਸਟਿਸ ਐੱਸ ਏ ਬੋਬੜੇ ਨੇ ਹੋਰਨਾਂ ਜੱਜ ਸਹਿਬਾਨ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਰੋਗ ਨੂੰ ਫੈਲਣ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਅਮਲੇ ਅਤੇ ਵਕੀਲਾਂ ਨੂੰ ਟੀਕੇ ਲਾਏ ਜਾਣੇ ਚਾਹੀਦੇ ਹਨ।
ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸੁਪਰੀਮ ਕੋਰਟ ਦੇ ਜਸਟਿਸ ਡੀਵਾਈ ਚੰਦਰਚੂੜ ਨੇ ਆਪਣੇ ਕੋਰਟ ਰੂਮ ਵਿੱਚ ਵਕੀਲਾਂ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ ਜੱਜਾਂ ਨੇ ਚੀਫ ਜਸਟਿਸ ਨਾਲ ਸਵਾਈਨ ਫਲੂ ਨੂੰ ਫੈਲਣ ਤੋਂ ਰੋਕਣ ਲਈ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਵਕੀਲਾਂ ਦੇ ਟੀਕਾਕਰਨ ਲਈ ਐੱਚ 1ਐੱਨ1 ਵੈਕਸੀਨੇਸ਼ਨ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਚੀਫ ਜਸਟਿਸ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਵੀ ਮੀਟੰੰਗ ਕਰਕੇ ਇਸ ਮਸਲੇ ਨੂੰ ਵਿਚਾਰਿਆ ਹੈ। ਇਨ੍ਹਾਂ ਰੁਝੇਵਿਆਂ ਕਾਰਨ ਚੀਫ ਜਸਟਿਸ ਦੀ ਅਗਵਾਈ ਵਾਲੇ ਬੈਂਚ ਵੱਲੋਂ ਕੇਸਾਂ ਦੀ ਸੁਣਵਾਈ ਪਛੜ ਕੇ ਸ਼ੁਰੂ ਹੋ ਸਕੀ। ਸੁਪਰੀਮ ਕੋਰਟ ਦੇ ਸੂਤਰਾਂ ਅਨੁਸਾਰ ਚੀਫ ਜਸਟਿਸ ਨੇ ਬਾਰ ਦੇ ਸੈਕਟਰੀ ਜਨਰਲ ਨੂੰ ਕਿਹਾ ਹੈ ਕਿ ਸੁਪਰੀਮ ਕੋਰਟ ਵਿੱਚ ਵਕੀਲਾਂ ਨੂੰ ਸਵਾਈਨ ਫਲੂ ਤੋਂ ਰੋਕਣ ਲਈ ਟੀਕਾਕਰਨ ਲਈ ਤੁਰੰਤ ਡਿਸਪੈਂਸਰੀ ਸਥਾਪਿਤ ਕੀਤੀ ਜਾਵੇ। ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਤੁਰੰਤ ਸਫਾਈ ਮੁਹਿੰਮ ਅਤੇ ਸਿਹਤ ਜਾਂਚ ਆਰੰਭ ਕਰਨ ਉੱਤੇ ਜ਼ੋਰ ਦਿੱਤਾ ਹੈ। -ਪੀਟੀਆਈ

 


Comments Off on ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.