ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ !    

ਹਰਸਿਮਰਨ ਕੌਰ ਦੀ ਐੱਨਬੀਏ ਲਈ ਚੋਣ

Posted On February - 15 - 2020

ਪਾਲ ਸਿੰਘ ਨੌਲੀ
ਜਲੰਧਰ, 14 ਫਰਵਰੀ
ਕਪੂਰਥਲਾ ਦੀ 16 ਸਾਲਾ ਖਿਡਾਰਨ ਹਰਸਿਮਰਨ ਕੌਰ ਦੀ ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ (ਐਨਬੀਏ) ਲਈ ਚੋਣ ਹੋਈ ਹੈ, ਜੋ ਸ਼ਿਕਾਗੋ ਵਿੱਚ 14 ਤੋਂ 16 ਫਰਵਰੀ ਤੱਕ ਚੱਲਣ ਵਾਲੇ ਕੈਂਪ ਦਾ ਹਿੱਸਾ ਹੈ। ਇਹ ਕੈਂਪ ਐਨਬੀਏ ਵੱਲੋਂ ਲਗਾਇਆ ਜਾ ਰਿਹਾ ਹੈ। ਹਰਸਿਮਰਨ ਕੌਰ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਵਿਚੋਂ ਉਹ ਇਕਲੌਤੀ ਖਿਡਾਰਨ ਹੈ, ਜੋ ਇਸ ਕੈਂਪ ਵਿੱਚ ਹਿੱਸਾ ਲੈ ਰਹੀ ਹੈ। ਉਹ ਆਪਣੀ ਪ੍ਰੀਖਿਆ ਦੇਣ ਲਈ 3 ਮਾਰਚ ਨੂੰ ਵਾਪਸ ਪਰਤੇਗੀ। ਉਨ੍ਹਾਂ ਦੱਸਿਆ ਕਿ ਕੈਂਪ ’ਚ ਸ਼ਾਮਲ ਹੋਣ ਦਾ ਅਸਰ ਉਸ ਦੀ ਪੜ੍ਹਾਈ ’ਤੇ ਵੀ ਪੈ ਰਿਹਾ ਹੈ। ਉਸ ਦਾ ਅਗਲਾ ਟ੍ਰੇਨਿੰਗ ਕੈਂਪ 17 ਮਾਰਚ ਨੂੰ ਆਸਟਰੇਲੀਆ ਵਿੱਚ ਸ਼ੁਰੂ ਹੋ ਰਿਹਾ ਹੈ।
ਕਪੂਰਥਲਾ ਦੀ ਰਹਿਣ ਵਾਲੀ ਹਰਸਿਮਰਨ ਕੌਰ ਬਾਸਕਟਬਾਲ ਦਾ ਅਭਿਆਸ ਕਰਨ ’ਚ ਇਕ ਦਿਨ ਵੀ ਅਜਾਈਂ ਨਹੀਂ ਗਵਾਉਂਦੀ। ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਉਸ ਦੀ ਧੀ ਦੀ ਜ਼ਿੰਦਗੀ ‘ਦੰਗਲ’ ਫਿਲਮ ਵਰਗੀ ਹੈ। ਉਸ ਦੀ ਭੈਣ ਵੀ ਬਾਸਕਟਬਾਲ ਖੇਡਦੀ ਹੈ ਤੇ ਉਸ ਦੇ ਪਿਤਾ ਵੀ ਬਾਸਕਟਬਾਲ ਦੇ ਖਿਡਾਰੀ ਰਹੇ ਹਨ। ਹਰਸਿਮਰਨ ਦੀ ਖੁਰਾਕ ਦਾ ਖਾਸ ਖਿਆਲ ਰੱਖਿਆ ਜਾਂਦਾ ਹੈ। ਉਹ ਪੰਜਾਬ ਦੀ ਇਕਲੌਤੀ ਖਿਡਾਰਨ ਹੈ ਜਿਸ ਨੇ ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ ਅਤੇ ਨੈਸ਼ਨਲ ਕਾਲਜੀਏਟ ਅਥਲੈਟਿਕ ਐਸੋਸੀਏਸ਼ਨ ਵੱਲੋਂ ਲਾਏ ਜਾਂਦੇ ਟ੍ਰੇਨਿੰਗ ਕੈਂਪਾਂ ਵਿੱਚ ਹਿੱਸਾ ਲਿਆ ਹੈ।


Comments Off on ਹਰਸਿਮਰਨ ਕੌਰ ਦੀ ਐੱਨਬੀਏ ਲਈ ਚੋਣ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.