ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    

ਸੇਵਾ ਕੇਂਦਰਾਂ ਦੀ ਲੁੱਟ-ਖਸੁੱਟ ਵਿਰੁੱਧ ‘ਨੋ ਵਰਕ ਡੇਅ’

Posted On February - 15 - 2020

ਨਾਇਬ ਤਹਿਸੀਲਦਾਰ ਰਣਜੀਤ ਕੌਰ ਨੂੰ ਮੰਗ ਪੱਤਰ ਸੌਂਪਦੇ ਬਾਰ ਐਸੋਸੀਏਸ਼ਨ ਭੁਲੱਥ ਦੇ ਮੈਂਬਰ।

ਦਲੇਰ ਸਿੰਘ ਚੀਮਾ
ਭੁਲੱਥ, 14 ਫਰਵਰੀ
ਪੰਜਾਬ ਸਰਕਾਰ ਦੇ ਸੇਵਾ ਕੇਂਦਰਾਂ ਵਿੱਚ ਹੁੰਦੀ ਕਥਿਤ ਲੁੱਟ ਖਸੁੱਟ ਵਿਰੁੱਧ ਬਾਰ ਐਸੋਸੀਏਸ਼ਨ ਭੁਲੱਥ ਦੇ ਮੈਂਬਰਾਂ ਨੇ ਪ੍ਰਧਾਨ ਕੁਲਵੰਤ ਸਿੰਘ ਸਹਿਗਲ ਦੀ ਅਗਵਾਈ ਹੇਠ ਨੋ ਵਰਕ ਡੇਅ ਰੱਖਿਆ। ਇਸੇ ਦੌਰਾਨ ਸੇਵਾ ਕੇਂਦਰਾਂ ਵੱਲੋਂ ਮਾਲ ਵਿਭਾਗ ਦੀਆਂ ਅਦਾਲਤਾਂ ਦੇ ਫ਼ੈਸਲਿਆਂ ਦੀ ਕਾਪੀਆਂ ਲੈਣ ਲਈ ਲੁੱਟ ਖਸੁੱਟ ਵਿਰੁੱਧ ਸੂਬਾ ਸਰਕਾਰ ਦੇ ਨਾਂ ਮੰਗ ਪੱਤਰ ਨਾਇਬ ਤਹਿਸੀਲਦਾਰ ਨੂੰ ਦਿੱਤਾ ਗਿਆ।
ਪ੍ਰਧਾਨ ਸ੍ਰੀ ਸਹਿਗਲ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਦੇ ਅਦਾਲਤੀ ਫ਼ੈਸਲਿਆਂ ਤੇ ਗਵਾਹਾਂ ਦੇ ਬਿਆਨਾਂ ਦੀਆਂ ਕਾਪੀਆਂ ਲੈਣ ਲਈ ਗਾਹਕਾਂ ਕੋਲੋਂ ਗ਼ੈਰਕਾਨੂੰਨੀ ਤੌਰ ’ਤੇ ਸਰਕਾਰੀ ਫ਼ੀਸ ਤੋਂ ਇਲਾਵਾ ਬਹੁਤ ਸਾਰੀ ਫ਼ੀਸ ਵਸੂਲੀ ਜਾ ਰਹੀ ਹੈ ਜੋ ਕਿ ਪੰਜਾਬ ਸਰਕਾਰ ਦੀਆਂ ਅਧਿਸੂਚਨਵਾ ਦੇ ਵਿਰੁੱਧ ਹੈ। ਇਸ ਨੂੰ ਬੰਦ ਕਰਾਉਣ ਲਈ ਐੱਸਡੀਐੱਮ ਭੁਲੱਥ ਦੀ ਗੈਰਹਾਜ਼ਰੀ ਵਿਚ ਨਾਇਬ ਤਹਿਸੀਲਦਾਰ ਭੁਲੱਥ ਰਣਜੀਤ ਕੌਰ ਨੂੰ ਪੰਜਾਬ ਸਰਕਾਰ ਦੇ ਨਾਂ ਸੌਂਪਿਆ ਗਿਆ।


Comments Off on ਸੇਵਾ ਕੇਂਦਰਾਂ ਦੀ ਲੁੱਟ-ਖਸੁੱਟ ਵਿਰੁੱਧ ‘ਨੋ ਵਰਕ ਡੇਅ’
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.