ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਹਸਪਤਾਲ ਵਿੱਚ ਜ਼ੇਰੇ ਇਲਾਜ ਨੌਜਵਾਨ ’ਤੇ ਹਮਲਾ

Posted On February - 14 - 2020

ਹਮਲੇ ਕਾਰਨ ਜ਼ਖ਼ਮੀ ਹੋਏ ਨੌਜਵਾਨ। -ਫੋਟੋ: ਰੂਬਲ

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 13 ਫਰਵਰੀ
ਇਥੋਂ ਦੇ ਸਰਕਾਰੀ ਹਸਪਤਾਲ ਵਿੱਚ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਜ਼ੇਰੇ ਇਲਾਜ ਜ਼ਖ਼ਮੀ ਨੌਜਵਾਨ ’ਤੇ ਕੁਝ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਹਮਲਾਵਰਾਂ ਨੇ ਜ਼ਖ਼ਮੀ ਨੌਜਵਾਨ ਦੇ ਪਰਿਵਾਰ ਨਾਲ ਵੀ ਮਾਰਕੁੱਟ ਕੀਤੀ ਤੇ ਹਸਪਤਾਲ ਵਿੱਚ ਭੰਨ-ਤੋੜ ਕੀਤੀ। ਇਸ ਕਾਰਨ ਹਸਪਤਾਲ ਦੇ ਗਮਲੇ ਟੁੱਟ ਗਏ ਤੇ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਇਆ। ਇਸ ਦੌਰਾਨ ਹਸਪਤਾਲ ਵਿੱਚ ਭਾਜੜਾਂ ਪੈ ਗਈਆਂ। ਉਥੇ ਦਾਖਲ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਨਾਲ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਨੂੰ ਆਪਣੀ ਜਾਨ ਦੇ ਲਾਲੇ ਪੈ ਗਏ। ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਦੋ ਹਮਲਾਵਰਾਂ ਨੂੰ ਕਾਬੂ ਕਰ ਪੁਲੀਸ ਦੇ ਹਵਾਲੇ ਕਰ ਦਿੱਤਾ। ਇਸ ਹਮਲੇ ਕਾਰਨ ਹਸਪਤਾਲ ਵਿੱਚ ਦਾਖਲ ਨੌਜਵਾਨ ਸਮੇਤ ਤਿੰਨ ਜਣੇ ਜ਼ਖ਼ਮੀ ਹੋ ਗਏ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਹਸਪਤਾਲ ’ਚ ਜ਼ੇਰੇ ਇਲਾਜ 20 ਸਾਲਾਂ ਦੇ ਰੌਕੀ ਪੁੱਤਰ ਭਲਿੰਦਰ ਰਾਜ ਵਾਸੀ ਆਦਰਸ਼ ਨਗਰ ਜ਼ੀਰਕਪੁਰ ਨੇ ਦੱਸਿਆ ਕਿ 16 ਫਰਵਰੀ ਨੂੰ ਉਸ ਦਾ ਵਿਆਹ ਹੈ। ਲੰਘੀ ਰਾਤ ਉਹ ਜ਼ੀਰਕਪੁਰ ਵਿਚ ਆਪਣੇ ਭਰਾਵਾਂ ਤੇ ਦੋਸਤਾਂ ਨਾਲ ਪਾਰਟੀ ਕਰ ਰਿਹਾ ਸੀ। ਇਸ ਦੌਰਾਨ ਉਸ ਦੇ ਘਰ ਦੇ ਨੇੜੇ ਰਹਿੰਦੇ ਨੌਜਵਾਨਾਂ ਨੇ ਉਨ੍ਹਾਂ ’ਤੇ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਹਮਲੇ ’ਚ ਰੌਕੀ ਅਤੇ ਉਸ ਦਾ ਦੋਸਤ ਸੂਰਜ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਾਤਲ ਪਹੁੰਚਾਇਆ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਦਾ ਇਲਾਜ ਚਲ ਰਿਹਾ ਸੀ ਜਿਸ ਦੌਰਾਨ ਉਸ ਦੇ ਗੁਆਂਢੀ ਨੌਜਵਾਨਾਂ ਨੇ ਹਸਪਤਾਲ ’ਚ ਦਾਖਲ ਹੋ ਕੇ ਫੇਰ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਉਸ ਦੇ ਪਰਿਵਾਰ ਦੀਆਂ ਔਰਤਾਂ ਸਮੇਤ ਉਸ ਦੇ ਪਿਤਾ ਅਤੇ ਵੱਡੇ ਭਰਾ ਨਾਲ ਵੀ ਕੁੱਟਮਾਰ ਕੀਤੀ। ਇਸ ਹਮਲੇ ’ਚ ਪਹਿਲਾਂ ਹੀ ਹਸਪਤਾਲ ਵਿੱਚ ਦਾਖਲ ਰੌਕੀ ਅਤੇ ਸੂਰਜ ਨੂੰ ਵੀ ਸੱਟਾਂ ਲੱਗੀਆਂ ਅਤੇ ਰੌਕੀ ਦਾ ਭਰਾ ਕਾਲੂ ਵੀ ਜ਼ਖ਼ਮੀ ਹੋ ਗਿਆ।
ਥਾਣਾ ਮੁਖੀ ਸਹਾਇਕ ਇੰਸਪੈਕਟਰ ਸਤਿੰਦਰ ਸਿੰਘ ਨੇ ਕਿਹਾ ਕਿ ਹਮਲਾਵਰਾਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਅਤੇ ਮੁਲਜ਼ਮਾਂ ਤੋਂ ਘਟਨਾ ਬਾਰੇ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।


Comments Off on ਹਸਪਤਾਲ ਵਿੱਚ ਜ਼ੇਰੇ ਇਲਾਜ ਨੌਜਵਾਨ ’ਤੇ ਹਮਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.