ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਸੇਵਾਮੁਕਤ ਡੀਆਈਜੀ, ਡੀਐੱਸਪੀ ਸਮੇਤ ਛੇ ਦੋਸ਼ੀ ਕਰਾਰ

Posted On February - 18 - 2020

ਸਾਬਕਾ ਡੀਆਈਜੀ ਕੁਲਤਾਰ ਸਿੰਘ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਫਰਵਰੀ
ਕਰੀਬ 15 ਵਰ੍ਹੇ ਪਹਿਲਾਂ ਸਥਾਨਕ ਚਾਟੀਵਿੰਡ ਇਲਾਕੇ ਦੇ ਚੌਕ ਮੋਨੀ ਦੇ ਇਕ ਘਰ ਵਿਚ ਪਰਿਵਾਰ ਦੇ ਪੰਜ ਜੀਆਂ ਵੱਲੋਂ ਖੁਦਕੁਸ਼ੀ ਕਰਨ ਦੀ ਵਾਪਰੀ ਘਟਨਾ ਦੇ ਮਾਮਲੇ ਵਿਚ ਅੱਜ ਸਥਾਨਕ ਅਦਾਲਤ ਨੇ ਸਾਬਕਾ ਡੀਆਈਜੀ ਕੁਲਤਾਰ ਸਿੰਘ, ਮੌਜੂਦਾ ਡੀਐੱਸਪੀ ਹਰਦੇਵ ਸਿੰਘ ਬੋਪਾਰਾਏ ਅਤੇ ਮ੍ਰਿਤਕ ਪਰਿਵਾਰ ਦੇ ਚਾਰ ਰਿਸ਼ਤੇਦਾਰਾਂ ਨੂੰ ਇਸ ਮਾਮਲੇ ਵਿਚ ਦੋਸ਼ੀ ਕਰਾਰ ਦੇ ਦਿੱਤਾ ਹੈ। ਉਨ੍ਹਾਂ ਖਿਲਾਫ਼ 19 ਫਰਵਰੀ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਦੀ ਸੰਭਾਵਨਾ ਹੈ।
ਡੀਆਈਜੀ ਕੁਲਤਾਰ ਸਿੰਘ ਉਸ ਵੇਲੇ ਸ਼ਹਿਰ ਵਿਚ ਬਤੌਰ ਐੱਸਐੱਸਪੀ ਅਤੇ ਹਰਦੇਵ ਸਿੰਘ ਬਤੌਰ ਥਾਣਾ ਸੀ ਡਵੀਜ਼ਨ ਦੇ ਐੱਸਐੱਚਓ ਵਜੋਂ ਤਾਇਨਾਤ ਸਨ। ਦੋਸ਼ੀ ਕਰਾਰ ਦਿੱਤੇ ਗਏ ਰਿਸ਼ਤੇਦਾਰਾਂ ’ਚ ਮਹਿੰਦਰ ਸਿੰਘ, ਪਲਵਿੰਦਰਪਾਲ ਸਿੰਘ, ਪਰਮਿੰਦਰ ਕੌਰ ਅਤੇ ਸਬਰੀਨ ਸ਼ਾਮਲ ਹਨ। ਅਦਾਲਤ ਵੱਲੋਂ ਮਈ 2016 ਵਿਚ ਇਨ੍ਹਾਂ ਖਿਲਾਫ਼ ਦੋਸ਼ ਤੈਅ ਕੀਤੇ ਗਏ ਸਨ, ਜਿਸ ’ਤੇ ਹੁਣ ਤੱਕ ਸੁਣਵਾਈ ਚੱਲ ਰਹੀ ਸੀ।
ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ ਦੋਸ਼ੀ ਕਰਾਰ ਦਿੱਤਾ। ਸਰਕਾਰੀ ਵਕੀਲ ਰਿਤੂ ਕੁਮਾਰ ਨੇ ਦੱਸਿਆ ਕਿ ਚਾਰ ਰਿਸ਼ਤੇਦਾਰਾਂ ਨੂੰ ਅਦਾਲਤ ਵੱਲੋਂ ਖੁਦਕੁਸ਼ੀ ਲਈ ਮਜਬੂਰ ਕਰਨ, ਸ਼ੋਸ਼ਣ ਕਰਨ ਆਦਿ ਨਾਲ ਸਬੰਧਤ ਧਾਰਾ 306, 388 ਅਤੇ 506 ਹੇਠ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸੇਵਾਮੁਕਤ ਡੀਆਈਜੀ ਕੁਲਤਾਰ ਸਿੰਘ ਨੂੰ ਧਾਰਾ 306, 388, 506, 465 ਅਤੇ 120 ਬੀ ਹੇਠ ਜਦੋਂਕਿ ਡੀਐੱਸਪੀ ਹਰਦੇਵ ਸਿੰਘ ਨੂੰ ਧਾਰਾ 465, 471, 120, 119, 201, 217 ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਸ ਖਿਲਾਫ਼ ਦੋਸ਼ ਸੀ ਕਿ ਉਸ ਨੇ ਸਬੂਤਾਂ ਨੂੰ ਖੁਰਦ-ਬੁਰਦ ਕਰਨ ਅਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ ਹੈ। ਜ਼ਿਕਰਯੋਗ ਹੈ ਕਿ 30-31 ਅਕਤੂਬਰ 2004 ਦੀ ਰਾਤ ਨੂੰ ਪਰਿਵਾਰ ਦੇ ਪੰਜ ਜੀਆਂ ਨੇ ਖੁਦਕੁਸ਼ੀ ਕਰ ਲਈ ਸੀ। ਇਨ੍ਹਾਂ ’ਚ ਹਰਦੀਪ ਸਿੰਘ, ਉਸ ਦੀ ਪਤਨੀ ਰੋਮੀ, ਦੋ ਬੱਚੇ ਇਸ਼ਮੀਤ ਤੇ ਸਨਮੀਤ ਤੋਂ ਇਲਾਵਾ ਹਰਦੀਪ ਸਿੰਘ ਦੀ ਮਾਂ ਜਸਵੰਤ ਕੌਰ ਸ਼ਾਮਲ ਸਨ। ਇਨ੍ਹਾਂ ਸਾਰਿਆਂ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਖੁਦਕੁਸ਼ੀ ਤੋਂ ਪਹਿਲਾਂ ਉਨ੍ਹਾਂ ਘਰ ਦੀਆਂ ਕੰਧਾਂ ’ਤੇ ਖੁਦਕੁਸ਼ੀ ਦੇ ਕਾਰਨਾਂ ਬਾਰੇ ਲਿਖਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰ ਹੋ ਕੇ ਇਹ ਕਦਮ ਉਠਾਉਣਾ ਪਿਆ ਸੀ। ਖੁਦਕੁਸ਼ੀ ਨੋਟ ਵਿਚ ਉਨ੍ਹਾਂ ਆਪਣੇ ਕੁਝ ਰਿਸ਼ਤੇਦਾਰਾਂ ਅਤੇ ਉਸ ਵੇਲੇ ਦੇ ਐੱਸਐੱਸਪੀ ਕੁਲਤਾਰ ਸਿੰਘ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ’ਤੇ ਜਬਰੀ ਪੈਸੇ ਵਸੂਲਣ, ਤੰਗ ਪ੍ਰੇਸ਼ਾਨ ਕਰਨ ਅਤੇ ਝੂਠੇ ਕੇਸ ਵਿਚ ਫਸਾਉਣ ਆਦਿ ਵਰਗੇ ਗੰਭੀਰ ਦੋਸ਼ ਲਾਏ ਗਏ ਸਨ। ਘਟਨਾ ਦਾ ਖੁਲਾਸਾ 31 ਅਕਤੂਬਰ ਨੂੰ ਸਵੇਰੇ ਉਸ ਵੇਲੇ ਹੋਇਆ ਸੀ ਜਦੋਂ ਘਰ ਵਿਚ ਕੰਮ ਕਰਨ ਵਾਲੀ ਔਰਤ ਪੁੱਜੀ ਅਤੇ ਉਸ ਨੇ ਲੋਕਾਂ ਨੂੰ ਜਾਣਕਾਰੀ ਦਿੱਤੀ। ਪੁਲੀਸ ਨੇ ਮੌਕੇ ’ਤੇ ਜਾ ਕੇ ਕਈ ਸਬੂਤ ਪ੍ਰਾਪਤ ਕੀਤੇ ਸਨ, ਜਿਨ੍ਹਾਂ ਵਿਚ ਕੰਧਾਂ ’ਤੇ ਲਿਖੇ ਖੁਦਕੁਸ਼ੀ ਦੇ ਕਾਰਨਾਂ ਸਬੰਧੀ ਖੁਦਕੁਸ਼ੀ ਨੋਟ ਵੀ ਸ਼ਾਮਲ ਸੀ। ਹਰਦੀਪ ਸਿੰਘ ਨੇ ਜਬਰੀ ਪੈਸੇ ਵਸੂਲਣ ਲਈ ਕਈ ਵਿਅਕਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ।


Comments Off on ਸੇਵਾਮੁਕਤ ਡੀਆਈਜੀ, ਡੀਐੱਸਪੀ ਸਮੇਤ ਛੇ ਦੋਸ਼ੀ ਕਰਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.