ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨੇ

Posted On February - 19 - 2020

ਵਿਗਿਆਨ ਪ੍ਰਦਰਸ਼ਨੀ ਦਾ ਮੁਆਇਨਾ ਕਰਦੇ ਹੋਏ ਮੁੱਖ ਮਹਿਮਾਨ ਅਤੇ ਹੋਰ।

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 18 ਫਰਵਰੀ
ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ। ਇਸ ਮੌਕੇ ਸ਼੍ਰੋਮਣੀ ਸਾਹਿਤਕਾਰ ਇਕਬਾਲ ਸਿੰਘ ਲਾਲਪੁਰਾ ਨੇ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ। ਸਮਾਰੋਹ ਵਿੱਚ ਸੇਵਾਮੁਕਤ ਪ੍ਰਿੰਸੀਪਲ ਡਾ. ਪ੍ਰਭਜੋਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਾਲਾਨਾ ਸਮਾਰੋਹ ਦੀ ਸ਼ੁਰੂਆਤ ਵਿੱਚ ਮੁੱਖ ਮਹਿਮਾਨ ਇਕਬਾਲ ਸਿੰਘ ਲਾਲਪੁਰਾ ਅਤੇ ਵਿਸ਼ੇਸ਼ ਮਹਿਮਾਨ ਡਾ. ਪ੍ਰਭਜੋਤ ਕੌਰ ਨੇ ਸਕੂਲ ਵਿਦਿਆਰਥੀਆਂ ਵੱਲੋਂ ਲਗਾਈ ਗਈ ਵਿਗਿਆਨ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ। ਸਕੂਲ ਵਿਦਿਆਰਥੀਆਂ ਨੇ ਵਿਗਿਆਨ ਦੇ ਵੱਖ-ਵੱਖ ਖੇਤਰਾਂ ਨੂੰ ਇਸ ਪ੍ਰਦਰਸ਼ਨੀ ਵਿੱਚ ਖਾਸ ਅੰਦਾਜ਼ ਨਾਲ ਪੇਸ਼ ਕੀਤਾ। ਸਕੂਲ ਦੇ ਪਿ੍ੰਸੀਪਲ ਗੁਰਮਿੰਦਰ ਸਿੰਘ ਭੁੱਲਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਸ਼ਾਨਦਾਰ ਢੰਗ ਨਾਲ ਕੀਤੀ । ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।


Comments Off on ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.