ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਹਾਫ਼ਿਜ਼ ਨੂੰ ਜੇਲ੍ਹ ਭੇਜਣ ਦੇ ਫ਼ੈਸਲੇ ’ਤੇ ਰਹੇਗੀ ਭਾਰਤ ਦੀ ਨਜ਼ਰ

Posted On February - 14 - 2020

ਨਵੀਂ ਦਿੱਲੀ/ਵਾਸ਼ਿੰਗਟਨ, 13 ਫਰਵਰੀ
ਪਾਕਿਸਤਾਨ ਵੱਲੋਂ ਲਸ਼ਕਰ-ਏ-ਤੋਇਬਾ ਦੇ ਬਾਨੀ ਹਾਫ਼ਿਜ਼ ਸੱਯਦ ਨੂੰ ਜੇਲ੍ਹ ਭੇਜਣ ਦੇ ਫ਼ੈਸਲੇ ’ਤੇ ਭਾਰਤ ਦੀ ਨਜ਼ਰ ਰਹੇਗੀ। ਸਰਕਾਰੀ ਸੂਤਰਾਂ ਨੇ ਕਿਹਾ ਕਿ ਇਹ ਫ਼ੈਸਲਾ ਪਾਕਿਸਤਾਨ ਦੀ ਧਰਤੀ ’ਤੇ ਸਰਗਰਮ ਅਤਿਵਾਦੀ ਨੈੱਟਵਰਕ ਖ਼ਿਲਾਫ਼ ਇਸਲਾਮਾਬਾਦ ਦੀ ਕਾਰਵਾਈ ਦੀ ਵਿੱਤੀ ਐਕਸ਼ਨ ਟਾਸਕ ਫੋਰਸ ਵੱਲੋਂ ਨਜ਼ਰਸਾਨੀ ਕੀਤੇ ਜਾਣ ਦੇ ਕੁਝ ਦਿਨ ਪਹਿਲਾਂ ਆਇਆ ਹੈ। ਉਧਰ ਅਮਰੀਕਾ ਨੇ ਹਾਫ਼ਿਜ਼ ਨੂੰ ਦੋ ਕੇਸਾਂ ’ਚ 11 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਪਾਕਿਸਤਾਨ ਨੇ ਦਹਿਸ਼ਤਗਰਦਾਂ ਨਾਲ ਸਿੱਝਣ ਲਈ ਅਹਿਮ ਕਦਮ ਉਠਾਇਆ ਹੈ। ਭਾਰਤ ਸਰਕਾਰ ਦੇ ਸੂਤਰਾਂ ਨੇ ਕਿਹਾ ਕਿ ਕੌਮਾਂਤਰੀ ਪੱਧਰ ’ਤੇ ਪਾਕਿਸਤਾਨ ਉਪਰ ਭਾਰੀ ਦਬਾਅ ਪੈ ਰਿਹਾ ਸੀ ਕਿ ਉਹ ਮੁਲਕ ’ਚੋਂ ਅਤਿਵਾਦ ਨੂੰ ਹਮਾਇਤ ਦੇਣਾ ਬੰਦ ਕਰੇ। ਸੂਤਰਾਂ ਨੇ ਕਿਹਾ ਕਿ ਇਹ ਵੀ ਦੇਖਣਾ ਪਵੇਗਾ ਕਿ ਕੀ ਪਾਕਿਸਤਾਨ ਆਪਣੇ ਮੁਲਕ ’ਚ ਸਰਗਰਮ ਹੋਰ ਦਹਿਸ਼ਤਗਰਦਾਂ ਅਤੇ ਦਹਿਸ਼ਤੀ ਜਥੇਬੰਦੀਆਂ ਖ਼ਿਲਾਫ਼ ਵੀ ਅਜਿਹੇ ਸਖ਼ਤ ਕਦਮ ਲਏਗਾ ਜਾਂ ਨਹੀਂ। ਭਾਰਤ ਦਬਾਅ ਬਣਾਉਂਦਾ ਆ ਰਿਹਾ ਹੈ ਕਿ ਪਾਕਿਸਤਾਨ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਕਰੇ। ਦੱਖਣੀ ਅਤੇ ਮੱਧ ਏਸ਼ੀਆ ਬਾਰੇ ਅਮਰੀਕਾ ਦੀ ਕਾਰਜਕਾਰੀ ਸਹਾਇਕ ਵਿਦੇਸ਼ ਸਕੱਤਰ ਐਲਿਸ ਜੀ ਵੈੱਲਜ਼ ਨੇ ਕਿਹਾ ਕਿ ਹਾਫ਼ਿਜ਼ ਸੱਯਦ ਅਤੇ ਉਸ ਦੇ ਸਹਿਯੋਗੀਆਂ ਨੂੰ ਸਜ਼ਾ ਦੇਣਾ ਅਹਿਮ ਕਦਮ ਹੈ ਅਤੇ ਇਸ ਨਾਲ ਉਹ ਦਹਿਸ਼ਤਗਰਦਾਂ ਨੂੰ ਫੰਡ ਨਾ ਦੇਣ ਦੀ ਕੌਮਾਂਤਰੀ ਵਚਨਬੱਧਤਾ ਦੀ ਵੀ ਪਾਲਣਾ ਕਰੇਗਾ। -ਪੀਟੀਆਈ

 


Comments Off on ਹਾਫ਼ਿਜ਼ ਨੂੰ ਜੇਲ੍ਹ ਭੇਜਣ ਦੇ ਫ਼ੈਸਲੇ ’ਤੇ ਰਹੇਗੀ ਭਾਰਤ ਦੀ ਨਜ਼ਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.