ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਸੰਵਿਧਾਨ ਬਚਾਓ ਮੰਚ ਵੱਲੋਂ ਦਿੱਲੀ ਵਿਚ ਫੈਲਾਈ ਜਾ ਰਹੀ ਹਿੰਸਾ ਦੀ ਨਿਖੇਧੀ

Posted On February - 27 - 2020

ਜੋਗਿੰਦਰ ਸਿੰਘ ਮਾਨ
ਮਾਨਸਾ, 26 ਫਰਵਰੀ
ਸ਼ਾਹੀਨ ਬਾਗ਼ ਦੀ ਤਰਜ਼ ’ਤੇ ਮਾਨਸਾ ਦੀਆਂ ਜ਼ਿਲ੍ਹਾ ਕਚਹਿਰੀਆਂ ਵਿਚ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ‘ਸੰਵਿਧਾਨ ਬਚਾਓ ਮੰਚ ਪੰਜਾਬ’ ਵੱਲੋਂ ਲਾਇਆ ਧਰਨਾ ਬੀਤੇ ਦਿਨ ਤੋਂ ਦਿਨ-ਰਾਤ ਦਾ ਹੋਣ ਮਗਰੋਂ ਮੰਚ ਦੇ ਆਗੂ 24 ਘੰਟੇ ਮੋਰਚੇ ’ਤੇ ਡਟੇ ਰਹੇ। ਇਸ ਧਰਨੇ ਵਿਚ ਸ਼ਾਮਲ ਜਥੇਬੰਦੀਆਂ ਦੇ ਆਗੂ ਐੱਨਆਰਸੀ, ਸੀਏਏ ਅਤੇ ਐਨ.ਪੀ.ਆਰ ਕਾਨੂੰਨ ਦੀ ਵਾਪਸੀ ਦੀ ਮੰਗ ਕਰ ਰਹੇ ਹਨ।
ਮੋਰਚੇ ਦੇ ਆਗੂਆਂ ਨੇ ਦਿੱਲੀ ਵਿਚ ਆਰਐੱਸਐੱਸ ਦੇ ਇਸ਼ਾਰੇ ’ਤੇ ਕੀਤੀ ਜਾ ਰਹੀ ਹਿੰਸਾ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਹੁਣ ਦੇਸ਼ ਵਿਚ ਐੱਨ.ਆਰ.ਸੀ, ਸੀ.ਏ.ਏ ਅਤੇ ਐੱਨ.ਪੀ.ਆਰ ਕਾਨੂੰਨ ਦੀ ਵਾਪਸੀ ਲਈ ਖੜ੍ਹੇ ਹੋਏ ਲੋਕ ਅੰਦੋਲਨ ਤੋਂ ਘਬਰਾ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਵੱਲੋਂ ਆਪਣੇ ਗੁੰਡਿਆਂ ਰਾਹੀਂ ਦਿੱਲੀ ਵਿਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਨੂੰ ਦੇਸ਼ ਦੇ ਅਮਨ ਪਸੰਦ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਹੁਣ ਗਿਣਵੇਂ ਦਿਨ ਹੀ ਰਹਿ ਗਏ ਹਨ। ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਮਨਜੀਤ ਸਿੰਘ ਧਿੰਗੜ, ਕਾਮਰੇਡ ਕਿਰਪਾਲ ਸਿੰਘ ਬੀਰ, ਕੇਵਲ ਸਿੰਘ, ਬਹਾਦਰ ਸਿੰਘ, ਸੁਖਦੇਵ ਸਿੰਘ, ਜਰਨੈਲ ਸਿੰਘ, ਬਿੱਕਰ ਸਿੰਘ, ਬੰਤ ਸਿੰਘ, ਜਸਵੰਤ ਸਿੰਘ, ਡਾ. ਬਲਵੀਰ ਸਿੰਘ, ਹੰਸ ਰਾਜ ਮੋਫਰ, ਰਾਜਿੰਦਰ ਸਿੰਘ ਸਰਪੰਚ ਜਵਾਹਰਕੇ, ਪਵਨ ਸਿੰਘ ਰਮਦਿੱਤੇਵਾਲਾ, ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਗੁਰਦੀਪ ਸਿੰਘ, ਸੀਪੀਆਈ ਦੇ ਆਗੂ ਕਪੂਰ ਸਿੰਘ, ਹਰਦਮ ਸਿੰਘ, ਕੁੱਲ ਹਿੰਦ ਸਭਾ ਦੇ ਕਾਮਰੇਡ ਭੂਪਿੰਦਰ ਸਿੰਘ ਨੇ ਸੰਬੋਧਨ ਕੀਤਾ।


Comments Off on ਸੰਵਿਧਾਨ ਬਚਾਓ ਮੰਚ ਵੱਲੋਂ ਦਿੱਲੀ ਵਿਚ ਫੈਲਾਈ ਜਾ ਰਹੀ ਹਿੰਸਾ ਦੀ ਨਿਖੇਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.